ਪਰਵਿੰਦਰ ਝੋਟਾ ਕਤਲ ਮਾਮਲੇ 'ਚ ਡਰੱਗ ਇੰਸਪੈਕਟਰ ਦੀਆਂ ਵਧੀਆਂ ਮੁਸ਼ਕਿਲਾਂ, ਵਿਜੀਲੈਂਸ ਨੇ ਕੱਸਿਆ ਸ਼ਿਕੰਜਾ (ਵੀਡੀਓ)

Saturday, Oct 31, 2026 - 05:50 PM (IST)

ਪਰਵਿੰਦਰ ਝੋਟਾ ਕਤਲ ਮਾਮਲੇ 'ਚ ਡਰੱਗ ਇੰਸਪੈਕਟਰ ਦੀਆਂ ਵਧੀਆਂ ਮੁਸ਼ਕਿਲਾਂ, ਵਿਜੀਲੈਂਸ ਨੇ ਕੱਸਿਆ ਸ਼ਿਕੰਜਾ (ਵੀਡੀਓ)

ਮਾਨਸਾ- ਪਰਵਿੰਦਰ ਝੋਟਾ ਕਤਲ ਮਾਮਲੇ 'ਚ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਉਸਦੀ ਜਾਇਦਾਦ ਦਾ ਵੇਰਵਾ ਮੰਗਿਆ ਹੈ। ਜਾਣਕਾਰੀ ਅਨੁਸਾਰ ਨੇ ਨਾ ਸਿਰਫ਼ ਡਰੱਗ ਇੰਸਪੈਕਟਰ, ਸਗੋਂ ਉਸਦੀ ਪਤਨੀ ਅਤੇ ਪਿਤਾ ਦੇ ਨਾਂ 'ਤੇ ਜਾਇਦਾਦ ਦਾ ਵੀ ਬਿਊਰਾ ਮੰਗਿਆ ਹੈ। ਵਿਜੀਲੈਂਸ ਵੱਲੋਂ ਹੁਣ ਜਾਂਚ ਕੀਤੀ ਜਾਵੇਗੀ ਕਿ ਕਿਤੇ ਆਮਦਨ ਤੋਂ ਵੱਧ ਜਾਇਦਾਦ ਤਾਂ ਨਹੀਂ ਬਣਾਈ ਗਈ।

ਇਹ ਵੀ ਪੜ੍ਹੋ- Amritsar Airport 'ਤੇ ਯਾਤਰੀਆਂ ਨੂੰ ਮਿਲੇਗੀ ਵੱਡੀ ਸਹੂਲਤ, ਹੁਣ ਨਹੀਂ ਦਿਖਾਉਣੇ ਪੈਣਗੇ ਦਸਤਾਵੇਜ਼

ਦੱਸਣਯੋਗ ਹੈ ਕਿ ਡਰੱਗ ਇੰਸਪੈਕਟਰ 'ਤੇ ਗੰਭੀਰ ਇਲਜ਼ਾਮ ਲੱਗੇ ਹਨ। ਦੋਸ਼ ਹੈ ਕਿ ਬਤੌਰ ਡਰੱਗ ਇੰਸਪੈਕਟਰ ਉਸਦੀ ਜ਼ਿੰਮੇਵਾਰੀ ਬਣਦੀ ਸੀ ਕਿ ਪਰਵਿੰਦਰ ਝੋਟਾ ਦੀ ਸ਼ਿਕਾਇਤ ਦੇ ਆਧਾਰ 'ਤੇ ਮੈਡੀਕਲ ਸਟੋਰ 'ਤੇ ਨਸ਼ਾ ਸਪਲਾਈ ਦੇ ਮਾਮਲੇ 'ਚ ਕਾਰਵਾਈ ਕਰੇ, ਪਰ ਸਮੇਂ ਸਿਰ ਕਾਰਵਾਈ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ-ਪੁਲਸ ਵਿਭਾਗ ’ਚ ਵੱਡਾ ਫੇਰਬਦਲ : ਕਈ ਥਾਣਾ ਮੁਖੀਆਂ ਤੇ ਅਧਿਕਾਰੀਆਂ ਦੇ ਤਬਾਦਲੇ

ਇਸ ਤੋਂ ਬਾਅਦ ਜਦੋਂ ਪਰਵਿੰਦਰ  ਝੋਟੇ ਨੇ ਆਪਣੇ ਪੱਧਰ 'ਤੇ ਰੇਡ ਕੀਤੀ ਤਾਂ ਉਸਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪੀੜਤ ਪਰਿਵਾਰ ਵੱਲੋਂ ਵੀ ਲਗਾਤਾਰ ਡਰੱਗ ਇੰਸਪੈਕਟਰ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਹੁਣ ਵਿਜੀਲੈਂਸ ਨੇ ਜਾਂਚ ਤੇਜ਼ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ: ਬਾਰਡਰ ’ਤੇ ਲਗਾਤਾਰ ਹੋ ਰਹੀ ਡਰੋਨਾਂ ਦੀ ਆਮਦ, 10 ਮਹੀਨੇ 'ਚ ਹੈਰੋਇਨ ਰਿਕਵਰੀ ਦਾ ਹੈਰਾਨੀਜਨਕ ਅੰਕੜਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News