ਦਸੂਹਾ ਦੇ ਐੱਸ. ਡੀ. ਐੱਮ. ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

Wednesday, Jul 12, 2017 - 04:51 PM (IST)

ਗੜ੍ਹਦੀਵਾਲਾ(ਜਤਿੰਦਰ)— ਐੱਸ. ਡੀ. ਐੱਮ. ਦਸੂਹਾ ਡਾ. ਹਿਮਾਂਸ਼ੂ ਅਗਰਵਾਲ ਨੇ ਸਬ-ਤਹਿਸੀਲ ਗੜ੍ਹਦੀਵਾਲਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਐੱਸ. ਡੀ. ਐੱਮ. ਨੇ ਦੱਸਿਆ ਕਿ ਸਬ-ਡਿਵੀਜ਼ਨ ਦਸੂਹਾ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਸਬੰਧੀ ਰੱਖੇ ਪ੍ਰੋਗਰਾਮ ਤਹਿਤ ਇਲਾਕੇ ਦੇ ਲੋਕਾਂ ਵੱਲੋਂ ਆਪਣੀਆਂ ਸਮੱਸਿਆਵਾਂ ਸਬੰਧੀ ਕੀਤੀਆਂ ਜਾ ਰਹੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾ ਸਕਣ। 
ਇਸ ਮੌਕੇ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਮੁਖਤਿਆਰ ਸਿੰਘ, ਕੁਲਦੀਪ ਸਿੰਘ, ਸਰਬਜੀਤ ਸਿੰਘ, ਨਗਰ ਕੌਂਸਲ ਗੜ੍ਹਦੀਵਾਲਾ ਦੇ ਕਾਰਜ ਸਾਧਕ ਅਫਸਰ ਰਣਧੀਰ ਸਿੰਘ, ਨੰਬਰਦਾਰਾ ਯੂਨੀਅਨ ਦੇ ਪ੍ਰਧਾਨ ਪਿਆਰਾ ਸਿੰਘ, ਮਨੋਹਰ ਲਾਲ, ਜਗਤਾਰ ਸਿੰਘ ਆਦਿ ਸਮੇਤ ਅਨੇਕਾਂ ਲੋਕ ਹਾਜ਼ਰ ਸਨ। ਇਸ ਮੌਕੇ ਐੱਸ. ਡੀ. ਐੱਮ. ਨੇ ਨੰਬਰਦਾਰ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਪਿਆਰਾ ਸਿੰਘ ਵੱਲੋਂ ਵਾਰਡ ਨੰਬਰ-10 ਵਿਖੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਸੰਬੰਧੀ ਕੀਤੀ ਗਈ ਸ਼ਿਕਾਇਤ ਦੀ ਸੁਣਵਾਈ ਕਰਦਿਆਂ ਖੁਦ ਜਾ ਕੇ ਮੌਕਾ ਦੇਖਿਆ ਗਿਆ ਅਤੇ ਮੌਕੇ 'ਤੇ ਨਗਰ ਕੌਂਸਲ ਅਧਿਕਾਰੀਆਂ ਨੂੰ ਇਸ ਦੇ ਹੱਲ ਲਈ ਹਦਾਇਤ ਕੀਤੀ। ਉਨ੍ਹਾਂ ਜੈਨ ਕਾਲੋਨੀ ਵਿਚ ਬਣ ਰਹੀ ਗਲੀ ਦੇ ਕੰਮ ਦਾ ਵੀ ਨਿਰੀਖਣ ਕੀਤਾ।


Related News