ਕੈਪਟਨ ਦੇ ਗੜ੍ਹ 'ਚ ਟਰੱਕ ਯੂਨੀਅਨ ਨੇ ਖੋਲ੍ਹਿਆ ਸਰਕਾਰ ਖਿਲਾਫ ਮੋਰਚਾ (video)

Thursday, Jul 06, 2017 - 04:37 PM (IST)

ਪਟਿਆਲਾ — ਇਥੇ ਟਰੱਕ ਆਪਰੇਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਰੈਲੀ 'ਚ  ਕੁੱਲ 134 ਯੂਨੀਅਨ ਦੇ ਮੈਂਬਰ ਇੱਕਠੇ ਹੋਏ ਹਨ। ਇਸ ਰੈਲੀ 'ਚ ਟਰੱਕ ਆਪਰੇਟਰਾਂ ਨੇ ਮੰਗ ਕੀਤੀ ਹੈ ਕਿ  ਪੰਜਾਬ ਸਰਕਾਰ ਵਲੋਂ ਟਰੱਕ ਯੂਨੀਅਨ ਨੂੰ ਭੰਗ ਕਰਨ ਦੇ ਫੈਸਲੇ ਖਿਲਾਫ ਰੈਲੀ ਕੱਢੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਤਕਰੀਬਨ 93000 ਹਜ਼ਾਰ ਦੇ ਕਰੀਬ ਟਰੱਕ ਆਪਰੇਟਰਾਂ ਦੇ ਘਰ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਜਾਣਗੇ ਤੇ ਉਨ੍ਹਾਂ ਨੂੰ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੋਣਾ ਪਵੇਗਾ। ਯੂਨੀਅਨ ਭੰਗ ਹੋਣ ਨਾਲ ਟਰੱਕ ਆਪਰੇਟਰਾਂ ਦੇ ਸਿਰ ਚੜਿਆ ਕਰਜ਼ਾ ਵੀ ਉਤਾਰਣਾ ਮੁਸ਼ਕਿਲ ਹੋ ਜਾਵੇਗਾ, ਉਨ੍ਹਾਂ ਕਿਹਾ ਕਿ ਇਸ ਵਿਸ਼ੇ 'ਤੇ ਵੀ ਕੈਪਟਨ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ। ਟਰੱਕ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਯੂਨੀਅਨ ਦੀਆਂ ਮੰਗਾਂ ਨਾ ਮੰਨੀਆ ਗਈਆਂ ਤਾਂ ਅਗਲੀ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। 


Related News