ਪੈਦਲ ਜਾ ਰਹੇ ਵਿਅਕਤੀ ਨੂੰ ਟਰੱਕ ਚਾਲਕ ਨੇ ਕੁਚਲਿਆ, ਮੌਤ

Friday, Nov 23, 2018 - 05:42 PM (IST)

ਪੈਦਲ ਜਾ ਰਹੇ ਵਿਅਕਤੀ ਨੂੰ ਟਰੱਕ ਚਾਲਕ ਨੇ ਕੁਚਲਿਆ, ਮੌਤ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) : ਸਥਾਨਕ ਜਲਾਲਾਬਾਦ ਰੋਡ 'ਤੇ ਇਕ ਟਰੱਕ ਨੇ ਪੈਦਲ ਜਾ ਰਹੇ ਵਿਅਕਤੀ ਨੂੰ ਲਪੇਟ ਵਿਚ ਲੈਂਦੇ ਹੋਏ ਬੁਰੀ ਤਰ੍ਹਾਂ ਨਾਲ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਟਰੱਕ ਚਾਲਕ ਮੌਕੇ ਤੋਂ ਟਰੱਕ ਛੱਡ ਕੇ ਫਰਾਰ ਹੋ ਗਿਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 
ਜਲਾਲਾਬਾਦ ਰੋਡ ਬਾਈਪਾਸ ਨਿਵਾਸੀ ਜਗਦੀਸ਼ ਰਾਏ (50) ਪੁੱਤਰ ਮਾਨ ਚੰਦ ਪੈਦਲ ਹੀ ਜਾ ਰਿਹਾ ਸੀ। ਇਸ ਦੌਰਾਨ ਦੂਸਰੇ ਪਾਸੇ ਆਏ ਇਕ ਟਰੱਕ ਨੇ ਉਸ ਨੂੰ ਆਪਣੀ ਚਪੇਟ ਵਿਚ ਲੈ ਲਿਆ। ਜਿਸ ਨਾਲ ਉਹ ਹੇਠਾ ਡਿੱਗ ਪਿਆ ਅਤੇ ਟਰੱਕ ਦਾ ਟਾਇਰ ਉਸ ਦੇ ਸਿਰ ਦੇ ਉਪਰੋਂ ਗੁਜ਼ਰ ਗਿਆ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੇ ਬਾਅਦ ਲੋਕ ਟਰੱਕ ਦੇ ਪਿੱਛੇ ਭੱਜੇ ਤਾ ਚਾਲਕ ਟਰੱਕ ਛੱਡ ਕੇ ਭੱਜ ਗਿਆ। ਥਾਣਾ ਸਿਟੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ। ਥਾਣਾ ਸਿਟੀ ਇੰਚਾਰਜ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਟਰੱਕ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਮ੍ਰਿਤਕ ਦਾ ਸਿਵਲ ਹਸਪਤਾਲ ਵਿਚ ਪੋਸਟਮਾਟਮ ਕਰਵਾਇਆ ਜਾ ਰਿਹਾ ਹੈ। ਟਰੱਕ ਚਾਲਕ ਦੀ ਪਹਿਚਾਣ ਕੀਤੀ ਜਾ ਰਹੀ ਹੈ।


Related News