ਗੁਰਦੁਆਰਾ ਰਾਜੌਰੀ ਗਾਰਡਨ ''ਚ ਕਰਵਾਇਆ ਦਸਤਾਰ ਅਤੇ ਦੁਮਾਲਾ ਮੁਕਾਬਲਾ

Tuesday, Jul 29, 2025 - 09:22 AM (IST)

ਗੁਰਦੁਆਰਾ ਰਾਜੌਰੀ ਗਾਰਡਨ ''ਚ ਕਰਵਾਇਆ ਦਸਤਾਰ ਅਤੇ ਦੁਮਾਲਾ ਮੁਕਾਬਲਾ

ਅੰਮ੍ਰਿਤਸਰ (ਸਰਬਜੀਤ) : ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿੱਚ ਮੀਰੀ ਪੀਰੀ ਦਿਵਸ ਅਤੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰ ਅਤੇ ਦੁਮਾਲਾ ਮੁਕਾਬਲਾ ਕਰਵਾਇਆ ਗਿਆ। ਇਸ ਵਿੱਚ ਭਾਗ ਲੈ ਕੇ ਸੋਹਣੀਆਂ ਦਸਤਾਰਾਂ ਅਤੇ ਦੁਮਾਲੇ ਸਜਾਉਣ ਵਾਲੇ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ, ਖ਼ਜਾਨਚੀ ਪਰੀਤ ਪ੍ਰਤਾਪ ਸਿੰਘ, ਉਪ-ਪ੍ਰਧਾਨ ਪਰਮਿੰਦਰ ਕੌਰ ਚੰਡੋਕ ਅਤੇ ਪਰਮਿੰਦਰ ਸਿੰਘ, ਹਰਜੀਤ ਸਿੰਘ ਰਾਜਾ ਬਖ਼ਸ਼ੀ, ਹਰਨਾਮ ਸਿੰਘ ਸਮੇਤ ਹੋਰ ਮੈਂਬਰਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸਦੇ ਨਾਲ-ਨਾਲ ਬੱਚਿਆਂ ਵੱਲੋਂ ਗਤਕਾ ਦੇ ਸ਼ਾਨਦਾਰ ਪ੍ਰਦਰਸ਼ਨ ਵੀ ਕੀਤੇ ਗਏ।

ਇਹ ਵੀ ਪੜ੍ਹੋ : ਪੰਜਾਬ 'ਚ ਅਗਲੇ 24 ਘੰਟੇ ਇਨ੍ਹਾਂ ਜ਼ਿਲ੍ਹਿਆਂ ਲਈ ਭਾਰੀ, ਮੀਂਹ ਨਾਲ ਬਿਜਲੀ ਲਿਸ਼ਕਣ ਤੇ ਤੇਜ਼ ਹਵਾਵਾਂ ਦੀ ਚਿਤਾਵਨੀ

ਇਸ ਮੌਕੇ ਹਰਮਨਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਰੋਜ਼ਾਨਾ ਬੱਚਿਆਂ ਨੂੰ ਗਤਕਾ ਦੀ ਸਿਖਲਾਈ ਦਿੱਤੀ ਜਾਂਦੀ ਹੈ, ਜਿਸ ਵਿੱਚ ਨਾ ਸਿਰਫ਼ ਰਾਜੌਰੀ ਤੋਂ, ਸਗੋਂ ਹੋਰ ਇਲਾਕਿਆਂ ਤੋਂ ਵੀ ਬੱਚੇ ਤੇ ਬੱਚੀਆਂ ਆ ਕੇ ਗਤਕਾ ਸਿੱਖਦੇ ਹਨ ਅਤੇ ਅੱਜ ਉਨ੍ਹਾਂ ਵੱਲੋਂ ਬਹੁਤ ਹੀ ਸੋਹਣੀ ਪਰਫਾਰਮੈਂਸ ਦਿੱਤੀ ਗਈ। ਉਨ੍ਹਾਂ ਕਿਹਾ ਕਿ ਹਰ ਇਕ ਗੁਰਸਿੱਖ ਕੁੜੀ ਨੂੰ ਵੀ ਸਿੱਖ ਮਾਰਸ਼ਲ ਆਰਟ "ਗਤਕਾ" ਦੀ ਸਿਖਲਾਈ ਲੈਣੀ ਚਾਹੀਦੀ ਹੈ ਤਾਂ ਜੋ ਜੇਕਰ ਕਦੇ ਕੋਈ ਮੁਸ਼ਕਿਲ ਆ ਜਾਵੇ ਤਾਂ ਉਹ ਆਪਣੀ ਤੇ ਹੋਰਾਂ ਦੀ ਰਾਖੀ ਕਰ ਸਕਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News