ਪ੍ਰਵਾਸੀ ਮਜ਼ਦੂਰਾਂ ਲਈ ਸੰਕਟ ਮੋਚਨ ਸਾਬਤ ਹੋ ਰਿਹੈ ਟਵਿੱਟਰ

Friday, Apr 10, 2020 - 06:05 PM (IST)

ਪ੍ਰਵਾਸੀ ਮਜ਼ਦੂਰਾਂ ਲਈ ਸੰਕਟ ਮੋਚਨ ਸਾਬਤ ਹੋ ਰਿਹੈ ਟਵਿੱਟਰ

ਲੁਧਿਆਣਾ (ਹਿਤੇਸ਼) : ਕਰਫਿਊ 'ਚ ਰਾਸ਼ਨ ਅਤੇ ਲੰਗਰ ਨਾ ਮਿਲਣ ਤੋਂ ਪ੍ਰੇਸ਼ਾਨ ਪ੍ਰਵਾਸੀ ਮਜ਼ਦੂਰਾਂ ਲਈ ਟਵਿੱਟਰ ਇਸ ਸਮੇਂ ਸੰਕਟ ਮੋਚਨ ਸਾਬਤ ਹੋ ਰਿਹਾ ਹੈ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਪੁਲਸ, ਪ੍ਰਸ਼ਾਸਨ ਵੱਲੋਂ ਚਾਹੇ ਕਰਫਿਊ ਦੌਰਾਨ ਗਰੀਬ ਅਤੇ ਲੋੜਵੰਦ ਲੋਕਾਂ ਤੱਕ ਰਾਸ਼ਨ ਅਤੇ ਲੰਗਰ ਪਹੁੰਚਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਕਈ ਇਲਾਕਿਆਂ 'ਚ ਲੋਕਾਂ ਵੱਲੋਂ ਰਾਸ਼ਨ ਅਤੇ ਲੰਗਰ ਨਾ ਪਹੁੰਚਾਉਣ ਦੀ ਸ਼ਿਕਾਇਤ ਕੀਤੀ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਪੁਲਸ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ, ਜਿਸ 'ਤੇ ਆਉਣ ਵਾਲੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਬਾਕਾਇਦਾ ਕੰਟਰੋਲ ਰੂਮ ਬਣਾਇਆ ਗਿਆ ਹੈ।

PunjabKesari

ਇਸ ਤੋਂ ਇਲਾਵਾ ਰਾਸ਼ਨ ਜਾਂ ਲੰਗਰ ਨਾ ਮਿਲਣ ਤੋਂ ਪ੍ਰੇਸ਼ਾਨ ਪ੍ਰਵਾਸੀ ਮਜ਼ਦੂਰਾਂ ਵੱਲੋਂ ਟਵਿੱਟਰ ਦਾ ਸਹਾਰਾ ਲਿਆ ਜਾ ਰਿਹਾ ਹੈ, ਜਿਸ ਦੇ ਅਧੀਨ ਇਹ ਮਜ਼ਦੂਰ ਆਪਣੇ ਰਾਜ ਦੇ ਨੇਤਾਵਾਂ ਜਾਂ ਸਿੱਧਾ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੀਆਂ ਸਮੱਸਿਆਵਾਂ ਸਬੰਧੀ ਮੈਸੇਜ ਭੇਜ ਰਹੇ ਹਨ ਅਜਿਹੇ ਕੇਸਾਂ 'ਚ ਚੀਫ ਮਨਿਸਟਰ ਆਫਿਸ ਰਾਹੀਂ ਜਾਂ ਡੀ. ਜੀ. ਪੀ. ਦਫਤਰ ਵੱਲੋਂ ਸਿੱਧਾ ਸਬੰਧਤ ਜ਼ਿਲੇ ਦੀ ਪੁਲਸ ਨੂੰ ਨਿਰਦੇਸ਼ ਦਿੱਤੇ ਜਾ ਰਹੇ ਹਨ, ਜਿਨ੍ਹਾਂ 'ਤੇ ਕਾਰਵਾਈ ਕਰਨ ਤੋਂ ਬਾਅਦ ਪੁਲਸ ਅਧਿਕਾਰੀਆਂ ਵੱਲੋਂ ਫੋਟੋ ਦੇ ਨਾਲ ਉਸੇ ਪਲੇਟਫਾਰਮ 'ਤੇ ਸੂਚਿਤ ਕੀਤਾ ਜਾ ਰਿਹਾ ਹੈ।

ਪੰਜਾਬ ਤੋਂ ਮਿਲ ਰਿਹੈ ਸਭ ਤੋਂ ਜ਼ਿਆਦਾ ਰਿਸਪਾਂਸ
ਪਿਛਲੇ ਦਿਨਾਂ ਦੌਰਾਨ ਲਾਲੂ ਪ੍ਰਸ਼ਾਦ ਯਾਦਵ ਦੇ ਬੇਟਿਆਂ ਤੇਜਸਵੀ ਯਾਦਵ ਅਤੇ ਤੇਜ ਪ੍ਰਤਾਪ ਵੱਲੋਂ ਪੰਜਾਬ ਤੋਂ ਇਲਾਵਾ ਦੇਸ਼ ਦੇ ਹੋਰਨਾਂ ਹਿੱਸਿਆਂ ਵਿਚ ਫਸੇ ਹੋਏ ਮਜ਼ਦੂਰਾਂ ਦੀ ਮਦਦ ਲਈ ਸੂਬਾ ਸਰਕਾਰਾਂ ਨੂੰ ਟਵੀਟ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਝਾਰਖੰਡ, ਉੱਤਰ ਪ੍ਰਦੇਸ਼, ਛੱਤੀਸਗੜ੍ਹ ਦੇ ਨੇਤਾਵਾਂ ਵੱਲੋਂ ਦੂਜੇ ਸੂਬਿਆਂ ਦੇ ਨੇਤਾਵਾਂ ਅਤੇ ਸਰਕਾਰਾਂ ਨੂੰ ਆਪਣੇ ਰਾਜਾਂ ਦੇ ਲੋਕਾਂ ਨੂੰ ਰਾਸ਼ਨ ਦੇਣ ਦੀ ਸਿਫਾਰਸ਼ ਕੀਤੀ ਜਾ ਰਹੀ ਹੈ, ਜਿਸ ਕਾਰਣ ਬਾਕੀ ਸੂਬਿਆਂ ਦੇ ਮੁਕਾਬਲੇ ਕੈਪਟਨ ਅਮਰਿੰਦਰ ਸਿੰਘ ਦੇ ਦਫਤਰ ਵੱਲੋਂ ਸਭ ਤੋਂ ਤੇਜ਼ ਰਿਸਪਾਂਸ ਦਿੱਤਾ ਜਾ ਰਿਹਾ ਹੈ।

ਕੇਸ ਦਰਜ ਹੋਣ ਤੋਂ ਬਾਅਦ ਝੂਠੀਆਂ ਸ਼ਿਕਾਇਤਾਂ 'ਚ ਆਈ ਕਮੀ
ਸਰਕਾਰ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਪਲਾਇਨ ਕਰਨ ਤੋਂ ਰੋਕਣ ਲਈ ਹਰ ਸੰਭਵ ਮਦਦ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ, ਜਿਸ ਤੋਂ ਬਾਅਦ ਪੁਲਸ ਵੱਲੋਂ ਪਿਛਲੇ ਦਿਨਾਂ ਦੌਰਾਨ ਅਜਿਹੇ ਕੇਸ ਫੜੇ ਗਏ ਹਨ, ਜਿਨ੍ਹਾਂ ਵਿਚ ਘਰਾਂ 'ਚ ਰਾਸ਼ਨ ਹੋਣ ਦੇ ਬਾਵਜੂਦ ਕਈ ਲੋਕਾਂ ਵੱਲੋਂ ਹੈਲਪਲਾਈਨ ਨੰਬਰ ਤੋਂ ਇਲਾਵਾ ਦੂਜੇ ਸੂਬਿਆਂ ਰਾਹੀਂ ਮਦਦ ਦੀ ਮੰਗ ਕੀਤੀ ਗਈ ਸੀ, ਜਿਨ੍ਹਾਂ ਨੂੰ ਪਹਿਲਾਂ ਤਾਂ ਵਾਰਨਿੰਗ ਦੇ ਕੇ ਛੱਡ ਦਿੱਤਾ ਗਿਆ ਪਰ ਜ਼ਿਆਦਾ ਸ਼ਿਕÎਾਇਤਾਂ ਦੇ ਮੱਦੇਨਜ਼ਰ ਕੇਸ ਦਰਜ ਕਰਨ ਤੋਂ ਇਲਾਵਾ ਪੁਲਸ ਵੱਲੋਂ ਵੀਡੀਓ ਬਣਾ ਕੇ ਵਾਇਰਲ ਕੀਤੀ ਗਈ। ਇਸ ਤੋਂ ਬਾਅਦ ਝੂਠੀਆਂ ਸ਼ਿਕਾਇਤਾਂ ਦੇ ਕੇਸਾਂ 'ਚ ਕਮੀ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ ► ਸੰਗਰੂਰ : ਦਿਲ ਦਾ ਦੌਰਾ ਪੈਣ ਕਰਕੇ ਨਿਊਜ਼ੀਲੈਂਡ 'ਚ ਨੌਜਵਾਨ ਦੀ ਮੌਤ  ► ਜਲੰਧਰ : ਇਕੋ ਪਰਿਵਾਰ ਦੇ ਤਿੰਨ ਮੈਂਬਰ ਕੋਰੋਨਾ ਦੀ ਲਪੇਟ 'ਚ, 17 ਸਾਲਾ ਮੁੰਡੇ ਦੀ ਵੀ ਰਿਪੋਰਟ ਪਾਜ਼ੇਟਿਵ ► Breaking : ਕੋਰੋਨਾ ਦਾ ਗੜ੍ਹ ਬਣਿਆ ਮੋਹਾਲੀ, 10 ਹੋਰ ਕੇਸ ਪਾਜ਼ੇਟਿਵ 


author

Anuradha

Content Editor

Related News