ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਪੀ ਕੇ ਖ਼ਤਮ ਕੀਤੀ ਜੀਵਨਲੀਲਾ
Friday, Dec 09, 2022 - 11:36 PM (IST)
ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ)-ਪੰਜਾਬ ’ਚ ਕਰਜ਼ਾਈ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਰੁਕਣ ਦਾ ਨਾ ਨਹੀਂ ਲੈ ਰਹੀਆਂ । ਅੱਜ ਪਿੰਡ ਝਬੇਲਵਾਲੀ ਦੇ 51 ਸਾਲਾ ਕਿਸਾਨ ਜਸਵੰਤ ਸਿੰਘ ਜੱਸਾ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਦੇ ਸਪੁੱਤਰ ਭਿੰਦਰ ਸਿੰਘ ਭਿੰਦਾ ਅਤੇ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾ ਦਾ ਪਿਤਾ ਕਰਜ਼ੇ ਕਾਰਨ ਪਿਛਲੇ ਦਿਨਾਂ ਤੋਂ ਕਾਫ਼ੀ ਪ੍ਰੇਸ਼ਾਨ ਰਹਿ ਰਿਹਾ ਸੀ, ਜਿਸ ਕਾਰਨ ਉਨ੍ਹਾਂ ਨੇ ਕੋਈ ਜ਼ਹਿਰੀਲੀ ਚੀਜ਼ ਪੀ ਲਈ। ਇਲਾਜ ਲਈ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਨ੍ਹਾਂ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ : ‘ਆਪ’ ਆਗੂ ਡਾ. ਕੰਗ ਨੇ ਕੀਤਾ ਸਟਿੰਗ ਆਪ੍ਰੇਸ਼ਨ, ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਕਿਸਾਨ ਆਗੂ ਜਸਵਿੰਦਰ ਸਿੰਘ ਝਬੇਲਵਾਲੀ ਅਤੇ ਹਰਪ੍ਰੀਤ ਸਿੰਘ ਝਬੇਲਵਾਲੀ ਨੇ ਕਿਹਾ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਆਏ ਦਿਨ ਕਰਜ਼ਾਈ ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ । ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ।
ਇਹ ਖ਼ਬਰ ਵੀ ਪੜ੍ਹੋ : ਰਾਜਾ ਵੜਿੰਗ ਨੇ ਘੇਰੀ ‘ਆਪ’ ਸਰਕਾਰ, ਕਿਹਾ-‘ਪੰਜਾਬ ਨੂੰ ਦੀਵਾਲੀਏਪਣ ਵੱਲ ਨਾ ਧੱਕੋ’