ਖੇਤਾਂ ''ਚੋਂ ਨੌਜਵਾਨ ਦੀ ਲਾਸ਼ ਮਿਲਣ ਦੇ ਮਾਮਲੇ ''ਚ ਨਵਾਂ ਮੋੜ, ਪੋਸਟਮਾਰਟਮ ''ਚ ਹੋਇਆ ਵੱਡਾ ਖ਼ੁਲਾਸਾ

05/04/2024 11:42:52 AM

ਫਰੀਦਕੋਟ (ਜਗਤਾਰ ਦੁਸਾਂਝ): ਬੀਤੇ ਦਿਨੀਂ ਫਰੀਦਕੋਟ ਦੀ ਟੀਚਰ ਕਲੋਨੀ ਦੇ ਪਿੱਛੇ ਖੇਤਾਂ ਵਿਚ ਇਕ ਨੌਜਵਾਨ ਦੀ ਲਾਸ਼ ਭੇਦਭਰੀ ਹਾਲਤ ਵਿਚ ਮਿਲੀ ਸੀ। ਪਰਿਵਾਰ ਵੱਲੋਂ ਖ਼ਦਸ਼ਾ ਜਤਾਇਆ ਜਾ ਰਿਹਾ ਸੀ ਕਿ ਉਸ ਦਾ ਕਤਲ ਕਰ ਕੇ ਲਾਸ਼ ਸੁੱਟ ਦਿੱਤੀ ਗਈ ਹੈ। ਪਰ ਹੁਣ ਉਸ ਦਾ ਪੋਸਟਮਾਰਟਮ ਕਰਵਾਉਣ ਮਗਰੋਂ ਪੁਲਸ ਨੇ ਵੱਡੇ ਖ਼ੁਲਾਸੇ ਕੀਤੇ ਹਨ। ਪੁਲਸ ਮੁਤਾਬਕ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਦੂਜੇ ਪਾਸੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਯੁਵਰਾਜ ਕਿਸੇ ਕਿਸਮ ਦਾ ਨਸ਼ਾ ਨਹੀਂ ਕਰਦਾ ਸੀ ਤੇ ਉਨ੍ਹਾਂ ਨੇ ਲਾਸ਼ ਨੂੰ ਸੜਕ 'ਤੇ ਰੱਖ ਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਪ੍ਰਦਰਸ਼ਨ ਕੀਤਾ ਹੈ। 

ਇਹ ਖ਼ਬਰ ਵੀ ਪੜ੍ਹੋ - ਕੈਨੇਡੀਅਨ ਪੁਲਸ ਵੱਲੋਂ ਹਰਦੀਪ ਸਿੰਘ ਨਿੱਝਰ ਦੇ ਕਾਤਲਾਂ ਦੀਆਂ ਤਸਵੀਰਾਂ ਜਾਰੀ, ਕੀਤੇ ਵੱਡੇ ਖ਼ੁਲਾਸੇ

ਜਾਣਕਾਰੀ ਮੁਤਾਬਕ 3 ਮਈ ਨੂੰ ਸਵੇਰੇ ਟੀਚਰ ਕਲੋਨੀ ਦੇ ਪਿੱਛੇ ਖੇਤਾਂ 'ਚ ਇਕ ਨੌਜਵਾਨ ਦੀ ਭੇਦਭਰੇ ਹਲਾਤ 'ਚ ਲਾਸ਼ ਮਿਲੀ ਸੀ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਵੱਲੋਂ ਲਾਸ਼ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪੁਲਸ ਵੱਲੋਂ ਇਸ ਮਾਮਲੇ ਚ ਵੱਡੇ ਖ਼ੁਲਾਸੇ ਕੀਤੇ ਗਏ ਹਨ, ਜਿਸ ਮੁਤਾਬਕ ਮ੍ਰਿਤਕ ਨੌਜਵਾਨ ਦੀ ਜਾਨ ਨਸ਼ੇ ਦੀ ਓਵਰਡੋਜ਼ ਕਰ ਕੇ ਗਈ ਹੈ। ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰਕ ਮੈਂਬਰ ਲਗਾਤਾਰ ਹੱਤਿਆ ਦੇ ਇਲਜ਼ਾਮ ਲਗਾ ਰਹੇ ਹਨ। ਪਰਿਵਾਰ ਵੱਲੋਂ ਲਾਸ਼ ਨੂੰ ਸੜਕ 'ਤੇ ਰੱਖ ਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ ਹੈ।

ਲਾਸ਼ ਨੂੰ ਸੜਕ 'ਤੇ ਰੱਖ ਕੇ ਧਰਨਾ ਦੇ ਰਹੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਯੁਵਰਾਜ ਸਿੰਘ ਕਿਸੇ ਪ੍ਰਕਾਰ ਦਾ ਨਸ਼ਾ ਨਹੀਂ ਕਰਦਾ ਸੀ। ਜ਼ਰੂਰ ਉਸ ਨਾਲ ਰੰਜਿਸ਼ ਰੱਖਣ ਵਾਲੇ ਵਿਅਕਤੀਆਂ ਵੱਲੋਂ ਉਸ ਨੂੰ ਜ਼ਬਰਦਸਤੀ ਨਸ਼ਾ ਕਰਵਾ ਕੇ ਉਸ ਦੀ ਹੱਤਿਆ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਦੇ ਭਰਾ ਦੀ ਜਾਨ ਵੀ ਨਸ਼ਿਆਂ ਕਾਰਨ ਗਈ ਸੀ। ਉਨ੍ਹਾਂ ਕਿਹਾ ਕਿ ਜਦੋਂ ਤਕ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਹ ਲਾਸ਼ ਦਾ ਅੰਤਿਮ ਸਸਕਾਰ ਨਹੀਂ ਕਰਨਗੇ।

ਇਹ ਖ਼ਬਰ ਵੀ ਪੜ੍ਹੋ - ਹਾਈ ਕੋਰਟ ਨੇ ਪੰਜਾਬੀ ਵਿਸ਼ੇ ਦੀ ਪ੍ਰੀਖਿਆ ਕੀਤੀ ਰੱਦ, ETT ਅਧਿਆਪਕਾਂ ਦੀ ਭਰਤੀ ਬਾਰੇ ਸੁਣਾਇਆ ਵੱਡਾ ਫ਼ੈਸਲਾ

ਇਸ ਸਬੰਧੀ ਜਾਂਚ ਅਧਿਕਾਰੀ ਏ. ਐੱਸ. ਆਈ. ਅਕਲਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ, ਜਿਸ ਤੋਂ ਬਾਅਦ ਪਤਾ ਲੱਗਿਆ ਹੈ ਕੇ ਉਸ ਦੀ ਜਾਨ ਨਸ਼ੇ ਦੀ ਓਵਰਡੋਜ਼ ਕਾਰਨ ਗਈ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਮਾਂ ਦੇ ਬਿਆਨਾਂ 'ਤੇ ਦੋ ਲੋਕਾਂ ਖ਼ਿਲਾਫ਼ ਬਾਇਨੇਮ ਅਤੇ ਕੁੱਝ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੁੱਝ ਮੁਹੱਲਾ ਨਿਵਾਸੀਆਂ ਵੱਲੋਂ ਧਰਨਾ ਲਗਾਇਆ ਗਿਆ ਸੀ, ਜਿਨ੍ਹਾਂ ਨੂੰ ਸਮਝਾਉਣ ਤੋਂ ਬਾਅਦ ਮ੍ਰਿਤਕ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News