ਟਵਿੱਟਰ ਵਲੋਂ ਕਿਸਾਨੀ ਦੀ ਬਾਤ ਪਾਉਂਦੇ ਅਕਾਊਂਟ ਹਟਾਉਣ ਨੂੰ ਸਿੱਧੂ ਨੇ ਆਖਿਆ ‘ਤਾਨਾਸ਼ਾਹੀ’
Thursday, Feb 11, 2021 - 06:03 PM (IST)
ਜਲੰਧਰ/ਅੰਮਿ੍ਰਤਸਰ: ਭਾਰਤ ਸਰਕਾਰ ਅਤੇ ਟਵਿੱਟਰ ’ਚ ਲਗਾਤਾਰ ਵਿਵਾਦ ਵੱਧਦਾ ਜਾ ਰਿਹਾ ਹੈ। ਕੇਂਦਰ ਸਰਕਾਰ ਨੇ ਕੁੱਝ ਟਵਿੱਟਰ ਅਕਾਊਂਟ ਨੂੰ ਡਿਲੀਟ ਕਰਨ ਲਈ ਟਵਿਟਰ ਨੂੰ ਕਿਹਾ ਹੈ ਅਤੇ ਸਖ਼ਤੀ ਵਰਤਣ ਦੀ ਅਪੀਲ ਕੀਤੀ ਹੈ। ਹੁਣ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਵਲੋਂ ਇਸ ਮਸਲੇ ’ਤੇ ਤੰਜ ਕੱਸਿਆ ਗਿਆ ਹੈ।ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਵੀਰਵਾਰ ਨੂੰ ਟਵੀਟ ਕੀਤਾ ਕਿ ‘ਕੀ ਲਿਖਾਂ, ਕਲਮ ਜਕੜ ’ਚ ਹੈ.. ਕਿਵੇਂ ਲਿਖਾਂ, ਹੱਥ ਤਾਨਾਸ਼ਾਹ ਦੀ ਪਕੜ ’ਚ ਹੈ।.. ਉਨ੍ਹਾਂ ਨੇ ਇਹ ਟਵੀਟ ਹਿੰਦੀ ’ਚ ਕੀਤਾ ਹੈ।
ਇਹ ਵੀ ਪੜ੍ਹੋ: ਸਿੰਘੂ ਸਰਹੱਦ ’ਤੇ ਵਿਕਣ ਲੱਗੇ ਟਿਕੈਤ ਦੀਆਂ ਤਸਵੀਰਾਂ ਵਾਲੇ ਸਟਿੱਕਰ
ਦੱਸ ਦੇਈਏ ਕਿ ਸਿੱਧੂ ਵਲੋਂ ਲਗਾਤਾਰ ਕਿਸਾਨ ਅੰਦੋਲਨ, ਖੇਤੀਬਾੜੀ ਕਾਨੂੰਨ ਦੇ ਮਸਲੇ ’ਤੇ ਸੋਸ਼ਲ ਮੀਡੀਆ ਦੇ ਜ਼ਰੀਏ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ। ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦਾ ਇਕ ਟਵੀਟ ਉਸ ਸਮੇਂ ਆਇਆ, ਜਦੋਂ ਭਾਰਤ ਸਰਕਾਰ ਅਤੇ ਟਵਿੱਟਰ ’ਚ ਵਿਵਾਦ ਹੋ ਰਿਹਾ ਹੈ। ਸਰਕਾਰ ਵਲੋਂ ਬੀਤੇ ਦਿਨੀਂ ਕਿਸਾਨ ਅੰਦੋਲਨ, ਖ਼ਾਲਿਸਤਾਨ ਮਸਲੇ ਨਾਲ ਜੁੜੇ 250 ਤੋਂ ਵੱਧ ਟਵਿੱਟਰ ਅਕਾਊਂਟ ਡਿਲੀਟ ਕਰਨ ਨੂੰ ਕਿਹਾ ਸੀ, ਹਾਲਾਂਕਿ ਟਵਿੱਟਰ ਨੇ ਅਜਿਹਾ ਨਹੀਂ ਕੀਤਾ। ਜਿਸ ਦੇ ਬਾਅਦ ਹੁਣ ਭਾਰਤ ਸਰਕਾਰ ਵਲੋਂ ਟਵਿੱਟਰ ਨੂੰ ਸਖ਼ਤ ਐਕਸ਼ਨ ਲੈਣ ਨੂੰ ਕਿਹਾ ਗਿਆ ਹੈ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਇਨ੍ਹਾਂ ਵਿਵਾਦਿਤ ਅਕਾਉਂਟਸ ਨੂੰ ਡਿਲੀਟ ਕਰਨਾ ਹੀ ਹੋਵੇਗਾ। ਜ਼ਿਕਰਯੋਗ ਹੈ ਕਿ ਜਿਹੜੇ ਅਕਾਉਂਟਸ ਨੂੰ ਲੈ ਕੇ ਵਿਵਾਦ ਹੋਇਆ ਸੀ, ਉਨ੍ਹਾਂ ’ਤੇ ਕਿਸਾਨ ਅੰਦੋਲਨ ਨੂੰ ਭੜਕਾਉਣ ਅਤੇ ਵਿਵਾਦਿਤ ਹੈਸ਼ਟੈਗ ਚਲਾਉਣ ਦਾ ਦੋਸ਼ ਸੀ।
ਇਹ ਵੀ ਪੜ੍ਹੋ: ਰਾਘਵ ਚੱਢਾ ਦਾ ਬਾਦਲ ਪਰਿਵਾਰ ’ਤੇ ਵੱਡਾ ਹਮਲਾ, ਕਿਹਾ ਪੰਜਾਬ ਦਾ ਕੀਤਾ ਬੇੜਾਗਰਕ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ