ਖੜ੍ਹੇ ਟਰੱਕ ਨਾਲ ਟਕਰਾਇਆ ਮੋਟਰਸਾਈਕਲ, ਪੁੱਤ ਦੀ ਮੌਤ, ਮਾਂ ਜ਼ਖ਼ਮੀ

Thursday, Jul 15, 2021 - 01:27 PM (IST)

ਖੜ੍ਹੇ ਟਰੱਕ ਨਾਲ ਟਕਰਾਇਆ ਮੋਟਰਸਾਈਕਲ, ਪੁੱਤ ਦੀ ਮੌਤ, ਮਾਂ ਜ਼ਖ਼ਮੀ

ਬਟਾਲਾ (ਸਾਹਿਲ) - ਕਸਬਾ ਨੌਸ਼ਹਿਰਾ ਮੱਝਾ ਸਿੰਘ ਨੇੜੇ ਖੜ੍ਹੇ ਟਰੱਕ ਨਾਲ ਮੋਟਰਸਾਈਕਲ ਦੇ ਟਕਰਾਉਣ ਨਾਲ ਇਕ ਪੁੱਤ ਦੀ ਮੌਤ ਅਤੇ ਮਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਪੁਲਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਦੇ ਇੰਚਾਰਜ ਏ. ਐੱਸ. ਆਈ. ਜਤਿੰਦਰ ਸਿੰਘ ਨੇ ਦੱਸਿਆ ਕਿ ਗਗਨਦੀਪ ਸਿੰਘ ਪੁੱਤਰ ਸੁਖਪਾਲ ਸਿੰਘ ਵਾਸੀ ਚੂੜ੍ਹਚੱਕ ਆਪਣੀ ਮਾਤਾ ਬਲਜੀਤ ਕੌਰ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ। ਜਦੋਂ ਉਹ ਦੋਵੇਂ ਮਾਂ-ਪੁੱਤ ਬਟਾਲਾ-ਗੁਰਦਾਸਪੁਰ ਜੀ. ਟੀ. ਰੋਡ ’ਤੇ ਸਥਿਤ ਕਸਬਾ ਨੌਸ਼ਹਿਰਾ ਮੱਝਾ ਸਿੰਘ ਨੇੜੇ ਪਹੁੰਚੇ ਤਾਂ ਉਥੇ ਖੜ੍ਹੇ ਇਕ ਟਰੱਕ ਨਾਲ ਅਚਾਨਕ ਮੋਟਰਸਾਈਕਲ ਟਕਰਾਅ ਗਿਆ, ਜਿਸ ਦੇ ਸਿੱਟੇ ਵਜੋਂ ਗਗਨਦੀਪ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਉਸ ਦੀ ਮਾਂ ਜ਼ਖ਼ਮੀ ਹੋ ਗਈ।

ਪੜ੍ਹੋ ਇਹ ਵੀ ਖ਼ਬਰ - ਦੁਬਈ ’ਚ ਰਹਿੰਦੇ ਪ੍ਰੇਮੀ ਦੀ ਬੇਵਫ਼ਾਈ ਤੋਂ ਦੁਖੀ ਪ੍ਰੇਮਿਕਾ ਨੇ ਲਿਆ ਫਾਹਾ, ਵੀਡੀਓ ਰਾਹੀਂ ਕਰਦਾ ਸੀ ਤੰਗ (ਵੀਡੀਓ)

ਚੌਕੀ ਇੰਚਾਰਜ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਘਟਨਾ ਸਥਾਲ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਉਨ੍ਹਾਂ ਨੇ ਜ਼ਖ਼ਮੀ ਜਨਾਨੀ ਨੂੰ ਨੌਸ਼ਹਿਰਾ ਮੱਝਾ ਸਿੰਘ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਪੁਲਸ ਨੇ ਸਬੰਧਤ ਟਰੱਕ ਚਾਲਕ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਜੈਪੁਰ ਘੁੰਮਣ ਗਏ ਸਕੇ ਭੈਣ-ਭਰਾ ’ਤੇ ਡਿੱਗੀ ਅਸਮਾਨੀ ਬਿਜਲੀ, ਹੋਈ ਮੌਕੇ ’ਤੇ ਮੌਤ


author

rajwinder kaur

Content Editor

Related News