ਪੰਜਾਬ ਦੀ ਸਿਆਸਤ ''ਚ ਹਲਚਲ, ਇਸ ਵੱਡੇ ਆਗੂ ਵਲੋਂ ਆਪਣਾ ਅਹੁਦਾ ਛੱਡਣ ਦਾ ਐਲਾਨ

Sunday, Jun 07, 2026 - 03:25 PM (IST)

ਪੰਜਾਬ ਦੀ ਸਿਆਸਤ ''ਚ ਹਲਚਲ, ਇਸ ਵੱਡੇ ਆਗੂ ਵਲੋਂ ਆਪਣਾ ਅਹੁਦਾ ਛੱਡਣ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਰਾਜੂ ਵਲੋਂ ਆਪਣਾ ਅਹੁਦਾ ਛੱਡਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਸੰਗਠਨ 'ਚ ਕੋਈ ਵੀ ਅਹੁਦਾ ਨਹੀਂ ਲੈਣਾ ਚਾਹੁੰਦੇ, ਤਾਂ ਜੋ ਉਹ ਆਪਣਾ ਪੂਰਾ ਸਮਾਂ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਲਾ ਸਕਣ। ਉਨ੍ਹਾਂ ਨੇ ਕਿਹਾ ਹੈ ਕਿ ਮੈਨੂੰ ਸੰਗਠਨਾਤਮਕ ਜ਼ਿੰਮੇਵਾਰੀ ਤੋਂ ਮੁਕਤ ਰੱਖਿਆ ਜਾਵੇ।

ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਆਈ. ਏ. ਐੱਸ. ਤੋਂ ਸਵੈ-ਇੱਛੇ ਸੇਵਾਮੁਕਤੀ (ਵੀ. ਆਰ. ਐੱਸ.) ਲੈਣ ਤੋਂ ਬਾਅਦ ਮੈਂ ਪਿਛਲੇ 4 ਸਾਲਾਂ ਦੌਰਾਨ ਭਾਜਪਾ 'ਚ ਵੱਖ-ਵੱਖ ਸੰਗਠਨਾਤਮਕ ਜ਼ਿੰਮੇਵਾਰੀਆਂ ਨਿਭਾਅ ਰਿਹਾ ਹਾਂ। ਇਸ ਤੋਂ ਇਲਾਵਾ ਮੈਂ ਪੰਜਾਬ ਦੇ ਅਹਿਮ ਮੁੱਦਿਆਂ 'ਤੇ ਵੀ ਕੰਮ ਕਰ ਰਿਹਾ ਹਾਂ, ਇਨ੍ਹਾਂ ਮੁੱਦਿਆਂ ਲਈ ਲੰਬੇ ਸਮੇਂ ਤੱਕ ਨਿਰੰਤਰ, ਕੇਂਦਰਿਤ ਅਤੇ ਪੂਰੇ ਸਮੇਂ ਨਾਲ ਕੰਮ ਕਰਨ ਦੀ ਲੋੜ ਹੈ। ਇਸ ਲਈ ਮੈਂ ਪਾਰਟੀ ਨੂੰ ਬੇਨਤੀ ਕੀਤੀ ਹੈ ਕਿ ਫਿਲਹਾਲ ਮੈਨੂੰ ਸੰਗਠਨਾਤਮਕ ਜ਼ਿੰਮੇਵਾਰੀ ਤੋਂ ਮੁਕਤ ਰੱਖਿਆ ਜਾਵੇ, ਤਾਂ ਜੋ ਮੈਂ ਇਨ੍ਹਾਂ ਮੁੱਦਿਆਂ 'ਤੇ ਹੋਰ ਵੱਧ ਸਮਾਂ ਅਤੇ ਊਰਜਾ ਲਾ ਸਕਾਂ।


author

Babita

Content Editor

Related News