ਸੁਖਬੀਰ ਬਾਦਲ ਨੇ ਟਰਾਂਸਪੋਰਟਰਾਂ ਲਈ ਕੀਤੇ ਵੱਡੇ ਐਲਾਨ, ਸਿਹਤ ਬੀਮਾ ਸਮੇਤ ਮਿਲਣਗੀਆਂ ਇਹ ਸਹੂਲਤਾਂ
Wednesday, Dec 29, 2021 - 12:58 PM (IST)
ਅੰਮ੍ਰਿਤਸਰ (ਵੈੱਬ ਡੈਸਕ, ਗੁਰਿੰਦਰ ਸਾਗਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ। ਇਸ ਦੌਰਾਨ ਸੁਖਬੀਰ ਬਾਦਲ ਨੇ ਪੰਜਾਬ ਦੇ ਟਰਾਂਸਪੋਰਟਰਾਂ ਨੂੰ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਆਉਣ 'ਤੇ ਵਿਸ਼ੇਸ਼ ਸਹੂਲਤਾਂ ਦੇਣ ਦਾ ਐਲਾਨ ਕੀਤਾ। ਸੁਖਬੀਰ ਬਾਦਲ ਨੇ ਕਿਹਾ ਕਿ ਉਹ ਟਰਾਂਸਪੋਰਟਰਾਂ ਅਤੇ ਟਰੱਕ ਆਪਰੇਟਰਾਂ ਦੇ ਨਾਲ-ਨਾਲ ਤਿੰਨ ਪਹੀਆ ਵਾਹਨ ਚਾਲਕਾਂ ਲਈ ਇਕ ਪਾਲਸੀ ਬਣਾ ਰਹੇ ਹਨ, ਜਿਸ ਨੂੰ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਲਾਗੂ ਕਰ ਦਿੱਤਾ ਜਾਵੇਗਾ। ਇਸ ਪਾਲਸੀ ਦੇ ਆਧਾਰ ’ਤੇ ਸਭ ਤੋਂ ਪਹਿਲਾਂ ਟ੍ਰਾਂਸਪੋਰਟਸ ਦਾ ਵੈੱਲਫੇਅਰ ਬੋਰਡ ਬਣਾਇਆ ਜਾਵੇਗਾ, ਜਿਸ ’ਚ 3-4 ਪਹੀਆ ਵਾਹਨ ਮੈਂਬਰ ਸ਼ਾਮਲ ਕੀਤਾ ਜਾਣਗੇ। ਇਸ ਲਈ 25 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਪਿਆਰ 'ਚ ਅੰਨ੍ਹੇ ਪ੍ਰੇਮੀ ਨੇ ਸ੍ਰੀਨਗਰ ਤੋਂ ਸੱਦਿਆ ਸ਼ਾਰਪ ਸ਼ੂਟਰ, ਪ੍ਰੇਮਿਕਾ ਦੇ ਮੰਗੇਤਰ ਦੇ ਭੁਲੇਖੇ ਮਾਰਿਆ ਉਸਦਾ ਭਰਾ
ਸੁਖਬੀਰ ਨੇ ਕਿਹਾ ਕਿ ਵਾਹਨਾਂ ਦੇ ਹੈਵੀ ਲਾਇਸੈਂਸ ਲਈ ਹਰ ਜ਼ਿਲ੍ਹੇ ਵਿੱਚ ਸੈਂਟਰ ਬਣਾਏ ਜਾਣਗੇ। ਇਸ ਦੇ ਨਾਲ ਹੀ ਟਰਾਂਸਪੋਰਟਰਾਂ ਦੀਆਂ ਯੂਨੀਅਨਾਂ ਬਣਾਈਆਂ ਜਾਣਗੀਆਂ, ਜੋ ਜ਼ਿਲ੍ਹਾ ਐੱਸ.ਡੀ.ਐੱਮ. ਦੇ ਹੇਠਾਂ ਕੰਮ ਕਰਨਗੀਆਂ। ਸੁਖਬੀਰ ਬਾਦਲ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਹਰ ਸ਼ਹਿਰਾਂ ਵਿਚ ਈ-ਰਿਕਸ਼ਾ ਬਿਨਾਂ ਵਿਆਜ਼ ਤੋਂ ਦਿੱਤੇ ਜਾਣਗੇ। ਟਰਾਂਸਪੋਰਟਰਾਂ ਦੇ ਨਾਲ ਸਬੰਧਤ ਹਰੇਕ ਓਪਰੇਟਰ ਦੀ ਇੰਸ਼ੋਰੈਂਸ ਵੀ ਪੰਜਾਬ ਸਰਕਾਰ ਵੱਲੋਂ ਕਰਵਾਈ ਜਾਏਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਬਹੁਤ ਸਾਰੇ ਸ਼ਹਿਰਾਂ ਵਿੱਚ ਆਟੋ ਰਿਕਸ਼ਾ ਨਾਜਾਇਜ਼ ਚੱਲ ਰਹੇ ਹਨ ਅਤੇ ਉਨ੍ਹਾਂ ਆਟੋ ਰਿਕਸ਼ਾ ਨੂੰ ਸਰਕਾਰ ਆਪਣੇ ਕਬਜ਼ੇ ’ਚ ਲੈ ਕੇ ਉਨ੍ਹਾਂ ਲੋਕਾਂ ਨੂੰ ਈ-ਰਿਕਸ਼ਾ ਦਵੇਗੀ ਤਾਂ ਜੋ ਸ਼ਹਿਰ ਵਿੱਚੋਂ ਪ੍ਰਦੂਸ਼ਣ ਤੇ ਟ੍ਰੈਫਿਕ ਦੀ ਸਮੱਸਿਆ ਘੱਟ ਕੀਤੀ ਜਾਵੇ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਮਲੋਟ ਦੇ ਪਿੰਡ ਈਨਾ ਖੇੜਾ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਨੌਜਵਾਨ ਗ੍ਰਿਫ਼ਤਾਰ
ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਪੰਜਾਬ ਦੀ ਆਉਣ ਵਾਲੇ ਨੌਜਵਾਨ ਬੇਰੁਜ਼ਗਾਰ ਹੈ ਅਤੇ ਉਹ ਈ-ਰਿਕਸ਼ਾ ਚਲਾਉਣਾ ਚਾਹੁੰਦੀ ਹੈ ਤਾਂ ਸਰਕਾਰ ਉਸ ਨੂੰ ਵੀ ਫਾਈਨੈਂਸ ’ਤੇ ਈ-ਰਿਕਸ਼ਾ ਲੈ ਕੇ ਦੇਵੇਗੀ। ਸੁਖਬੀਰ ਨੇ ਕਿਹਾ ਕਿ ਜੇਕਰ ਕਿਸੇ ਡਰਾਈਵਰ ਦੀ ਸੜਕ ਦੁਰਘਟਨਾ ਵਿੱਚ ਮੌਤ ਹੁੰਦੀ ਤਾਂ ਉਸ ਦਾ ਬੀਮਾ ਸਰਕਾਰ ਵੱਲੋਂ ਕੀਤਾ ਜਾਵੇਗਾ। ਇਸ ਮੌਕੇ ਪੱਤਰਕਾਰਾਂ ਨੇ ਜਦੋਂ ਨਵਜੋਤ ਸਿੱਧੂ ਬਾਰੇ ਸਵਾਲ ਪੁੱਛੇ ਤਾਂ ਸੁਖਬੀਰ ਬਾਦਲ ਨੇ ਜਵਾਬ ਦਿੱਤਾ ਕਿ ਉਹ ਮੈਂਟਲ ਸਿੱਧੂ ਬਾਰੇ ਕੋਈ ਵੀ ਗੱਲਬਾਤ ਨਹੀਂ ਕਰਨਾ ਚਾਹੁੰਦੇ।
ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ਬਲਾਸਟ: ਪਾਕਿ ਗਿਆ ਸੀ ਗਗਨਦੀਪ ਜਾਂ ਪੰਜਾਬ ’ਚ ਹੀ ਉਸ ਨੂੰ ਮਿਲੀ ਸੀ ਬਲਾਸਟ ਕਰਨ ਦੀ ਟਰੇਨਿੰਗ?
ਸੁਖਬੀਰ ਬਾਦਲ ਨੇ ਵਿਰੋਧੀ ਪਾਰਟੀ ਕਾਂਗਰਸ ’ਤੇ ਤੰਜ ਕੱਸਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ’ਚ ਚੱਲ ਰਹੀ ਟਰੱਕ ਗੁੰਡਾਗਰਦੀ ਪਰਚੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਹਮੇਸ਼ਾ ਲਈ ਖ਼ਤਮ ਕਰ ਦਿੱਤਾ ਜਾਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਥੋੜੇ ਦਿਨਾਂ ਤੱਕ ਕਾਂਗਰਸ ਪਾਰਟੀ ਦੇ 2 ਨਹੀਂ ਸਗੋਂ ਕਈ ਫਾੜ ਹੋ ਜਾਣੇ ਹਨ, ਕਿਉਂਕਿ ਕਾਂਗਰਸ ਨੂੰ ਲੋਕ ਪਸੰਦ ਨਹੀਂ ਕਰਦੇ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਤੋਂ ਲੋਕ ਬਹੁਤ ਪਰੇਸ਼ਾਨ ਹਨ, ਜਿਸ ਨੂੰ ਉਹ ਪੰਜਾਬ ’ਚ ਕਦੇ ਨਹੀਂ ਲਿਆਉਣਗੇ।
ਪੜ੍ਹੋ ਇਹ ਵੀ ਖ਼ਬਰ - Year Ender 2021: ਪੰਜਾਬ ਦੀਆਂ ਰੂਹ ਕੰਬਾਊ ਘਟਨਾਵਾਂ, ਜਦੋਂ ਆਪਣਿਆਂ ਨੇ ਲੁੱਟੀਆਂ ਕੁੜੀਆਂ ਦੀਆਂ ਇੱਜ਼ਤਾਂ