ਮਨਚਲਿਆਂ ਤੋਂ ਦੁਖੀ ਹੋ ਕੇ ਨਾਬਾਲਗ ਕੁੜੀ ਨੇ ਕੀਤੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼

Wednesday, Mar 17, 2021 - 03:14 PM (IST)

ਵਲਟੋਹਾ (ਗੁਰਮੀਤ) : ਜ਼ਿਲ੍ਹਾ ਤਰਨਤਾਰਨ ਦੇ ਕਸਬਾ ਭਿੱਖੀਵਿੰਡ ਵਿਖੇ ਨਾਬਾਲਗ ਕੁੜੀ ਨਾਲ ਛੇੜਛਾੜ ਕਰਨ ਅਤੇ ਤੰਗ ਪ੍ਰੇਸ਼ਾਨ ਕਰਨ ’ਤੇ ਕੁੜੀ ਵਲੋਂ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਭਿੱਖੀਵਿੰਡ ਪੁਲਸ ਨੇ 6 ਲੋਕਾਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਗਗਨਦੀਪ ਪੁੱਤਰ ਬਲਰਾਮ ਕੁਮਾਰ ਵਾਸੀ ਭਿੱਖੀਵਿੰਡ ਨੇ ਦੱਸਿਆ ਕਿ ਉਸ ਦੀ 13 ਸਾਲਾ ਕੁੜੀ ਪ੍ਰਾਈਵੇਟ ਸਕੂਲ ’ਚ ਪੜ੍ਹਦੀ ਹੈ ਜਿਸ ਨੂੰ ਅਕਸਰ ਸਥਾਨਕ ਇਲਾਕੇ ਦੇ ਕੁਝ ਮਨਚਲੇ ਤੰਗ ਪ੍ਰੇਸ਼ਾਨ ਕਰਦੇ ਸਨ ਅਤੇ ਉਸ ਨਾਲ ਛੇੜਖਾਨੀ ਕਰਦੇ ਸੀ। ਜਿਸ ਸਬੰਧੀ ਉਨ੍ਹਾਂ ਕਈ ਵਾਰ ਸ਼ਿਕਾਇਤ ਕੀਤੀ ਪਰ ਉਕਤ ਮਨਚਲੇ ਬਾਜ਼ ਨਹੀਂ ਆਏ।

ਇਹ ਵੀ ਪੜ੍ਹੋ : ‘ਸਿੱਧੂ ਤੋਂ ਲੈ ਕੇ ਮਜ਼੍ਹਬੀ ਵੋਟ ਬੈਂਕ ਤਕ ਸਾਰਿਆਂ ’ਤੇ ਬਣ ਰਹੀ ਰਣਨੀਤੀ’

ਬੀਤੀ 15 ਮਾਰਚ ਨੂੰ ਉਕਤ ਮਨਚਲਿਆਂ ਨੇ ਉਸ ਦੀ ਕੁੜੀ ਦੀ ਕਾਫੀ ਬੇਇੱਜ਼ਤੀ ਕੀਤੀ ਜਿਸ ਨੂੰ ਨਾ ਸਹਾਰਦੇ ਹੋਏ ਉਸ ਦੀ ਕੁੜੀ ਨੇ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਕਰਕੇ ਉਸ ਨੂੰ ਪ੍ਰਾਈਵੇਟ ਹਸਪਤਾਲ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਸਬੰਧੀ ਏ. ਐੱਸ. ਆਈ. ਜੱਸਾ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ ’ਤੇ ਹਰੀਸ਼ ਕੋਹਲੀ ਪੁੱਤਰ ਅਸ਼ਵਨੀ ਕੁਮਾਰ ਵਾਸੀ ਭਿੱਖੀਵਿੰਡ, ਲਵਪ੍ਰੀਤ ਸਿੰਘ ਪੁੱਤਰ ਮਨਿੰਦਰ ਸਿੰਘ, ਗਗਨ ਪੁੱਤਰ ਨਿੱਕਾ, ਆਸ਼ੂ ਪੁੱਤਰ ਨਾ ਮਾਲੂਮ ਅਤੇ 2-3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਨੰਬਰ 26 ਧਾਰਾ 354ਡੀ/376/511/109/120ਬੀ-ਆਈ. ਪੀ. ਸੀ. 8 ਪੋਕਸੋ ਐਕਟ ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਮੌਸਮ ਵਿਭਾਗ ਵਲੋਂ ਵਿਸ਼ੇਸ਼ ਬੁਲੇਟਿਨ ਜਾਰੀ, 48 ਘੰਟਿਆਂ ਦੌਰਾਨ ਬਾਰਿਸ਼ ਦੀ ਸੰਭਾਵਨਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 

 


Anuradha

Content Editor

Related News