ਟਰੱਕ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ, 1 ਜ਼ਖ਼ਮੀ

Tuesday, Feb 08, 2022 - 11:32 AM (IST)

ਟਰੱਕ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ, 1 ਜ਼ਖ਼ਮੀ

ਹੁਸ਼ਿਆਰਪੁਰ (ਰਾਕੇਸ਼)-ਪੁਰਹੀਰਾਂ ਬਾਈਪਾਸ ਨੇੜੇ ਟਰੱਕ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਜਿੰਦਰ ਉਰਫ਼ ਰਾਜਾ ਪੁੱਤਰ ਬੂਟਾ ਸਿੰਘ ਵਾਸੀ ਰਿਹਾਣਾ ਖ਼ੁਰਦ ਥਾਣਾ ਮੇਹਟੀਆਣਾ ਆਪਣੇ ਦੋਸਤ ਧੀਰਜ ਕੁਮਾਰ ਵਾਸੀ ਰਿਹਾਣਾ ਖ਼ੁਰਦ ਨਾਲ ਬਾਈਕ ਨੰਬਰ ਪੀ. ਬੀ. 07 ਬੀ. ਏ. 7366 ’ਤੇ ਪੁਰਹੀਰਾਂ ਬਾਈਪਾਸ ਨੇੜੇ ਆਪਣੇ ਮਾਮੇ ਦੀ ਗਰਿੱਲ ਦੀ ਦੁਕਾਨ ’ਤੇ ਰੁਕਿਆ।

ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ, ਨਾਬਾਲਗ ਕੁੜੀ ਦਾ ਗਲਾ ਵੱਢ ਕੇ ਕਤਲ, ਖੇਤਾਂ ’ਚੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼

ਜਦੋਂ ਉਹ ਉਥੋਂ ਪੈਦਲ ਜਾਣ ਲੱਗਾ ਤਾਂ ਹੁਸ਼ਿਆਰਪੁਰ ਤੋਂ ਪੁਰਹੀਰਾਂ ਬਾਈਪਾਸ ਵੱਲ ਜਾ ਰਹੇ ਟਰੱਕ ਨੰਬਰ ਪੀ. ਬੀ. 05 ਐੱਲ. 7366 ਨੇ ਉਸ ਦੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਹਰਜਿੰਦਰ ਉਰਫ਼ ਰਾਜਾ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਧੀਰਜ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ। ਮੌਕੇ ’ਤੇ ਪੁੱਜੇ ਪੁਰਹੀਰਾਂ ਚੌਕੀ ਦੇ ਇੰਚਾਰਜ ਏ. ਐੱਸ. ਆਈ. ਸਤਨਾਮ ਸਿੰਘ ਨੇ ਘਟਨਾ ਦਾ ਜਾਇਜ਼ਾ ਲੈਂਦਿਆਂ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ‘ਆਪ’ ਆਗੂ ਜਰਨੈਲ ਸਿੰਘ ਦਾ ਕਾਂਗਰਸ ’ਤੇ ਤੰਜ, ਮੁੱਖ ਮੰਤਰੀ ਚੰਨੀ ਨੂੰ ਦੱਸਿਆ ਕਰੈਕਟਰਲੈੱਸ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

shivani attri

Content Editor

Related News