ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਔਰਤਾਂ ਦੀ ਮੌਤ

Friday, Jan 12, 2018 - 01:40 AM (IST)

ਗੁਰਦਾਸਪੁਰ, ਦੀਨਾਨਗਰ,   (ਵਿਨੋਦ, ਕਪੂਰ)-  ਗੁਰਦਾਸਪੁਰ ਤੋਂ ਪਠਾਨਕੋਟ ਜਾ ਰਹੇ ਇਕ ਤੇਜ਼ ਰਫਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ 2 ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਮੋਟਰਸਾਈਕਲ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ।ਘਟਨਾ ਦੀ ਸੂਚਨਾ ਮਿਲਦੇ ਹੀ ਬਰਿਆਰ ਚੌਕੀ ਦੇ ਮੁਖੀ ਤੇ ਥਾਣਾ ਦੀਨਾਨਗਰ ਦੇ ਮੁਖੀ ਕੁਲਵਿੰਦਰ ਸਿੰਘ ਮੌਕੇ 'ਤੇ ਪਹੁੰਚੇ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਚ ਭੇਜ ਦਿੱਤਾ ਗਿਆ। ਜਦਕਿ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ।ਥਾਣਾ ਮੁਖੀ ਕੁਲਵਿੰਦਰ ਸਿੰਘ ਨੇ ਦੱਸਿਆ ਬਲਬੀਰ ਚੰਦ ਪੁੱਤਰ ਰੂਪ ਲਾਲ, ਰਜਨੀ ਪਤਨੀ ਗਿਆਨ ਚੰਦ, ਅਮਨ ਪਤਨੀ ਸੋਮਰਾਜ ਵਾਸੀ ਰਾਊਵਾਲ ਕਿਸੇ ਰਿਸ਼ਤੇਦਾਰ ਨੂੰ ਧਾਰੀਵਾਲ ਤੋਂ ਮਿਲ ਕੇ ਪਿੰਡ ਨੂੰ ਵਾਪਸ ਮੋਟਰਸਾਈਕਲ 'ਤੇ ਜਾ ਰਹੇ ਸੀ, ਜਦ ਪਿੰਡ ਪਨਿਆੜ ਬਾਈਪਾਸ 'ਤੇ ਪਹੁੰਚੇ ਤਾਂ ਪਿੱਛੋਂ ਆ ਰਹੇ 1 ਟਰੱਕ ਨੇ ਮੋਟਰਸਾਈਕਲ ਨੂੰ ਲਪੇਟ ਵਿਚ ਲੈ ਲਿਆ, ਜਿਸ ਨਾਲ 2 ਔਰਤਾਂ ਦੀ ਮੌਤ ਹੋ ਗਈ। ਜਦਕਿ ਮੋਟਰਸਾਈਕਲ ਚਾਲਕ ਬਲਬੀਰ ਚੰਦ ਪੁੱਤਰ ਰੂਪ ਲਾਲ ਗੰਭੀਰ ਜ਼ਖ਼ਮੀ ਹੋ ਗਿਆ।


Related News