ਪ੍ਰਵਾਸੀ ਮਜ਼ਦੂਰਾਂ ਦੇ ਨੰਬਰਦਾਰ ਤੋਂ ਖੋਹੇ 20 ਹਜ਼ਾਰ ਰੁਪਏ
Saturday, Jul 01, 2017 - 05:19 PM (IST)

ਅੰਮ੍ਰਿਤਸਰ(ਅਰੁਣ)-ਪ੍ਰਵਾਸੀ ਮਜ਼ਦੂਰਾਂ ਦੇ ਨੰਬਰਦਾਰ ਬਿਹਾਰੀ ਕੋਲੋਂ 20 ਹਜ਼ਾਰ ਦੀ ਨਕਦੀ ਖੋਹ ਕੇ ਦੌੜੇ ਦੋ ਲੁਟੇਰੇ, ਜਿਨ੍ਹਾਂ ਦੀ ਬਾਅਦ 'ਚ ਸ਼ਨਾਖਤ ਹੋ ਗਈ, ਦੇ ਖਿਲਾਫ ਥਾਣਾ ਮਜੀਠਾ ਦੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।
ਨਾਗਕਲਾਂ ਵਾਸੀ ਕਿਸਾਨ ਰੁਪਿੰਦਰ ਸਿੰਘ ਨੇ ਪੁਲਸ ਨੂੰ ਕੀਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਵੱਲੋਂ ਝੋਨੇ ਦੀ ਬਿਜਾਈ ਕਰਨ ਲਈ ਆਪਣੇ ਖੇਤਾਂ 'ਚ ਪ੍ਰਵਾਸੀ ਮਜ਼ਦੂਰਾਂ ਦਾ ਟੋਲਾ ਬਿਠਾਇਆ ਗਿਆ ਸੀ। ਇਨ੍ਹਾਂ ਮਜ਼ਦੂਰਾਂ ਦਾ ਨੰਬਰਦਾਰ ਹਿਸਾਬ ਕਰਕੇ ਉਸ ਦੇ ਕੋਲੋਂ 20 ਹਜ਼ਾਰ ਰੁਪਏ ਲੈ ਕੇ ਗਿਆ। ਰਸਤੇ 'ਚ ਮਿਲੇ ਦੋ ਬਾਈਕ ਸਵਾਰ ਲੁਟੇਰੇ ਉਸ ਕੋਲੋਂ 20 ਹਜ਼ਾਰ ਦੀ ਨਕਦੀ ਅਤੇ ਉਸ ਦਾ ਮੋਬਾਇਲ ਫੋਨ ਖੋਹ ਕੇ ਦੌੜ ਗਏ। ਮੁਲਜ਼ਮਾਂ ਦੀ ਪਹਿਚਾਣ ਯੂ. ਪੀ. ਪੁੱਤਰ ਸੁੱਚਾ ਸਿੰਘ ਵਾਸੀ ਡੱਡੀਆਂ ਅਤੇ ਮਨਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਨਾਗਖੁਰਦ ਕਾਲੋਨੀ ਵਜੋਂ ਹੋਈ, ਜਿਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਪੁਲਸ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪਾਮਾਰੀ ਕਰ ਰਹੀ ਹੈ।
ਇਸੇ ਤਰ੍ਹਾਂ ਇਕ ਹੋਰ ਮਾਮਲੇ 'ਚ ਗੱਗੜਭਾਣਾ ਵਾਸੀ ਦਮਨਪ੍ਰੀਤ ਸਿੰਘ ਦੀ ਸ਼ਿਕਾਇਤ 'ਤੇ ਉਸ ਦੇ ਹੱਥੋਂ ਮੋਬਾਇਲ ਫੋਨ ਖੋਹ ਕੇ ਦੌੜੇ ਮੁਲਜ਼ਮ ਨਿਸ਼ਾਨ ਸਿੰਘ, ਰਵਿੰਦਰ ਸਿੰਘ ਵਾਸੀ ਚੰਨਣਕੇ ਦੇ ਖਿਲਾਫ ਕਾਰਵਾਈ ਕਰਦਿਆਂ ਥਾਣਾ ਬਿਆਸ ਦੀ ਪੁਲਸ ਨੇ ਮਾਮਲਾ ਦਰਜ ਕਰ ਲਿਆ।