ਨਾਜਾਇਜ਼ ਸਬੰਧਾਂ ਕਾਰਨ ਟਰੱਕ ਡਰਾਈਵਰ ਨੇ ਕੀਤੀ ਖ਼ੁਦਕੁਸ਼ੀ, ਵਿਆਹ ਦੇ 3 ਸਾਲਾਂ ਮਗਰੋਂ ਆਸ਼ਕ ਨਾਲ ਭੱਜੀ ਪਤਨੀ

Wednesday, Jan 03, 2024 - 02:28 PM (IST)

ਨਾਜਾਇਜ਼ ਸਬੰਧਾਂ ਕਾਰਨ ਟਰੱਕ ਡਰਾਈਵਰ ਨੇ ਕੀਤੀ ਖ਼ੁਦਕੁਸ਼ੀ, ਵਿਆਹ ਦੇ 3 ਸਾਲਾਂ ਮਗਰੋਂ ਆਸ਼ਕ ਨਾਲ ਭੱਜੀ ਪਤਨੀ

ਲੁਧਿਆਣਾ (ਵੈੱਬ ਡੈਸਕ, ਗੌਤਮ) : ਇੱਥੇ ਜਮਾਲਪੁਰ ਦੇ ਇਲਾਕੇ ਭਾਮੀਆਂ ਕਲਾਂ 'ਚ ਇਕ ਟਰੱਕ ਡਰਾਈਵਰ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਟਰੱਕ ਡਰਾਈਵਰ ਆਪਣੀ ਪਤਨੀ ਅਤੇ ਉਸ ਦੇ ਆਸ਼ਕ ਤੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ। ਫਿਲਹਾਲ ਪੁਲਸ ਨੇ ਉਸ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਟਰੱਕ ਡਰਾਈਵਰ ਦੀ ਪਛਾਣ ਕਰਨ ਦੇ ਤੌਰ 'ਤੇ ਕੀਤੀ ਗਈ ਹੈ। ਪੁਲਸ ਨੇ ਉਸ ਕੋਲੋਂ ਖ਼ੁਦਕੁਸ਼ੀ ਨੋਟ ਵੀ ਬਰਾਮਦ ਕੀਤਾ ਹੈ। ਇਸ 'ਚ ਉਸ ਨੇ ਆਪਣੀ ਪਤਨੀ ਅਤੇ ਉਸ ਦੇ ਆਸ਼ਕ ਨੂੰ ਆਪਣੀ ਮੌਤ ਦਾ ਜ਼ਿੰਮੇਵਾਰ ਦੱਸਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦਾ ਇਹ ਮੁੱਖ Highway ਅੱਜ ਰਹੇਗਾ ਬੰਦ, ਇਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਪੁਲਸ ਮੁਤਾਬਕ ਕਰਨ ਆਪਣੇ ਕਮਰੇ 'ਚ ਸੀ ਤਾਂ ਉਸ ਦਾ ਭਰਾ ਉਸ ਨੂੰ ਬੁਲਾਉਣ ਲਈ ਘਰ ਗਿਆ। ਉਸ ਨੇ ਦੇਖਿਆ ਕਿ ਅੰਦਰੋਂ ਦਰਵਾਜ਼ਾ ਬੰਦ ਹੈ। ਜਦੋਂ ਉਸ ਨੇ ਖਿੜਕੀ ਤੋਂ ਦੇਖਿਆ ਤਾਂ ਉਸ ਦਾ ਭਰਾ ਫ਼ਾਹੇ ਨਾਲ ਲਟਕ ਰਿਹਾ ਸੀ। ਇਸ 'ਤੇ ਉਸ ਨੇ ਗੁਆਂਢੀਆਂ ਅਤੇ ਪੁਲਸ ਨੂੰ ਸੂਚਨਾ ਦਿੱਤੀ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਕਰਨ ਦਾ ਕਰੀਬ 3 ਸਾਲ ਪਹਿਲਾਂ ਕਿਰਨਦੀਪ ਕੌਰ ਨਾਲ ਵਿਆਹ ਹੋਇਆ ਸੀ ਅਤੇ ਅਜੇ ਉਨ੍ਹਾਂ ਦੇ ਕੋਈ ਬੱਚਾ ਨਹੀਂ ਸੀ।

ਇਹ ਵੀ ਪੜ੍ਹੋ : Breaking : ਪੰਜਾਬ 'ਚ ਫੱਟ ਗਿਆ ਤੇਲ ਨਾਲ ਭਰਿਆ ਟੈਂਕਰ, ਫਲਾਈਓਵਰ ’ਤੇ ਮਚੇ ਅੱਗ ਦੇ ਭਾਂਬੜ (ਵੀਡੀਓ)

ਪਿਛਲੇ ਕਾਫ਼ੀ ਸਮੇਂ ਤੋਂ ਕਿਰਨ ਦੇ ਸੰਦੀਪ ਨਾਂ ਦੇ ਮੁੰਡੇ ਨਾਲ ਨਾਜਾਇਜ਼ ਸਬੰਧ ਸਨ। ਮ੍ਰਿਤਕ ਅਕਸਰ ਕਹਿੰਦਾ ਹੁੰਦਾ ਸੀ ਕਿ ਜਦੋਂ ਉਹ ਡਿਊਟੀ 'ਤੇ ਜਾਂਦਾ ਹੈ ਤਾਂ ਸੰਦੀਪ ਉਸ ਦੇ ਘਰ ਆਉਂਦਾ ਸੀ। ਇਸ ਗੱਲ ਨੂੰ ਲੈ ਕੇ ਉਹ ਪਰੇਸ਼ਾਨ ਸੀ ਅਤੇ ਉਨ੍ਹਾਂ ਦੇ ਘਰ ਝਗੜਾ ਵੀ ਰਹਿੰਦਾ ਸੀ, ਜਿਸ ਕਾਰਨ ਉਸ ਨੇ ਇੰਨਾ ਵੱਡਾ ਕਦਮ ਚੁੱਕ ਲਿਆ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਰਨ ਦੀ ਪਤਨੀ ਅਤੇ ਉਸ ਦੀ ਆਸ਼ਕ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


author

Babita

Content Editor

Related News