ਹਾਲਾਤ ਦੇ ਮਾਰੇ ਬੰਦੇ ਨੂੰ ਹੋਰ ਤੰਗ ਕਰਦੇ ਸਨ ਦਫ਼ਤਰ ਦੇ ਮੁਲਾਜ਼ਮ, ਪ੍ਰੇਸ਼ਾਨ ਹੋਏ ਨੇ ਚੁੱਕ ਲਿਆ ਖੌਫ਼ਨਾਕ ਕਦਮ

Wednesday, May 17, 2023 - 08:07 PM (IST)

ਹਾਲਾਤ ਦੇ ਮਾਰੇ ਬੰਦੇ ਨੂੰ ਹੋਰ ਤੰਗ ਕਰਦੇ ਸਨ ਦਫ਼ਤਰ ਦੇ ਮੁਲਾਜ਼ਮ, ਪ੍ਰੇਸ਼ਾਨ ਹੋਏ ਨੇ ਚੁੱਕ ਲਿਆ ਖੌਫ਼ਨਾਕ ਕਦਮ

ਸ੍ਰੀ ਅਨੰਦਪੁਰ ਸਾਹਿਬ (ਚੋਵੇਸ ਲਟਾਵਾ) : ਨੂਰਪੁਰ ਬੇਦੀ ਦੇ ਰਹਿਣ ਵਾਲੇ ਰਣਜੀਤ ਸਿੰਘ (30) ਨੇ ਫਾਹਾ ਲੈ ਕੇ ਆਪਣੀ ਜੀਵਨ-ਲੀਲਾ ਸਮਾਪਤ ਕਰ ਲਈ। ਮ੍ਰਿਤਕ ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ 'ਚ ਸਵੀਪਰ ਦਾ ਕੰਮ ਕਰਦਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਦਫ਼ਤਰ ਦੇ ਕੁਝ ਮੁਲਾਜ਼ਮ ਉਸ ਨੂੰ ਤੰਗ-ਪ੍ਰੇਸ਼ਾਨ ਕਰਦੇ ਸਨ, ਜਿਸ ਕਾਰਨ ਉਸ ਨੇ ਖ਼ੁਦਕੁਸ਼ੀ ਕਰ ਲਈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਨੇ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ 2 ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਕੇਸ 'ਚ ਸਫ਼ਾਈ ਇੰਸਪੈਕਟਰ ਸਮੇਤ 3 ਹੋਰ ਮੁਲਾਜ਼ਮ ਸ਼ਾਮਲ ਹਨ ਅਤੇ 2 ਹੋਰ ਮੁਲਾਜ਼ਮ ਹਨ, ਜਿਨ੍ਹਾਂ ਖ਼ਿਲਾਫ਼ ਜਾਂਚ ਚੱਲ ਰਹੀ ਹੈ। ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਗੂੰਗਾ ਤੇ ਨੇਤਰਹੀਣ ਸੀ ਅਤੇ ਉਸ ਨੂੰ ਤਰਸ ਦੇ ਆਧਾਰ 'ਤੇ ਨੌਕਰੀ ਮਿਲੀ ਸੀ। ਮ੍ਰਿਤਕ ਦੀ ਪਤਨੀ ਵੀ ਗੂੰਗੀ ਹੈ।

ਇਹ ਵੀ ਪੜ੍ਹੋ : NIA ਦਾ ਵੱਡਾ ਐਕਸ਼ਨ, ਪਿੰਡ ਗੜ੍ਹੀ ਕਾਨੂੰਗੋ ਵਿਖੇ ਛਾਪੇਮਾਰੀ, ਪੜ੍ਹੋ ਪੂਰਾ ਮਾਮਲਾ

ਜਾਣਕਾਰੀ ਅਨੁਸਾਰ ਨੂਰਪੁਰ ਬੇਦੀ ਦੇ ਪਿੰਡ ਬਟਾਲਾ ਦੇ ਰਹਿਣ ਵਾਲੇ ਰਣਜੀਤ ਸਿੰਘ ਨੇ ਬੀਤੀ ਸ਼ਾਮ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਸੀ। ਮ੍ਰਿਤਕ ਪੱਕੇ ਤੌਰ 'ਤੇ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਫ਼ਾਈ ਸੇਵਕ ਵਜੋਂ ਨੌਕਰੀ ਕਰਦਾ ਸੀ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਸ ਨੇ ਸਾਨੂੰ ਪਹਿਲਾਂ ਵੀ ਦੱਸਿਆ ਸੀ ਕਿ ਦਫ਼ਤਰ ਦੇ ਕੁਝ ਅਧਿਕਾਰੀ ਤੇ ਕਰਮਚਾਰੀ ਉਸ ਨੂੰ ਜਾਣਬੁੱਝ ਕੇ ਤੰਗ ਕਰ ਰਹੇ ਹਨ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਉਸ ਨੇ ਜਿਨ੍ਹਾਂ ਲੋਕਾਂ 'ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ, ਉਨ੍ਹਾਂ 'ਚ ਸਫ਼ਾਈ ਇੰਸਪੈਕਟਰ ਮਦਨ ਲਾਲ, ਸਫ਼ਾਈ ਕਰਮਚਾਰੀ ਧਰਮਬੀਰ ਉਰਫ਼ ਬੰਟੀ ਤੇ 2 ਹੋਰ ਮੁਲਾਜ਼ਮ ਸ਼ਾਮਲ ਹਨ। ਰਿਸ਼ਤੇਦਾਰਾਂ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਦਾ ਇਨਸਾਫ਼ ਮਿਲਣਾ ਚਾਹੀਦਾ ਹੈ।

ਦੂਜੇ ਪਾਸੇ ਜਾਂਚ ਅਧਿਕਾਰੀ ਸੋਹਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ ਕਿ ਉਕਤ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ ਹੈ ਅਤੇ ਮ੍ਰਿਤਕ ਦੇ ਰਿਸ਼ਤੇਦਾਰਾਂ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 306 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News