ਅਣਪਛਾਤੇ ਟਰੱਕ-ਟਰਾਲੇ ਦੀ ਟੱਕਰ ਨਾਲ ਇਕ ਮੋਟਰਸਾਈਕਲ ਸਵਾਰ ਦੀ ਮੌਤ

Friday, Feb 12, 2021 - 02:22 PM (IST)

ਅਣਪਛਾਤੇ ਟਰੱਕ-ਟਰਾਲੇ ਦੀ ਟੱਕਰ ਨਾਲ ਇਕ ਮੋਟਰਸਾਈਕਲ ਸਵਾਰ ਦੀ ਮੌਤ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਅਣਪਛਾਤੇ ਟਰੱਕ-ਟਰਾਲੇ ਵਲੋਂ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦੇਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਬਰਨਾਲਾ ਦੇ ਪੁਲਸ ਅਧਿਕਾਰੀ ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਜਸਪ੍ਰੀਤ ਸਿੰਘ ਵਾਸੀ ਹੰਡਿਆਇਆ ਨੇ ਬਿਆਨ ਦਰਜ ਕਰਵਾਏ ਕਿ ਸੁਖਵਿੰਦਰ ਸਿੰਘ ਵਾਸੀ ਹੰਡਿਆਇਆ ਮੋਟਰਸਾਈਕਲ ਤੇ ਸਵਾਰ ਹੋ ਕੇ ਬਰਨਾਲਾ ਤੋਂ ਹੰਡਿਆਇਆ ਜਾ ਰਿਹਾ ਸੀ।

ਉਕਤ ਨੇ ਦੱਸਿਆ ਕਿ ਜਦੋਂ ਉਹ ਹੰਡਿਆਇਆ ਰੋਡ ਦੇ ਓਮ ਸਿਟੀ ਕਲੋਨੀ ਕੋਲ ਪੁੱਜਾ ਤਾਂ ਇਕ ਟਰੱਕ ਟਰਾਲੇ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਧੁੰਦ ਦਾ ਲਾਭ ਉਠਾਉਂਦਿਆਂ ਉਹ ਫਰਾਰ ਹੋ ਗਿਆ। ਮੌਕੇ ’ਤੇ ਹੀ ਸੁਖਵਿੰਦਰ ਸਿੰਘ ਦੀ ਮੌਤ ਹੋ ਗਈ। ਮੁਦਈ ਦੇ ਬਿਆਨਾਂ ਦੇ ਅਣਪਛਾਤੇ ਟਰੱਕ ਡ੍ਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।


author

Gurminder Singh

Content Editor

Related News