ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਪਰਾਲੀ ਨਾਲ ਭਰੀ ਟਰਾਲੀ ਸੜ ਕੇ ਸੁਆਹ

Friday, Oct 30, 2026 - 07:33 AM (IST)

ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਪਰਾਲੀ ਨਾਲ ਭਰੀ ਟਰਾਲੀ ਸੜ ਕੇ ਸੁਆਹ

ਫਿਲੌਰ : ਪਿੰਡ ਗੰਨਾ ਦੇ ਰਹਿਣ ਵਾਲੇ ਯੂਕਵ ਅਲੀ ਪੁੱਤਰ ਮੁਹੰਮਦ ਸਦੀਕ ਦੀ ਪਰਾਲੀ ਨਾਲ ਭਰੀ ਟਰਾਲੀ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਨਾਲ ਛੂਹ ਜਾਣ ਕਾਰਨ ਅੱਗ ਦੀ ਲਪੇਟ ਵਿੱਚ ਆ ਗਈ। ਇਸ ਘਟਨਾ ਵਿੱਚ ਟਰਾਲੀ ਸਮੇਤ ਪਰਾਲੀ ਸੜ ਕੇ ਸੁਆਹ ਹੋ ਗਈ। ਪੀੜਤ ਮੁਤਾਬਕ ਇਸ ਕਾਰਨ ਉਸ ਦਾ ਕਰੀਬ ਚਾਰ ਤੋਂ ਸਾਢੇ ਚਾਰ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਯੂਕਵ ਅਲੀ ਨੇ ਦੱਸਿਆ ਕਿ ਉਹ ਪਰਾਲੀ ਨਾਲ ਭਰੀ ਟਰਾਲੀ ਲੈ ਕੇ ਪਿੰਡ ਭੋਲੇਵਾਲ ਕਦੀਮ ਵੱਲ ਜਾ ਰਿਹਾ ਸੀ। ਰਸਤੇ ਵਿੱਚ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਨੀਵੀਆਂ ਹੋਣ ਕਾਰਨ ਟਰਾਲੀ ਵਿੱਚ ਲੱਦੀ ਪਰਾਲੀ ਤਾਰਾਂ ਨਾਲ ਛੂਹ ਗਈ, ਜਿਸ ਕਾਰਨ ਪਰਾਲੀ ਨੂੰ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਟਰਾਲੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਪੀੜਤ ਨੇ ਦੱਸਿਆ ਕਿ ਬਿਜਲੀ ਦੀਆਂ ਤਾਰਾਂ ਨੀਵੀਆਂ ਹੋਣ ਸਬੰਧੀ ਪਿੰਡ ਵਾਸੀਆਂ ਵੱਲੋਂ ਪਹਿਲਾਂ ਵੀ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਦਿੱਤੀ ਜਾ ਚੁੱਕੀ ਹੈ, ਪਰ ਇਸ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਹੋਈ। ਉਸ ਦਾ ਕਹਿਣਾ ਹੈ ਕਿ ਨੀਵੀਆਂ ਤਾਰਾਂ ਕਾਰਨ ਇਹ ਤੀਜੀ ਵਾਰ ਹੈ, ਜਦੋਂ ਟਰਾਲੀ ਸੜ ਕੇ ਸੁਆਹ ਹੋਈ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਰਾਜਾ ਵੜਿੰਗ ਦੀ ਪ੍ਰੈਸ ਕਾਨਫਰੰਸ, ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ

ਪੀੜਤ ਨੇ ਫਾਇਰ ਬ੍ਰਿਗੇਡ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕਦਿਆਂ ਦੱਸਿਆ ਕਿ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀ ਗੱਡੀ ਬੁਲਾਈ ਗਈ ਸੀ, ਪਰ ਉਸ ਦੇ ਪਹੁੰਚਣ ਵਿੱਚ ਲਗਭਗ ਇੱਕ ਘੰਟੇ ਦੀ ਦੇਰੀ ਹੋ ਗਈ। ਉਸ ਨੇ ਦਾਅਵਾ ਕੀਤਾ ਕਿ ਪਹਿਲੀ ਗੱਡੀ ਵਿੱਚ ਪਾਣੀ ਦੀ ਵਰਤੋਂ ਨਾ ਹੋ ਸਕਣ ਕਾਰਨ ਦੂਜੀ ਗੱਡੀ ਵੀ ਬੁਲਾਉਣੀ ਪਈ। ਉਦੋਂ ਤੱਕ ਟਰਾਲੀ ਅਤੇ ਪਰਾਲੀ ਸੜ ਕੇ ਸੁਆਹ ਹੋ ਚੁੱਕੀਆਂ ਸਨ। ਪੀੜਤ ਨੇ ਪ੍ਰਸ਼ਾਸਨ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਉਸ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਮਦਦ ਕੀਤੀ ਜਾਵੇ ਅਤੇ ਨੀਵੀਆਂ ਬਿਜਲੀ ਦੀਆਂ ਤਾਰਾਂ ਨੂੰ ਤੁਰੰਤ ਉੱਚਾ ਚੁੱਕਿਆ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਕਿਸੇ ਹੋਰ ਵਿਅਕਤੀ ਦਾ ਨੁਕਸਾਨ ਨਾ ਹੋਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News