ਪੰਜਾਬ 'ਚ ਵੱਡਾ ਹਾਦਸਾ, ਕਾਲ ਬਣ ਆਇਆ ਟਰੱਕ, ਸਕੂਟਰੀ ਸਵਾਰ ਨੂੰ ਲੈ ਗਿਆ ਘੜੀਸ
Tuesday, Jan 14, 2025 - 06:37 PM (IST)

ਦੀਨਾਨਗਰ(ਗੌਰਾਇਆ)- ਅੱਜ ਦੀਨਾਨਗਰ ਦੇ ਮਗਰਾਲਾ ਬਾਈਪਾਸ ਨੇੜੇ ਵੱਡਾ ਹਾਦਸਾ ਵਪਰ ਗਿਆ। ਜਿਥੇ ਇੱਕ ਤੇਜ਼ ਰਫਤਾਰ ਟਰੱਕ ਨੇ ਸਕੂਟਰੀ ਸਵਾਰ ਨੂੰ ਆਪਣੀ ਲਪੇਟ ਲੈ ਲਿਆ ਅਤੇ ਉਸ ਦੀ ਮੌਕੇ 'ਤੇ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਦੀਨਾਨਗਰ ਅਜਵਿੰਦਰ ਸਿੰਘ ਨੇ ਦੱਸਿਆ ਕਿ ਇੱਕ ਸਕੂਟਰੀ ਚਾਲਕ ਦੀਨਾਨਗਰ ਤੋਂ ਸਤਸੰਗ ਸੁਣ ਕੇ ਆਪਣੇ ਪਿੰਡ ਬਿਆਨਪੁਰ ਨੂੰ ਜਾ ਰਿਹਾ ਸੀ ਜਦ ਉਹ ਪਿੰਡ ਮਗਰਾਲਾ ਬਾਈਪਾਸ ਨੇੜੇ ਪਹੁੰਚਿਆ ਤਾਂ ਉਸ ਵੱਲੋਂ ਆਪਣੇ ਪਿੰਡ ਨੂੰ ਜਾਣ ਲਈ ਰੋਡ ਕਰਾਸ ਕਰ ਰਿਹਾ ਸੀ। ਇਸ ਦੌਰਾਨ ਅੰਮ੍ਰਿਤਸਰ ਤੋਂ ਭੇਡਾਂ ਨਾਲ ਲੱਦਿਆ ਤੇਜ਼ ਰਫਤਾਰ ਟਰੱਕ ਆਇਆ ਤਾਂ ਸਕੂਟਰੀ ਚਾਲਕ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਕਾਫੀ ਦੂਰ ਤੱਕ ਘਸੀੜਦਾ ਹੋਇਆ ਲੈ ਗਿਆ। ਜਦ ਟਰੱਕ ਚਾਲਕ ਵੱਲੋਂ ਥੋੜੀ ਦੂਰੀ 'ਤੇ ਜਾ ਕੇ ਟਰੱਕ ਨੂੰ ਰੋਕਿਆ ਗਿਆ ਤਾਂ ਉਦੋਂ ਤੱਕ ਸਕੂਟਰੀ ਸਵਾਰ ਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ- ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!
ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਟਰੱਕ ਅਤੇ ਚਾਲਕ ਨੂੰ ਮੌਕੇ 'ਤੇ ਕਾਬੂ ਕਰ ਲਿਆ ਗਿਆ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਗੁਰਦਾਸਪੁਰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਸ ਮੁਤਾਬਕ ਮ੍ਰਿਤਕ ਦੀ ਪਹਿਛਾਣ ਜੋਗਿੰਦਰ ਸਿੰਘ ਵਾਸੀ ਬਿਆਨਪੁਰ ਵਜੋਂ ਹੋਈ ਹੈ। ਪੁਲਸ ਵੱਲੋਂ ਟਰੱਕ ਚਾਲਕ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਆੜ੍ਹਤੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8