ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ ਵਿਦਿਅਕ ਅਦਾਰੇ ਤੇ ਦਫ਼ਤਰ

Sunday, May 24, 2026 - 07:22 PM (IST)

ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ ਵਿਦਿਅਕ ਅਦਾਰੇ ਤੇ ਦਫ਼ਤਰ

ਜਲੰਧਰ (ਵੈੱਬ ਡੈਸਕ)- ਪੰਜਾਬ 'ਚ ਅਤਿ ਦੀ ਪੈ ਰਹੀ ਗਰਮੀ ਵਿਚਾਲੇ ਬੱਚਿਆਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਲਗਾਤਾਰ ਪੰਜਾਬ ਵਿਚ ਦੋ ਸਰਕਾਰੀ ਛੁੱਟੀਆਂ ਆ ਰਹੀਆਂ ਹਨ। ਪੰਜਾਬ 'ਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ 26 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ।

ਇਸ ਦੇ ਇਲਾਵਾ ਅਗਲੇ ਦਿਨ ਯਾਨੀ ਕਿ 27 ਮਈ ਨੂੰ ਈਦ-ਉੱਲ-ਜੂਹਾ (ਬਕਰੀਦ) ਦਾ ਤਿਉਹਾਰ ਆ ਰਿਹਾ ਹੈ, ਜਿਸ ਦੇ ਸਬੰਧ ਵਿਚ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਲੰਡਰ ਵਿਚ 27 ਮਈ ਯਾਨੀ ਕਿ ਬੁੱਧਵਾਰ ਨੂੰ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸੂਬੇ ਦੇ ਸਾਰੇ ਸਕੂਲ ਅਤੇ ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਲਗਾਤਾਰ ਦੋ ਦਿਨ ਛੁੱਟੀ ਹੋਣ ਕਰਕੇ ਬੱਚਿਆਂ ਨੂੰ ਵੀ ਮੌਜਾਂ ਲੱਗਣਗੀਆਂ। 

ਇਹ ਵੀ ਪੜ੍ਹੋ: ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ ਬੱਕਰੀ' ਨੇ ਮਚਾਇਆ ਹੁੜਦੰਗ

PunjabKesari

ਪੰਜਾਬ 'ਚ 26 ਮਈ 2026 ਨੂੰ ਹੋਣ ਵਾਲੀਆਂ ਨਗਰ ਨਿਗਮ ਆਮ ਚੋਣਾਂ 2026 ਲਈ ਕੁੱਲ੍ਹ 7555 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਹ ਚੋਣਾਂ ਸੂਬੇ ਦੀ ਸਿਆਸਤ ਲਈ ਕਾਫ਼ੀ ਮਹੱਤਵਪੂਰਨ ਮੰਨੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੇ ਵੱਡੀ ਗਿਣਤੀ ਵਿੱਚ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ।

ਇਹ ਵੀ ਪੜ੍ਹੋ: ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਸੂਬੇਦਾਰ ਦੇ ਘਰ 'ਤੇ ਚੱਲੀਆਂ ਗੋਲ਼ੀਆਂ

ਦੱਸਣਯੋਗ ਹੈ ਕਿ ਇਨ੍ਹਾਂ ਚੋਣਾਂ ਲਈ 'ਆਪ' ਦੇ 1,801 ਉਮੀਦਵਾਰ, ਇੰਡੀਅਨ ਨੈਸ਼ਨਲ ਕਾਂਗਰਸ ਦੇ 1,550 ਉਮੀਦਵਾਰ, ਭਾਜਪਾ ਦੇ 1,316 ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਦੇ 1,251 ਉਮੀਦਵਾਰ, ਬਸਪਾ ਦੇ 96 ਉਮੀਦਵਾਰ, 1,528 ਆਜ਼ਾਦ ਉਮੀਦਵਾਰ ਅਤੇ 13 ਹੋਰ ਉਮੀਦਵਾਰ ਚੋਣ ਲੜਨਗੇ। ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਚੋਣਾਂ ਬੈਲੇਟ ਪੇਪਰ ਨਾਲ ਹੀ ਹੋਣਗੀਆਂ। 

ਇਹ ਵੀ ਪੜ੍ਹੋ: ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ, ਸਰਹੱਦ ਪਾਰੋਂ ਹੁੰਦੀ ਸੀ ਤਸਕਰੀ, DGP ਦੇ ਵੱਡੇ ਖ਼ੁਲਾਸੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News