ਦੀਪ ਸਿੱਧੂ ਦੀ ਸੜਕ ਹਾਦਸੇ 'ਚ ਹੋਈ ਮੌਤ ਦਾ ਮਾਮਲਾ, ਟਰੱਕ ਚਾਲਕ ਗ੍ਰਿਫ਼ਤਾਰ

Thursday, Feb 17, 2022 - 10:09 PM (IST)

ਦੀਪ ਸਿੱਧੂ ਦੀ ਸੜਕ ਹਾਦਸੇ 'ਚ ਹੋਈ ਮੌਤ ਦਾ ਮਾਮਲਾ, ਟਰੱਕ ਚਾਲਕ ਗ੍ਰਿਫ਼ਤਾਰ

ਜਲੰਧਰ (ਪਵਨ ਰਾਠੀ)-ਮੰਗਲਵਾਰ ਰਾਤ ਨੂੰ ਕੁੰਡਲੀ ਮਾਨੇਸਰ ਹਾਈਵੇਅ 'ਤੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਮੌਤ ਹੋ ਗਈ ਸੀ। ਜਿਸ ਟਰੱਕ 'ਚ ਵੱਜ ਕੇ ਦੀਪ ਸਿੱਧੂ ਦੀ ਸਕਾਰਪੀਓ ਹਾਦਸੇ ਦਾ ਸ਼ਿਕਾਰ ਹੋਈ ਸੀ ਉਸ ਟਰੱਕ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਟਰੱਕ ਚਾਲਕ ਦਾ ਨਾਂ ਕਾਸਿਮ ਹੈ, ਉਹ ਹਰਿਆਣਾ ਦੇ ਨਹੂ ਦਾ ਰਹਿਣ ਵਾਲਾ ਹੈ ਅਤੇ ਉਸ ਨੂੰ ਕੱਲ ਕੋਰਟ 'ਚ ਪੇਸ਼ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਮਾਹਿਲਪੁਰ 'ਚ ਸੀਵਰੇਜ ਦੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇਗਾ : ਨਿਮਿਸ਼ਾ ਮਹਿਤਾ

PunjabKesari

ਜ਼ਿਕਰਯੋਗ ਹੈ ਕਿ ਹਾਦਸੇ ਦੇ ਸਮੇਂ ਦੀਪ ਆਪਣੀ ਮਹਿਲਾ ਦੋਸਤ ਨਾਲ ਕਾਰ 'ਚ ਦਿੱਲੀ ਤੋਂ ਪੰਜਾਬ ਵਾਪਸ ਪਰਤ ਰਹੇ ਸਨ। ਦੀਪ ਸਿੱਧੂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਚਰਚਾ 'ਚ ਆਏ ਸਨ। ਲਾਲ ਕਿਲ੍ਹੇ 'ਚ ਹੋਈ ਹਿੰਸਾ ਨੂੰ ਲੈ ਕੇ ਉਨ੍ਹਾਂ ਨੂੰ ਮੁਲਜ਼ਮ ਬਣਾਇਆ ਗਿਆ ਸੀ ਅਤੇ ਇਸ ਮਾਮਲੇ 'ਚ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ। ਪੁਲਸ ਦੀ ਸ਼ੁਰੂਆਤੀ ਜਾਂਚ 'ਚ ਪਤਾ ਚੱਲਿਆ ਹੈ ਕਿ ਸਕਾਰਪੀਓ ਚਲਾਉਂਦੇ ਸਮੇਂ ਅਚਾਨਕ ਦੀਪ ਸਿੱਧੂ ਨੂੰ ਉਥੇ ਟਰਾਲਾ ਖੜ੍ਹਾ ਦਿਖਿਆ। ਉਨ੍ਹਾਂ ਨੇ ਗੱਡੀ ਘੁੰਮਾਉਣ ਦੀ ਕੋਸ਼ਿਸ਼ ਕੀਤੀ ਤਾਂ ਕਿ ਟਰਾਲੇ ਨਾਲ ਟੱਕਰ ਨਾ ਹੋਵੇ ਪਰ ਉਨ੍ਹਾਂ ਦੀ ਗੱਡੀ ਡਿਵਾਈਡਰ ਸਾਈਡ ਤੋਂ ਟਰਾਲੇ ਦੇ ਪਿੱਛੇ ਜਾ ਵੱਜੀ। ਦੱਸ ਦੇਈਏ ਕਿ ਦੀਪ ਸਿੱਧੂ ਖੁਦ ਗੱਡੀ ਚਲਾ ਰਹੇ ਸਨ, ਇਸ ਲਈ ਉਨ੍ਹਾਂ ਦੀ ਹਾਦਸੇ ਦੇ ਸਮੇਂ ਹੀ ਮੌਤ ਹੋ ਗਈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Karan Kumar

Content Editor

Related News