ਟਰੱਕ ਨਾਲ ਟੱਕਰ ਮਗਰੋਂ ਕਾਰ ਦੇ ਉੱਡ ਗਏ ਪਰਖੱਚੇ, ਤੜਫ਼-ਤੜਫ਼ ਦੁਨੀਆ ਨੂੰ ਅਲਵਿਦਾ ਕਹਿ ਗਏ ਸੋਹਣੇ-ਸੁਨੱਖੇ ਮੁੰਡੇ

Wednesday, Dec 18, 2024 - 04:07 AM (IST)

ਸੰਗਰੂਰ/ਧੂਰੀ (ਸਿੰਗਲਾ, ਅਸ਼ਵਨੀ)- ਨਜ਼ਦੀਕੀ ਪਿੰਡ ਲੱਡਾ ਨੇੜੇ ਟਰੱਕ ਤੇ ਕਾਰ ਵਿਚਕਾਰ ਹੋਈ ਟੱਕਰ ’ਚ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ।

ਪਿੰਡ ਕਾਂਝਲਾ ਦੇ ਸਰਪੰਚ ਸਤਿਗੁਰ ਸਿੰਘ ਅਤੇ ਉੱਘੇ ਸਮਾਜ ਸੇਵੀ ਭਗਵੰਤ ਰਾਏ ਜੋਸ਼ੀ ਕਾਂਝਲਾ ਨੇ ਦੱਸਿਆ ਕਿ ਪਿੰਡ ਦੇ ਨੌਜਵਾਨ ਅਮਨਜੋਤ ਸਿੰਘ, ਸਤਿਗੁਰ ਸਿੰਘ ਅਤੇ ਹਸਨਪੁਰ ਦੇ ਜਗਸੀਰ ਸਿੰਘ ਜੱਗੀ ਤੇ ਗੁਰਸੇਵਕ ਸਿੰਘ ਪਿੰਡ ਕਾਂਝਲੇ ਤੋਂ ਵਾਇਆ ਲੱਡਾ ਹੋ ਕੇ ਸੰਗਰੂਰ ਵੱਲ ਸਵਿਫਟ ਕਾਰ ’ਤੇ ਜਾ ਰਹੇ ਸਨ। ਜਿਉਂ ਹੀ ਉਹ ਲੱਡਾ ਪੈਟਰੋਲ ਪੰਪ ਨਜ਼ਦੀਕ ਪਹੁੰਚੇ ਤਾਂ ਸੰਗਰੂਰ ਵੱਲੋਂ ਆ ਰਹੇ ਇਕ ਟਰੱਕ ਨਾਲ ਉਨ੍ਹਾਂ ਦੀ ਟੱਕਰ ਹੋ ਗਈ।

PunjabKesari

ਇਸ ਹਾਦਸੇ ਦੌਰਾਨ ਸਤਿਗੁਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਕਾਂਝਲਾ ਅਤੇ ਜਗਸੀਰ ਸਿੰਘ ਜੱਗੀ ਵਾਸੀ ਹਸਨਪੁਰ ਇਨ੍ਹਾਂ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਅਮਨਜੋਤ ਸਿੰਘ ਪੁੱਤਰ ਬਿੱਟੂ ਸਿੰਘ ਵਾਸੀ ਕਾਂਝਲਾ ਅਤੇ ਗੁਰਸੇਵਕ ਸਿੰਘ ਵਾਸੀ ਹਸਨਪੁਰ ਇਨ੍ਹਾਂ ਦੋਵਾਂ ਨੂੰ ਹਸਪਤਾਲ ਵਿਖੇ ਪਹੁੰਚਾਇਆ ਗਿਆ। 

PunjabKesari

ਅਮਨਜੋਤ ਸਿੰਘ ਕਾਂਝਲਾ ਦੀ ਹਾਲਤ ਗੰਭੀਰ ਹੋਣ ਕਾਰਨ ਅਮਰ ਹਸਪਤਾਲ ਪਟਿਆਲਾ ਵਿਖੇ ਰੈਫਰ ਕੀਤਾ ਗਿਆ, ਜਿੱਥੇ ਅਮਨਜੋਤ ਵੀ ਜ਼ਖਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਗੁਰਸੇਵਕ ਸਿੰਘ ਵਾਸੀ ਹਸਨਪੁਰ ਇਕ ਪ੍ਰਾਈਵੇਟ ਹਸਪਤਾਲ ’ਚ ਇਲਾਜ ਅਧੀਨ ਹੈ। ਇਸ ਸਬੰਧੀ ਥਾਣਾ ਸਦਰ ਧੂਰੀ ਦੇ ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਦੇ ਪਰਿਵਾਰਕ ਮੈਂਬਰਾਂ ਵੱਲੋਂ ਬਿਆਨ ਲੈਣ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।


Harpreet SIngh

Content Editor

Related News