MP ਸੁਸ਼ੀਲ ਰਿੰਕੂ ਦੇ ਭਾਜਪਾ 'ਚ ਜਾਣ ਦੀਆਂ ਚਰਚਾਵਾਂ ਦਾ ਸ਼ੀਤਲ ਅੰਗੁਰਾਲ ਤੋਂ ਸੁਣੋ ਕੀ ਹੈ ਸੱਚ

Saturday, Mar 16, 2024 - 07:07 PM (IST)

MP ਸੁਸ਼ੀਲ ਰਿੰਕੂ ਦੇ ਭਾਜਪਾ 'ਚ ਜਾਣ ਦੀਆਂ ਚਰਚਾਵਾਂ ਦਾ ਸ਼ੀਤਲ ਅੰਗੁਰਾਲ ਤੋਂ ਸੁਣੋ ਕੀ ਹੈ ਸੱਚ

ਜਲੰਧਰ (ਵੈੱਬ ਡੈਸਕ)- ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਇਸੇ ਤਹਿਤ ਸਿਆਸਤ ਵਿਚ ਦਲ-ਬਦਲੂ ਵੀ ਸ਼ੁਰੂ ਹੋ ਗਏ ਹਨ। ਪਾਰਟੀਆਂ ਦੇ ਆਗੂ ਇਕ ਪਾਰਟੀ ਨੂੰ ਅਲਵਿਦਾ ਕਹਿ ਕੇ ਦੂਜੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਇਸੇ ਦਰਮਿਆਨ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਾਜਪਾ ਵਿਚ ਜਾਣ ਦੀਆਂ ਚਰਚਾਵਾਂ ਦਾ ਬਾਜ਼ਾਰ ਵੀ ਗਰਮ ਹੋ ਗਿਆ ਹੈ। ਸਵੇਰ ਤੋਂ ਇਹ ਚਰਚਾਵਾਂ ਚੱਲ ਰਹੀਆਂ ਹਨ ਕਿ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਭਾਜਪਾ ਵਿਚ ਜਾਣ ਦੀਆਂ ਚਰਚਾਵਾਂ ਵਿਚਾਲੇ ਸ਼ੀਤਲ ਅੰਗੁਰਾਲ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। 

ਇਹ ਵੀ ਪੜ੍ਹੋ: ਅਹਿਮ ਖ਼ਬਰ: ਇਸ ਤਾਰੀਖ਼ ਤੋਂ ਆਦਮਪੁਰ ਏਅਰਪੋਰਟ ਤੋਂ ਹਿੰਡਨ, ਨਾਂਦੇੜ ਤੇ ਬੈਂਗਲੁਰੂ ਲਈ ਘਰੇਲੂ ਉਡਾਣਾਂ ਹੋਣਗੀਆਂ ਸ਼ੁਰੂ

ਸ਼ੀਤਲ ਅੰਗੁਰਾਲ ਦਾ ਕਹਿਣਾ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਸਿਪਾਹੀ ਹਨ ਅਤੇ ਪਾਰਟੀ ਦੇ ਹੀ ਵਿਧਾਇਕ ਹਨ। ਭਾਜਪਾ ਵਿਚ ਜਾਣ ਦੀ ਚੱਲ ਰਹੀ ਚਰਚਾ ਬਿਲਕੁਲ ਝੂਠ ਹੈ ਅਤੇ ਇਹ ਸਿਰਫ਼ ਅਫ਼ਵਾਹ ਫੈਲਾਈ ਜਾ ਰਹੀ ਹੈ। ਜਿਹੜੇ ਲੋਕ ਮਜ਼ੇ ਲੈ ਰਹੇ ਹਨ, ਉਨ੍ਹਾਂ ਨੂੰ ਮਜ਼ੇ ਲੈਣ ਦਿਓ। ਭਾਜਪਾ ਵਿਚ ਸ਼ਾਮਲ ਹੋਣ ਦਾ ਬਾਜ਼ਾਰ ਕਿੱਥੋਂ ਗਰਮ ਹੋਇਆ ਹੈ, ਇਹ ਸਭ ਮੈਨੂੰ ਨਹੀਂ ਪਤਾ। ਉਨ੍ਹਾਂ ਕਿਹਾ ਕਿ ਮੈਂ ਦਿੱਲੀ ਵਿਚ ਇਸ ਮਹੀਨੇ ਦੌਰਾਨ ਚੌਥੀ ਵਾਰ ਆਇਆ ਹਾਂ। ਮੇਰਾ ਆਪਣਾ ਗੱਡੀਆਂ ਦਾ ਕਾਰੋਬਾਰ ਹੈ ਅਤੇ ਮੈਂ ਦਿੱਲੀ ਵਿਚ ਹਰ ਹਫ਼ਤੇ ਆਉਂਦਾ ਹਾਂ। ਮੈਂ ਸ਼ੁੱਕਰਵਾਰ ਅਤੇ ਸ਼ਨੀਵਾਰ ਦਿੱਲੀ ਵਿਚ ਹੀ ਹੁੰਦਾ ਹਾਂ। ਮੈਂ ਹਮੇਸ਼ਾ ਪਾਰਟੀ ਦੇ ਨਾਲ ਖੜ੍ਹਾ ਹਾਂ ਅਤੇ ਪਾਰਟੀ ਦਾ ਵੀ ਵਿਧਾਇਕ ਤੇ ਪਾਰਟੀ ਲਈ ਹੀ ਕੰਮ ਕਰ ਰਰ ਰਿਹਾ ਹਾਂ। 

ਜੇਕਰ ਮੈਨੂੰ ਪਾਰਟੀ ਵਿਚ ਕਿਸੇ ਨਾਲ ਕੋਈ ਨਾਰਾਜ਼ਗੀ ਹੋਵੇਗੀ ਤਾਂ ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੂੰ ਦੱਸਾਂਗਾ। ਉਥੇ ਹੀ ਸੁਸ਼ੀਲ ਰਿੰਕੂ ਦੇ ਭਾਜਪਾ ਵਿਚ ਜਾਣ ਦੀਆਂ ਚਰਚਾਵਾਂ ਬਾਰੇ ਗੱਲਬਾਤ ਕਰਦੇ ਹੋਏ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਉਨ੍ਹਾਂ ਬਾਰੇ ਵੀ ਇਹੀ ਅਫ਼ਵਾਹ ਫੈਲਾਈ ਜਾ ਰਹੀ ਹਾਂ, ਉਹ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਵਿੱਤਰ ਅਸਥਾਨ ਬਨਾਰਸ ਵਿਖੇ ਨਤਮਸਤਕ ਹੋਣ ਲਈ ਗਏ ਹੋਏ ਹਨ। ਉਹ ਆਪਣੇ ਗੁਰੂ ਜੀ ਦਾ ਆਸ਼ਿਰਵਾਦ ਲੈ ਕੇ ਚੋਣ ਮੈਦਾਨ ਵਿਚ ਉਤਰਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਲੋਕ ਸਭਾ ਚੋਣਾਂ ਲਈ ਐਲਾਨੇ ਗਏ ਉਮੀਦਵਾਰਾਂ ਵਿਚ ਸਭ ਤੋਂ ਪਹਿਲਾਂ ਨਾਂ ਸੁਸ਼ੀਲ ਰਿੰਕੂ ਦਾ ਹੀ ਸੀ। ਮੇਰੀ ਉਨ੍ਹਾਂ ਦੇ ਨਾਲ ਉਂਝ ਇਕ ਮਹੀਨੇ ਤੋਂ ਕੋਈ ਗੱਲਬਾਤ ਨਹੀਂ ਹੋਈ ਹੈ। ਭਾਜਪਾ ਵਿਚ ਜਾਣ ਦੀਆਂ ਚਰਚਾਵਾਂ ਦਾ ਜਵਾਬ ਸੁਸ਼ੀਲ ਕੁਮਾਰ ਰਿੰਕੂ ਖ਼ੁਦ ਦੇ ਦੇਣਗੇ। 

ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ ਲਈ ਸੁਸ਼ੀਲ ਰਿੰਕੂ ਫਿਰ ਤੋਂ 'ਆਪ' ਦੇ ਉਮੀਦਵਾਰ, ਕਾਂਗਰਸ 'ਚੋਂ ਚੰਨੀ ਆਏ ਤਾਂ ਵਧੇਗੀ ਚੁਣੌਤੀ

ਇਥੇ ਦੱਸਣਯੋਗ ਹੈ ਕਿ ਅੱਜ ਸਵੇਰ ਤੋਂ ਸੋਸ਼ਲ ਮੀਡੀਆ 'ਤੇ ਇਹ ਚਰਚਾ ਚੱਲ ਰਹੀ ਹੈ ਕਿ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਇਥੇ ਦੱਸ ਦੇਈਏ ਕਿ ਸੁਸ਼ੀਲ ਕੁਮਾਰ ਰਿੰਕੂ ਨੂੰ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ। 

ਇਹ ਵੀ ਪੜ੍ਹੋ: ਇੰਸਟਾਗ੍ਰਾਮ ਦੀ ਫੇਕ ID ਬਣਾ ਕੁੜੀ ਨੂੰ ਭੇਜੀਆਂ ਅਸ਼ਲੀਲ ਤਸਵੀਰਾਂ ਤੇ ਮੈਸੇਜ, ਫਿਰ ਕੀਤਾ ਸ਼ਰਮਨਾਕ ਕਾਰਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News