ਟਰੱਕ ਯੂਨੀਅਨਾਂ ਨੇ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ, ਫੂਕੀਆਂ ਕਾਪੀਆਂ

Friday, Aug 04, 2017 - 04:43 PM (IST)

ਟਰੱਕ ਯੂਨੀਅਨਾਂ ਨੇ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ, ਫੂਕੀਆਂ ਕਾਪੀਆਂ

ਮੋਹਾਲੀ (ਕੁਲਦੀਪ) : ਪੰਜਾਬ ਦੀਆਂ ਟਰੱਕ ਯੂਨੀਅਨਾਂ ਨੂੰ ਭੰਗ ਕੀਤੇ ਜਾਣ ਦੇ ਵਿਰੋਧ 'ਚ ਮੋਹਾਲੀ, ਬਨੂੜ ਅਤੇ ਖਰੜ ਦੀਆਂ ਟਰੱਕ ਯੂਨੀਅਨਾਂ ਤੋਂ ਟਰੱਕ ਆਪਰੇਟਰਾਂ ਨੇ ਇਕੱਠੇ ਹੋ ਕੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਡਿਪਟੀ ਕਮਿਸ਼ਨਰ ਮੋਹਾਲੀ ਦੇ ਮੁੱਖ ਗੇਟ 'ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਵਲੋਂ 21 ਜੁਲਾਈ, 2017 ਨੂੰ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਦੀਆਂ ਕਾਪੀਆਂ ਵੀ ਫੂਕੀਆਂ। ਪ੍ਰਦਰਸ਼ਨਕਾਰੀਆਂ ਨੇ ਟਰੱਕ ਯੂਨੀਅਨਾਂ ਨੂੰ ਭੰਗ ਕਰਨ ਦੀ ਇਸ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਸਰਕਾਰ ਖਿਲਾਫ ਧਰਨਾ ਦਿੱਤਾ।


Related News