ਜਗਰਾਓਂ : ਟਰੱਕ ਡਰਾਈਵਰ ਦੇ ਘਰ ਹਮਲਾ, ਪਤਨੀ ਦਾ ਬੇਰਹਿਮੀ ਨਾਲ ਕਤਲ

Saturday, Sep 07, 2019 - 11:23 AM (IST)

ਜਗਰਾਓਂ : ਟਰੱਕ ਡਰਾਈਵਰ ਦੇ ਘਰ ਹਮਲਾ, ਪਤਨੀ ਦਾ ਬੇਰਹਿਮੀ ਨਾਲ ਕਤਲ

ਜਗਰਾਓਂ : ਜਗਰਾਓਂ ਦੇ ਕੋਠੇ ਬੱਗੂ 'ਚ ਬੀਤੀ ਰਾਤ ਕੁਝ ਅਣਪਛਾਤੇ ਲੋਕਾਂ ਨੇ ਇਕ ਟਰੱਕ ਡਰਾਈਵਰ ਦੇ ਘਰ ਹਮਲਾ ਕਰਕੇ ਉਸ ਦੀ ਪਤਨੀ ਰਾਜਵੀਰ ਕੌਰ (32) ਦਾ ਕਤਲ ਕਰ ਦਿੱਤਾ ਪਰ ਲੋਕਾਂ ਦੇ ਇਕੱਠੇ ਹੋਣ ਤੋਂ ਬਾਅਦ ਹਮਲਾਵਰ ਫਰਾਰ ਹੋ ਗਏ। ਇਸ ਘਟਨਾ ਦੌਰਾਨ ਟਰੱਕ ਡਰਾਈਵਰ ਅਤੇ ਉਸ ਦੇ 2 ਬੱਚੇ ਬੁਰੀ ਤਰ੍ਹਾਂ ਜ਼ਖਮੀਂ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਭਰਤੀ ਕਰਾਇਆ ਗਿਆ ਹੈ।

ਜ਼ਖਮੀਂ ਹੋਏ ਟਰੱਕ ਡਰਾਈਵਰ ਦਾ ਕਹਿਣਾ ਹੈ ਕਿ ਉਸ ਦੇ ਘਰ ਕਿਸੇ ਤਰ੍ਹਾਂ ਦੀ ਲੁੱਟ ਨਹੀਂ ਹੋਈ ਹੈ ਅਤੇ ਇਹ ਹਮਲਾ ਕਿਸ ਨੇ ਅਤੇ ਕਿਉਂ ਕੀਤਾ ਹੈ, ਉਸ ਦੀ ਸਮਝ ਤੋਂ ਪਰੇ ਹਨ। ਮੌਕੇ 'ਤੇ ਮੌਜੂਦ ਲੋਕਾਂ ਨੇ ਵੀ ਕਿਹਾ ਕਿ ਡਰਾਈਵਰ ਦੀ ਕਿਸੇ ਨਾਲ ਕੋਈ ਲੜਾਈ ਨਹੀਂ ਹੋਈ ਪਰ ਉਸ ਦੇ ਘਰ 'ਤੇ ਹੋਏ ਹਮਲੇ 'ਤੇ ਸਭ ਹੈਰਾਨ ਹਨ। ਪੁਲਸ ਨੇ ਮੌਕੇ 'ਤੇ ਪੁੱਜ ਕੇ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜਗਰਾਓਂ ਦੇ ਡੀ. ਐੱਸ. ਪੀ. ਗੁਰਦੀਪ ਸਿੰਘ ਨੇ ਕਿਹਾ ਕਿ ਇਸ ਹਮਲੇ ਪਿੱਛੇ ਕੋਈ ਕਹਾਣੀ ਅਜੇ ਸਮਝ ਨਹੀਂ ਆ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਕੁਝ ਪਤਾ ਲੱਗ ਸਕੇਗਾ।


author

Babita

Content Editor

Related News