ਦਸਤਾਰ ਨੂੰ ਦੇਸ਼-ਵਿਦੇਸ਼ ''ਚ ਬਣਦਾ ਮਾਣ-ਸਤਿਕਾਰ ਦਿਵਾਉਣ ਲਈ ਯਤਨਸ਼ੀਲ ਰਹਾਂਗੇ: ਜਥੇਦਾਰ ਖੁਸਰੋਪੁਰ
Wednesday, Aug 09, 2017 - 04:27 PM (IST)

ਕਪੂਰਥਲਾ(ਮੱਲ੍ਹੀ)— ਦਸਤਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖਸ਼ਿਸ਼ ਕੀਤਾ ਗਿਆ ਅਨਮੋਲ ਤੋਹਫਾ ਹੈ, ਜਿਸ ਨੂੰ ਦੇਸ਼-ਵਿਦੇਸ਼ 'ਚ ਬਣਦਾ ਮਾਣ-ਸਤਿਕਾਰ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਯਤਨਸ਼ੀਲ ਹੈ। ਇਹ ਸ਼ਬਦ ਜਥੇਦਾਰ ਨਰਿੰਦਰ ਸਿੰਘ ਖੁਸਰੋਪੁਰ ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਆਪਣੇ ਫਰਾਂਸ ਦੌਰੇ ਤੋਂ ਵਾਪਸ ਪਰਤਣ ਪਿਛੋਂ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਆਖੇ।
ਉਨ੍ਹਾਂ ਨੇ ਕਿਹਾ ਕਿ ਦੁਨੀਆ ਦੇ ਲੱਗਭਗ ਹਰ ਦੇਸ਼ 'ਚ ਸਿੱਖ ਧਰਮ ਨਾਲ ਸੰਬੰਧਿਤ ਪੰਜਾਬੀ ਵਸਦੇ ਹਨ ਅਤੇ ਕਈ ਦੇਸ਼ਾਂ 'ਚ ਅੱਜ ਵੀ ਸਿੱਖ ਧਰਮ ਨਾਲ ਸੰਬੰਧਿਤ ਵੀਰਾਂ ਨੂੰ 'ਦਸਤਾਰ' ਸਿਰ 'ਤੇ ਸਜਾਉਣ ਲਈ ਅਨੇਕਾਂ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਨ੍ਹਾਂ ਦਾ ਮਸਲਾ ਹੱਲ ਕਰਾਉਣ ਤੇ 'ਦਸਤਾਰ' ਨੂੰ ਲੋੜੀਂਦਾ ਮਾਣ-ਸਤਿਕਾਰ ਦਿਵਾਉਣ ਲਈ ਸਿੱਖਾਂ ਦੀ ਸਿਰਮੌਰ ਸਿੱਖ ਜਥੇਬੰਦੀ ਐੱਸ. ਜੀ. ਪੀ. ਸੀ. ਵਲੋਂ ਲੋੜੀਂਦੇ ਉਪਰਾਲੇ ਨਹੀਂ ਕੀਤੇ ਜਾ ਰਹੇ, ਜਦਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਆਪਣੇ ਪੱਧਰ 'ਤੇ ਦਲ ਦੇ ਕੌਮੀ ਪ੍ਰਧਾਨ ਜਥੇਦਾਰ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਦਲ ਨੂੰ ਬਹੁਤ ਸਾਰੇ ਦੇਸ਼ਾਂ 'ਚ ਦਸਤਾਰ ਨੂੰ ਮਾਨਤਾ ਦਿਵਾਉਣ 'ਚ ਸਫ਼ਲਤਾ ਵੀ ਮਿਲੀ ਹੈ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਯੂਥ ਆਗੂ ਹਰਦੀਪ ਸਿੰਘ 'ਦੀਪਾ', ਹਰਨੇਕ ਸਿੰਘ ਬਿਹਾਰੀਪੁਰ, ਮਹਾ ਸਿੰਘ, ਲਵਪ੍ਰੀਤ ਸਿੰਘ ਅਤੇ ਸਟੀਵਨ ਸਿੰਘ ਸਿੱਧੂ ਆਦਿ ਨੇ ਕਿਹਾ ਕਿ ਸਿੱਖ ਧਰਮ ਦੇ ਲੋਕਾਂ ਉਪਰ ਹੋ ਰਹੇ ਅੱਤਿਆਚਾਰਾਂ ਦਾ ਡਟ ਕੇ ਮੁਕਾਬਲਾਂ ਕਰਾਂਗੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿਵਾਉਣ ਲਈ ਸਿੱਖੀ ਪ੍ਰਚਾਰ ਅਤੇ ਸਿੱਖ ਧਰਮ ਦੇ ਹੱਕਾਂ ਅਤੇ ਅਧਿਕਾਰਾਂ ਦੀ ਰਾਖੀ ਲਈ ਮਰਦੇ ਦਮ ਤਕ ਸੰਘਰਸ਼ ਕਰਾਂਗੇ।