ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ ਕਤਲ
Friday, May 01, 2026 - 10:37 AM (IST)
ਅੰਮ੍ਰਿਤਸਰ (ਜਸ਼ਨ)– ਥਾਣਾ ਸੀ ਡਵੀਜ਼ਨ ਦੀ ਪੁਲਸ ਨੇ ਦੋ ਟਰੱਕ ਡਰਾਈਵਰਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਦੇ ਕਤਲ ਕਰਨ ਦੇ ਮਾਮਲੇ 'ਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਥੇ ਕਿ ਇਕ ਡਰਾਈਵਰ ਨੇ ਦੂਜੇ ਡਰਾਈਵਰ 'ਤੇ ਨੱਟ ਖੋਲ੍ਹਣ ਵਾਲੇ ਪਾਨੇ ਨਾਲ ਸਿਰ ’ਤੇ ਵਾਰ ਕਰ ਕੇ ਜਾਨ ਲੈ ਲਈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਰਜੀਤ ਸਿੰਘ ਉਰਫ਼ ਜੀਤੂ ਵਾਸੀ ਗੇਟ ਹਕੀਮਾ ਵਜੋਂ ਹੋਈ ਹੈ, ਜਦਕਿ ਮ੍ਰਿਤਕ ਦੀ ਪਛਾਣ ਨਿਸ਼ਾਨ ਸਿੰਘ ਵਾਸੀ ਪਿੰਡ ਮੂਲੇਚੱਕ, ਥਾਣਾ ਗੇਟ ਹਕੀਮਾ ਅੰਮ੍ਰਿਤਸਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪੁੱਤ ਨੇ ਮਾਰ'ਤੀ ਮਾਂ
ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮ੍ਰਿਤਕ ਦੀ ਪਤਨੀ ਹਰਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਅਤੇ ਮੁਲਜ਼ਮ ਇਕ ਪੈਟਰੋਲ ਪੰਪ ’ਤੇ ਟਰੱਕ ਚਲਾਉਂਦੇ ਸਨ। ਪਹਿਲਾਂ ਵੀ ਦੋਵਾਂ ਵਿਚਕਾਰ ਕਈ ਵਾਰ ਝਗੜਾ ਹੋ ਚੁੱਕਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਬੀਤੀ ਰਾਤ ਸਮੇਂ ਟਰੱਕ ਦੇ ਨੱਟ ਖੋਲ੍ਹਣ ਵਾਲੇ ਪਾਨੇ ਨਾਲ ਉਸ ਦੇ ਪਤੀ ਦੇ ਸਿਰ ’ਤੇ ਵਾਰ ਕਰ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ। ਪੁਲਸ ਨੇ ਜਾਂਚ ਦੌਰਾਨ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਵਾਰਦਾਤ ਵਿਚ ਵਰਤਿਆ ਗਿਆ ਪਾਨਾ ਵੀ ਬਰਾਮਦ ਕਰ ਲਿਆ ਹੈ। ਪੁਲਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨਾਂ ਲਈ ਕੱਪੜੇ ਦੀਆਂ ਮਾਰਕੀਟਾਂ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
