ਡਿਵਾਈਡਰ ਨਾਲ ਟਕਰਾ ਕੇ ਪਲਟ ਗਿਆ ਟਰੱਕ, ਆਵਜਾਈ ਪ੍ਰਭਾਵਿਤ

Wednesday, May 21, 2025 - 03:38 PM (IST)

ਡਿਵਾਈਡਰ ਨਾਲ ਟਕਰਾ ਕੇ ਪਲਟ ਗਿਆ ਟਰੱਕ, ਆਵਜਾਈ ਪ੍ਰਭਾਵਿਤ

ਲੁਧਿਆਣਾ (ਅਨਿਲ): ਅੱਜ ਸਵੇਰੇ ਆਤਮਾ ਪਾਰਕ ਪੁਲਸ ਚੌਕੀ ਦੇ ਸਾਹਮਣੇ ਗਿੱਲ ਚੌਕ ਵੱਲ ਜਾ ਰਿਹਾ ਟਰੱਕ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਿਆ ਅਤੇ ਪਲਟ ਗਿਆ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਿਚ ਟਰੱਕ ਡਰਾਈਵਰ ਜ਼ਖ਼ਮੀ ਹੋ ਗਿਆ ਹੈ ਅਤੇ ਉਸ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - Punjab: ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਭਾਰੀ ਪੁਲਸ ਫ਼ੋਰਸ ਤਾਇਨਾਤ

ਫ਼ਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉੱਥੇ ਹੀ ਟਰੱਕ ਪਲਟਣ ਨਾਲ ਆਵਾਜਾਈ ਵੀ ਪ੍ਰਭਾਵਿਤ ਹੋ ਗਈ ਤੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News