ਗਲਤ ਸਾਈਡ ਤੋਂ ਆ ਰਹੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਕਾਰ ਦੇ ਉੱਡੇ ਪਰਖੱਚੇ

Wednesday, Feb 21, 2024 - 06:13 PM (IST)

ਗਲਤ ਸਾਈਡ ਤੋਂ ਆ ਰਹੇ ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਕਾਰ ਦੇ ਉੱਡੇ ਪਰਖੱਚੇ

ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਗੁਰੂਹਰਸਹਾਏ ਮੋਹਨ ਕੇ ਉਤਾੜ ਰੋਡ ’ਤੇ ਗਲਤ ਸਾਈਡ ਤੋਂ ਆ ਰਹੇ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਕਾਰ ’ਚ ਸਵਾਰ 4 ਨੌਜਵਾਨ ਵਾਲ-ਵਾਲ ਬਚੇ ਗਏ ਜਦਕਿ ਕਾਰ ਚਕਨਾਚੂਰ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰੂਹਰਸਹਾਏ ਵਾਸੀ ਰਿਤਾਂਸ਼ੂ (ਨੰਨੂ) ਚੁੱਘ ਪੁੱਤਰ ਗੁਲਸ਼ਨ ਚੁੱਘ ਨੇ ਦੱਸਿਆ ਕਿ ਬੀਤੇ ਮੰਗਲਵਾਰ ਦੀ ਰਾਤ ਨੂੰ 9 ਵਜੇ ਦੇ ਕਰੀਬ ਉਹ ਆਪਣੇ ਦੋਸਤਾਂ ਨਾਲ ਆਪਨੀ ਕਾਰ ਜਿਸ ਦਾ ਨੰਬਰ ਪੀ ਬੀ 05 ਏ ਐੱਮ 1111 ’ਤੇ ਸਵਾਰ ਹੋ ਕੇ ਕਿਸੇ ਕੰਮ ਲਈ ਪਿੰਡ ਮੋਹਨ ਕੇ ਉਤਾੜ ਗਏ ਸੀ ਜਦ ਉਹ ਵਾਪਸ ਸ਼ਹਿਰ ਗੁਰੂਹਰਸਹਾਏ ਨੂੰ ਆ ਰਹੇ ਸੀ ਤਾਂ ਸਾਹਮਣੇ ਗਲਤ ਸਾਈਡ ਤੋਂ ਆ ਰਹੇ ਟਰੱਕ ਦੇ ਡਰਾਈਵਰ ਨੇ ਉਸ ਦੀ ਕਾਰ ਵਿਚ ਟਰੱਕ ਲਿਆ ਕੇ ਮਾਰਿਆ ਜਿਸ ਦੌਰਾਨ ਮੈਂ ਅਤੇ ਮੇਰੇ ਦੋਸਤ ਇਸ ਵਿਚ ਵਾਲ ਵਾਲ ਬਚ ਗਏ।

ਇਸ ਘਟਨਾ ਸਬੰਧੀ ਪੁਲਸ ਨੂੰ ਸੂਚਿਤ ਕੀਤਾ ਗਿਆ। ਮੌਕੇ ’ਤੇ ਪਹੁੰਚੀ ਪੁਲਸ ਨੇ ਟਰੱਕ ਡਰਾਈਵਰ ਨੂੰ ਫੜ ਲਿਆ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਹਾਦਸਾ ਬਹੁਤ ਹੀ ਜ਼ਬਰਦਸਤ ਸੀ ਗਣੀਮਤ ਇਹ ਰਹੀ ਕਿ ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਕਾਰ ਸਵਾਰ ਨੌਜਵਾਨਾਂ ਨੇ ਦੱਸਿਆ ਕਿ ਟਰੱਕ ਡਰਾਈਵਰ ਨੇ ਭਾਰੀ ਮਾਤਰਾ ਵਿਚ ਨਸ਼ਾ ਕੀਤਾ ਹੋਇਆ ਸੀ ਸੜਕ ਵਨ ਵੇ ਹੋਣ ਦੇ ਬਾਵਜੂਦ ਵੀ ਇਸ ਟਰੱਕ ਡਰਾਈਵਰ ਨੇ ਟਰੱਕ ਨੂੰ ਗਲਤ ਸਾਈਡ ’ਤੇ ਚਲਾਇਆ ਜਿਸ ਕਾਰਨ ਇਹ ਵੱਡਾ ਹਾਦਸਾ ਹੋਇਆ।


author

Gurminder Singh

Content Editor

Related News