ਰਾਮਾਂ-ਤਲਵੰਡੀ ਰੋਡ ’ਤੇ ਟਰੱਕ ਤੇ ਕਾਰ ਦੀ ਭਿਆਨਕ ਟੱਕਰ, ਵਿਅਕਤੀ ਦੀ ਦਰਦਨਾਕ ਮੌਤ

Monday, Mar 04, 2024 - 12:41 PM (IST)

ਰਾਮਾਂ-ਤਲਵੰਡੀ ਰੋਡ ’ਤੇ ਟਰੱਕ ਤੇ ਕਾਰ ਦੀ ਭਿਆਨਕ ਟੱਕਰ, ਵਿਅਕਤੀ ਦੀ ਦਰਦਨਾਕ ਮੌਤ

ਰਾਮਾਂ ਮੰਡੀ (ਜ.ਬ.)-ਰਾਮਾਂ ਮੰਡੀ-ਤਲਵੰਡੀ ਸਾਬੋ ਰੋਡ ’ਤੇ ਇਕ ਕਾਰ ਅਤੇ ਟਰੱਕ ਦੀ ਟੱਕਰ ’ਚ ਕਾਰ ਚਲਾ ਰਹੇ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਰਾਮਾਂ ਮੰਡੀ ਦੀ ਨਾਮਵਰ ਸਮਾਜਸੇਵੀ ਸੰਸਥਾ ਹੈਲਪਲਾਈਨ ਵੈੱਲਫੇਅਰ ਸੋਸਾਇਟੀ ਰਾਮਾਂ ਦੇ ਪ੍ਰਧਾਨ ਬੌਬੀ ਲਹਿਰੀ ਦੀ ਅਗਵਾਈ ’ਚ ਹੈਲਪਲਾਈਨ ਮੈਂਬਰ ਰਿੰਕਾ ਮਿਸਤਰੀ ਐਂਬੂਲੈਂਸ ਸਮੇਤ ਉਕਤ ਘਟਨਾ ਸਥਾਨ ’ਤੇ ਪੁੱਜੇ, ਜਿੱਥੇ ਜ਼ਖਮੀ ਹਾਲਤ ’ਚ ਨੌਜਵਾਨ ਨੂੰ ਸਿਵਲ ਹਸਪਤਾਲ ਤਲਵੰਡੀ ਸਾਬੋ ਲਿਜਾਇਆ ਗਿਆ ਪਰ ਹਸਪਤਾਲ ਪਹੁੰਚਦੇ ਹੀ ਉਕਤ ਨੌਜਵਾਨ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਵਿਖੇ 'ਸਰਕਾਰ-ਵਪਾਰ ਮਿਲਣੀ' 'ਚ ਪੁੱਜੇ CM ਮਾਨ ਤੇ ਕੇਜਰੀਵਾਲ, ਆਖੀਆਂ ਅਹਿਮ ਗੱਲਾਂ

ਮ੍ਰਿਤਕ ਨੌਜਵਾਨ ਦੀ ਪਛਾਣ ਪ੍ਰਗਟ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਤਲਵੰਡੀ ਸਾਬੋ ਵਜੋਂ ਹੋਈ ਹੈ। ਹੈਲਪਲਾਈਨ ਪ੍ਰਧਾਨ ਬੌਬੀ ਲਹਿਰੀ ਨੇ ਦੱਸਿਆ ਕਿ ਕਾਰ ਚਾਲਕ ਮ੍ਰਿਤਕ ਨੌਜਵਾਨ ਜੋ ਕਿ ਤਲਵੰਡੀ ਸਾਬੋ ਤੋਂ ਰਾਮਾਂ ਮੰਡੀ ਵੱਲ ਆ ਰਿਹਾ ਸੀ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ’ਚ ਸ਼ਿਫਟ ਕਰਨ ਤੋਂ ਪੰਜਾਬ ਸਰਕਾਰ ਨੇ ਕੀਤੀ ਨਾਂਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News