ਟਰੱਕ ਨੇ ਤੋੜਿਆ ਰੇਲਵੇ ਫਾਟਕ, ਚਾਲਕ ਫਰਾਰ

02/17/2018 11:25:33 AM

ਫਾਜ਼ਿਲਕਾ (ਲੀਲਾਧਰ, ਨਾਗਪਾਲ) - ਨਵੀਂ ਆਬਾਦੀ ਸਥਿਤ ਰੇਲਵੇ ਫਾਟਕ ਨੂੰ ਅੱਜ ਇਕ ਟਰੱਕ ਨੇ ਟੱਕਰ ਮਾਰ ਕੇ ਤੋੜ ਦਿੱਤਾ, ਜਿਸ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜੀ. ਆਰ. ਪੀ. ਪੁਲਸ ਨੇ ਮੌਕੇ 'ਤੇ ਪਹੁੰਚ ਕੇ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ। 
ਜਾਣਕਾਰੀ ਮੁਤਾਬਕ ਅੱਜ ਦੁਪਹਿਰ 1.45 ਵਜੇ ਇਕ ਬੇਕਾਬੂ ਟਰੱਕ ਚਾਲਕ ਨੇ ਫਾਟਕ ਖੁੱਲ੍ਹਾ ਹੋਣ ਦੇ ਬਾਵਜੂਦ ਫਾਟਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਸਾਈਡ 'ਤੇ ਲੱਗਾ ਰੇਲਵੇ ਕਰਾਸਿੰਗ ਦਾ ਬੈਰੀਕੇਡ ਟੁੱਟ ਗਿਆ। ਵੇਖਣ ਵਾਲੀ ਗੱਲ ਇਹ ਰਹੀ ਕਿ ਉਸ ਸਮੇਂ 2 ਵਜੇ ਆਉਣ ਵਾਲੀ ਗੱਡੀ ਨਹੀਂ ਆਈ ਸੀ। ਟੱਕਰ ਮਾਰਨ ਤੋਂ ਬਾਅਦ  ਚਾਲਕ ਟਰੱਕ ਉਥੇ ਹੀ ਛੱਡ ਕੇ ਫਰਾਰ ਹੋ ਗਿਆ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਜੀ. ਆਰ. ਪੀ. ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ। ਜੀ. ਆਰ. ਪੀ. ਦੇ ਏ. ਐੱਸ. ਆਈ. ਛਿੰਦਰ ਸਿੰਘ ਨੇ ਦੱਸਿਆ ਕਿ ਉਕਤ ਟਰੱਕ ਦਾ ਨੰਬਰ ਆਰ ਜੇ 13 ਜੀ ਏ-7053 ਹੈ, ਜਿਸ ਨੂੰ ਉਨ੍ਹਾਂ ਨੇ ਕਾਬੂ ਕਰ ਲਿਆ ਹੈ। ਉਨ੍ਹਾਂ ਨੇ ਅਣਪਛਾਤੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ।


Related News