ਅੱਧੀ ਰਾਤ ATM ਨੂੰ ਗੈਸ ਕਟਰ ਨਾਲ ਕੱਟ ਰਿਹਾ ਸੀ ਨੌਜਵਾਨ, ਅਚਾਨਕ ਪੁਲਸ ਨੇ ਚੁੱਕ ਦਿੱਤਾ ਸ਼ਟਰ ਤਾਂ...

12/03/2022 12:54:18 PM

ਲੁਧਿਆਣਾ (ਰਾਜ) : ਡੇਹਲੋਂ ਰੋਡ ਸਥਿਤ ਏ. ਟੀ. ਐੱਮ. ਨੂੰ ਗੈਸ ਕਟਰ ਨਾਲ ਕੱਟ ਕੇ ਲੁੱਟ ਦੀ ਵਾਰਦਾਤ ਕਰਨ ਦੀ ਕੋਸ਼ਿਸ਼ ਪੀ. ਸੀ. ਆਰ. ਨੇ ਨਾਕਾਮ ਕਰ ਦਿੱਤੀ ਹੈ। ਮੌਕੇ 'ਤੇ ਪੁੱਜੇ ਪੀ. ਸੀ. ਆਰ. ਮੁਲਾਜ਼ਮਾਂ ਨੇ ਪਿੱਛਾ ਕਰਕੇ ਦੋਸ਼ੀ ਨੂੰ ਦਬੋਚ ਲਿਆ। ਉਸ ਨੂੰ ਥਾਣਾ ਡੇਹਲੋਂ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪੁਲਸ ਨੇ ਇਸ ਮਾਮਲੇ 'ਚ ਦੋਸ਼ੀ ਮੋਹਨ ਖ਼ਾਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪਾਕਿਸਤਾਨ ਨੇ ਡਰੋਨ ਰਾਹੀਂ ਭੇਜੀ 25 ਕਿੱਲੋ ਹੈਰੋਇਨ, BSF ਨੇ ਅਸਲੇ ਸਣੇ ਬਰਾਮਦ ਕੀਤੀ ਖ਼ੇਪ (ਤਸਵੀਰਾਂ)

ਜਾਣਕਾਰੀ ਮੁਤਾਬਕ ਪੀ. ਸੀ. ਆਰ. ਦਸਤੇ 'ਚ ਸਿਪਾਹੀ ਜਗਜੀਤ ਸਿੰਘ ਅਤੇ ਏ. ਐੱਸ. ਆਈ. ਗੁਰਪ੍ਰੀਤ ਸਿੰਘ ਪਿੰਡ ਸਰੀ 'ਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪੰਜਾਬ ਐਂਡ ਸਿੰਧ ਬੈਂਕ ਦੇ ਏ. ਟੀ. ਐੱਮ. ਦੇ ਬਾਹਰ ਉਨ੍ਹਾਂ ਨੂੰ ਇਕ ਐਕਟਿਵਾ ਖੜ੍ਹੀ ਮਿਲੀ। ਇਸ ਦੀ ਨੰਬਰ ਪਲੇਟ ਨਹੀਂ ਸੀ। ਉਨ੍ਹਾਂ ਨੇ ਏ. ਟੀ. ਐੱਮ. ਦਾ ਸ਼ਟਰ ਦੇਖਿਆ ਤਾਂ ਉਸ ਦੇ ਤਾਲੇ ਟੁੱਟੇ ਹੋਏ ਸਨ ਅਤੇ ਅੰਦਰੋਂ ਕੁੱਝ ਆਵਾਜ਼ਾਂ ਆ ਰਹੀਆਂ ਸਨ।

ਇਹ ਵੀ ਪੜ੍ਹੋ : ਤਰਨਤਾਰਨ 'ਚ ਸਕੂਲੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ, ਡਰਾਈਵਰ ਸਮੇਤ ਮਾਸੂਮ ਬੱਚੀ ਦੀ ਮੌਤ (ਤਸਵੀਰਾਂ)

ਇਸ ਤੋਂ ਬਾਅਦ ਸਿਪਾਹੀ ਜਗਜੀਤ ਸਿੰਘ ਨੇ ਸ਼ਟਰ ਚੁੱਕਿਆ ਤਾਂ ਇਕ ਨੌਜਵਾਨ ਗੈਸ ਕਟਰ ਦੀ ਮਦਦ ਨਾਲ ਏ. ਟੀ. ਐੱਮ. ਕੱਟ ਰਿਹਾ ਸੀ, ਜੋ ਕਿ ਪੁਲਸ ਨੂੰ ਦੇਖ ਕੇ ਇਕਦਮ ਬਾਹਰ ਵੱਲ ਭੱਜਣ ਲੱਗਾ। ਪੁਲਸ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕੀਤਾ ਅਤੇ ਕੁੱਝ ਦੂਰੀ 'ਤੇ ਉਸ ਨੂੰ ਕਾਬੂ ਕਰ ਲਿਆ, ਜਿਸ ਤੋਂ ਭਾਅਦ ਥਾਣਾ ਪੁਲਸ ਨੂੰ ਇਸ ਦੀ ਸੂਚਨਾ ਦਿੱਤੀ ਗਈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News