ਸ੍ਰੀ ਹੇਮਕੁੰਟ ਸਾਹਿਬ ਦੇ ਟਰੱਸਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
Friday, Sep 30, 2022 - 05:01 AM (IST)
ਅੰਮ੍ਰਿਤਸਰ (ਸਰਬਜੀਤ) : ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਹੇਮਕੁੰਟ ਸਾਹਿਬ ਦੇ ਟਰੱਸਟੀ ਨਰਿੰਦਰ ਸਿੰਘ ਬਿੰਦਰਾ ਯੂ.ਕੇ. ਨੇ ਪਰਿਵਾਰ ਨਾਲ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਜਿੱਥੇ ਇਲਾਹੀ ਬਾਣੀ ਦਾ ਕੀਰਤਨ ਕੀਤਾ, ਉੱਥੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿੰਦਰਾ ਨੇ ਕਿਹਾ ਕਿ ਸਰਦੀ ਦਾ ਮੌਸਮ ਸ਼ੁਰੂ ਹੋਣ ਕਾਰਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਬੰਦ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 10 IPS ਤੇ PPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਲਿਸਟ
ਉਨ੍ਹਾਂ ਸਾਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਮੇਂ ਉੱਥੇ ਮੌਸਮ ਬਹੁਤ ਵਧੀਆ ਹੈ, ਇਸ ਲਈ ਪੰਜਾਬ ਤੋਂ ਇਲਾਵਾ ਹੋਰਨਾਂ ਸੂਬਿਆਂ ਤੋਂ ਵੀ ਸਬੰਧਿਤ ਪਰਿਵਾਰਾਂ ਸਮੇਤ 10 ਅਕਤੂਬਰ ਤੱਕ ਜਾ ਕੇ ਦਰਸ਼ਨ ਕਰੋ ਅਤੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਪ੍ਰਾਪਤ ਕਰੋ। ਗੁਰੂ ਨਗਰੀ ਪਹੁੰਚਣ ’ਤੇ ਸ੍ਰੀ ਦਸਮੇਸ਼ ਪਰਿਵਾਰ ਸਮੂਹ ਵੱਲੋਂ ਮੁੱਖ ਸੇਵਾਦਾਰ ਇੰਦਰਪਾਲ ਸਿੰਘ ਬੌਬੀ ਵੱਲੋਂ ਨਰਿੰਦਰ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਸਰਬਜੀਤ ਸਿੰਘ ਨੇ ਨਰਿੰਦਰ ਸਿੰਘ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕੰਵਲਜੀਤ ਸਿੰਘ, ਹੈਪੀ ਸਿੰਘ ਭਾਟੀਆ, ਪ੍ਰਦੀਪ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : CIA ਪੁਲਸ ਨੇ 4 ਨਸ਼ਾ ਤਸਕਰ ਕੀਤੇ ਕਾਬੂ, ਹੈਰੋਇਨ ਸਣੇ ਬਰਾਮਦ ਕੀਤੀ ਹਥਿਆਰਾਂ ਦੀ ਖੇਪ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।