ਟਰੱਕ ਨੇ ਮਾਰੀ ਮੋਟਰਸਾਈਕਲ ਨੂੰ ਟੱਕਰ, 1 ਦੀ ਮੌਤ, 1 ਜ਼ਖਮੀ
Saturday, Jan 18, 2020 - 06:37 PM (IST)
ਬਠਿੰਡਾ (ਪਰਮਿੰਦਰ) : ਮਲੋਟ ਰੋਡ 'ਤੇ ਪਿੰਡ ਕਰਮਗੜ੍ਹ ਛਤਰਾਂ ਦੇ ਨਜ਼ਦੀਕ ਇਕ ਤੇਜ਼ ਰਫ਼ਤਾਰ ਟਰੱਕ ਨੇ 2 ਮੋਟਰਸਾਈਕਲ ਸਵਾਰਾਂ ਨੂੰ ਕੁਚਲ ਦਿੱਤਾ ਜਿਸ 'ਚ ਇਕ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੂੰ ਸਹਾਰਾ ਜਨਸੇਵਾ ਦੇ ਵਰਕਰਾਂ ਨੇ ਸਿਵਲ ਹਸਪਤਾਲ ਦਾਖਿਲ ਕਰਵਾਇਆ। ਇਸ ਤੋਂ ਇਲਾਵਾ ਹੋਰ ਹਾਦਸਿਆਂ 'ਚ ਵੀ 3 ਮਜ਼ਦੂਰ ਜ਼ਖਮੀ ਹੋ ਗਏ ਜਿਨ੍ਹਾਂ ਸੰਸਥਾਂ ਦੇ ਮੈਂਬਰਾਂ ਨੇ ਸਿਵਲ ਹਸਪਤਾਲ ਪਹੁੰਚਾਇਆ। ਜਾਣਕਾਰੀ ਅਨੁਸਾਰ 2 ਮੋਟਰਸਾਈਕਲ ਸਵਾਰ ਬਠਿੰਡਾ ਤੋਂ ਗਿੱਦੜਬਾਹਾ ਵੱਲ ਜਾ ਰਹੇ ਸੀ।
ਪਿੰਡ ਕਰਮਗੜ੍ਹ ਛਤਰਾਂ ਦੇ ਨਜ਼ਦੀਕ ਇਕ ਟੱਕਰ ਨੇ ਦੋਵਾਂ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਇਕ ਮੋਟਰਸਾਈਕਲ ਸਵਾਰ ਰਾਜਿੰਦਰ ਕੁਮਾਰ ਵਾਸੀ ਗਿੱਦੜਬਾਹਾ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਉਸ ਦਾ ਇਕ ਹੋਰ ਸਾਥੀ ਜ਼ਖਮੀ ਹੋ ਗਿਆ। ਸਹਾਰਾ ਜਨਸੇਵਾ ਦੇ ਵਰਕਰਾਂ ਨੇ ਮੌਕੇ 'ਤੇ ਪੁੱਜ ਕੇ ਜ਼ਖਮੀ ਨੂੰ ਗਿੱਦੜਬਾਹਾ ਦੇ ਹਸਪਤਾਲ ਪਹੁੰਚਾਇਆ ਜਦਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਲਿਆਇਆ ਗਿਆ। ਹਾਦਸੇ ਬਾਅਦ ਟਰੱਕ ਦੇ ਕਿਨਾਰੇ ਦਰਖਤਾਂ ਨਾਲ ਜਾ ਟਕਰਾਇਆ। ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਜਦਕਿ ਬੱਲੂਆਣਾ ਚੌਕੀ ਪੁਲਸ ਨੇ ਟਰੱਕ ਨੂੰ ਆਪਣੇ ਕਬਜੇ 'ਚ ਲੈ ਲਿਆ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਦੂਜੇ ਪਾਸੇ ਬਠਿੰਡਾ ਸਟੇਸ਼ਨ 'ਤੇ ਇਕ ਮਜਦੂਰ ਧਰਮਪਾਲ ਰੇਲਗੱੜੀ ਤੋਂ ਉਤਰਦੇ ਸਮੇਂ ਡਿੱਗ ਗਿਆ ਤੇ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਇਕ ਹੋਰ ਹਾਦਸੇ 'ਚ ਅੰਡਰਬ੍ਰਿਜ 'ਚ ਇਕ ਮਜਦੂਰ ਨੌਜਵਾਨ ਰਾਜੂ ਨੂੰ ਇਕ ਮੋਟਰਸਾਈਕਲ ਨੇ ਟੱਕਰ ਮਾਰ ਦਿੱਤੀ ਜਿਸ ਨਾਲ ਉਸ ਦਾ ਸਿਰ ਫੱਟ ਗਿਆ। ਇਸ ਤੋਂ ਇਲਾਵਾ ਪਰਸ਼ਰਾਮ ਨਗਰ ਚੌਕ 'ਚ ਇਕ ਮਜਦੂਰ ਭੋਲਾ ਰਾਮ ਨੂੰ ਇਕ ਮੋਟਰਸਾਈਕਲ ਸਵਾਰ ਨੇ ਟੱਕਰ ਮਾਰ ਦਿੱਤੀ ਜਿਸ ਨਾਲ ਉਸ ਦੀ ਬਾਂਹ ਟੁੱਟ ਗਈ। ਸਹਾਰਾ ਨੇ ਸਾਰਿਆਂ ਜ਼ਖਮੀਆਂ ਨੂੰ ਹਸਪਤਾਲ 'ਚ ਦਾਖਿਲ ਕਰਵਾਇਆ।