ਟਰੱਕ ਡਰਾਈਵਰ ਖੁਦਕੁਸ਼ੀ ਮਾਮਲੇ ''ਚ ਵੱਡੀ ਕਾਰਵਾਈ, ਐੱਸ.ਐੱਸ.ਪੀ. ਪਟਿਆਲਾ ਤਲਬ

Friday, Aug 01, 2025 - 05:32 PM (IST)

ਟਰੱਕ ਡਰਾਈਵਰ ਖੁਦਕੁਸ਼ੀ ਮਾਮਲੇ ''ਚ ਵੱਡੀ ਕਾਰਵਾਈ, ਐੱਸ.ਐੱਸ.ਪੀ. ਪਟਿਆਲਾ ਤਲਬ

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਟਿਆਲਾ ਜ਼ਿਲ੍ਹੇ ਦਾ ਕਸਬਾ ਪਾਤੜਾਂ ਨੇੜੇ ਪੈਂਦੇ ਪਿੰਡ ਨਿਆਲ ਦੇ ਦੋ ਡਰਾਈਵਰਾਂ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਸੀਨੀਅਰ ਕਪਤਾਨ ਪਟਿਆਲਾ ਨੂੰ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦਾ ਕਸਬਾ ਪਾਤੜਾਂ ਨੇੜੇ ਪੈਂਦੇ ਪਿੰਡ ਨਿਆਲ ਦੇ ਦੋ ਡਰਾਈਵਰਾਂ ਵੱਲੋਂ ਬੀਤੇ ਦਿਨੀਂ ਖੁਦਕੁਸ਼ੀ ਕਰ ਲਈ ਗਈ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਲੱਗੀ ਛੁੱਟੀਆਂ ਦੀ ਝੜੀ, ਬੱਚਿਆਂ ਦੀਆਂ ਲੱਗੀਆਂ ਮੌਜਾਂ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ

ਇਨ੍ਹਾਂ ਵਿਚੋਂ ਇਕ ਮ੍ਰਿਤਕ ਹਰਪ੍ਰੀਤ ਸਿੰਘ ਅਨੁਸੂਚਿਤ ਜਾਤੀ ਨਾਲ ਸਬੰਧਤ ਸੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਬੀਤੇ ਛੇ ਦਿਨਾਂ ਤੋਂ ਪਾਤੜਾਂ ਪਟਿਆਲਾ ਮਾਰਗ ‘ਤੇ ਧਰਨਾ ਲਗਾਇਆ ਗਿਆ ਹੈ। ਇਸ ਮਾਮਲੇ ਵਿਚ ਕਮਿਸ਼ਨ ਦੇ ਚੇਅਰਮੈਨ ਨੇ ਐੱਸ.ਐੱਸ.ਪੀ. ਪਟਿਆਲਾ ਨੂੰ ਨਿੱਜੀ ਤੌਰ ‘ਤੇ ਪੇਸ਼ ਹੋ ਕੇ 5 ਅਗਸਤ, 2025 ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ : ਪਟਿਆਲਾ 'ਚ ਫੈਲਿਆ ਖ਼ਤਰਨਾਕ ਵਾਇਰਸ, 30 ਸਤੰਬਰ ਤੱਕ ਲੱਗੀਆਂ ਪਾਬੰਦੀਆਂ, ਆਵਾਜਾਈ ਰੋਕੀ ਗਈ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News