ਕਪੂਰਥਲਾ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ

Friday, Aug 14, 2026 - 06:36 PM (IST)

ਕਪੂਰਥਲਾ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ

ਕਪੂਰਥਲਾ (ਓਬਰਾਏ)- ਕਪੂਰਥਲਾ ਦੇ ਪਿੰਡ ਬਿਸ਼ਨਪੁਰ ਜੱਟਾ 'ਚ 24 ਸਾਲਾ ਨੌਜਵਾਨ ਦੇ ਕਤਲ ਮਾਮਲੇ 'ਚ ਪੁਲਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਮੁਤਾਬਕ ਦੋਵਾਂ ਧਿਰਾਂ ਵਿਚਕਾਰ ਲੰਬੇ ਸਮੇਂ ਤੋਂ ਪਰਿਵਾਰਕ ਝਗੜਾ ਚੱਲ ਰਿਹਾ ਸੀ ਅਤੇ ਇਸ ਘਟਨਾ ਨੂੰ ਇਸੇ ਝਗੜੇ ਕਾਰਨ ਅੰਜਾਮ ਦਿੱਤਾ ਗਿਆ। ਦੋਵੇਂ ਧਿਰਾਂ ਰਿਸ਼ਤੇਦਾਰ ਦੱਸੀਆਂ ਜਾਂਦੀਆਂ ਹਨ ਅਤੇ ਪਹਿਲਾਂ ਵੀ ਕਈ ਗੰਭੀਰ ਝਗੜੇ ਹੋਏ ਹਨ। ਮ੍ਰਿਤਕ ਨੌਜਵਾਨ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲੱਬਾ (24) ਪੁੱਤਰ ਸੋਢੀ ਵਾਸੀ ਬਿਸ਼ਨਪੁਰ ਜੱਟਾਂ ਵਜੋਂ ਹੋਈ ਸੀ। 

PunjabKesari

ਮ੍ਰਿਤਕ ਦੀ ਭੈਣ ਨਾਲ ਜਬਰ-ਜ਼ਿਨਾਹ ਦੀ ਘਟਨਾ ਤੋਂ ਸ਼ੁਰੂ ਹੋਈ ਸੀ ਦੁਸ਼ਮਣੀ 
ਪੁਲਸ ਮੁਤਾਬਕ ਕੁਝ ਸਾਲ ਪਹਿਲਾਂ ਮ੍ਰਿਤਕ ਦੀ ਭੈਣ ਦੇ ਨਾਲ ਜਬਰ-ਜ਼ਿਨਾਹ ਦੀ ਘਟਨਾ ਵਾਪਸੀ ਸੀ, ਜਿਸ ਵਿਚ ਕਤਲ ਦੇ ਦੋਸ਼ੀਆਂ ਵਿਚ ਸ਼ਾਮਲ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਹੋਇਆ ਸੀ।  ਪੁਲਸ ਮੁਤਾਬਕ ਇਸ ਮਾਮਲੇ ਵਿਚ ਨੌਜਵਾਨ ਆਪਣੀ ਸਜ਼ਾ ਭੁਗਤਣ ਤੋਂ ਬਾਅਦ ਜੇਲ੍ਹ ਤੋਂ ਰਿਹਾਅ ਹੋ ਗਿਆ ਸੀ। ਇਸ ਨਾਲ ਦੋਵਾਂ ਧਿਰਾਂ ਵਿਚਕਾਰ ਦੁਸ਼ਮਣੀ ਹੋਰ ਵੀ ਵਧ ਗਈ।

ਇਹ ਵੀ ਪੜ੍ਹੋ: ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ Alert, ਮੌਸਮ ਦੀ ਤਾਜ਼ਾ ਅਪਡੇਟ ਜਾਰੀ

PunjabKesari

ਜਬਰ-ਜ਼ਿਨਾਹ ਮਾਮਲੇ ਤੋਂ ਬਾਅਦ ਦੂਜੀ ਧਿਰ ਦੇ ਵਿਅਕਤੀ ਦਾ ਵੀ ਹੋਇਆ ਸੀ ਕਤਲ 
ਪੁਲਸ ਅਨੁਸਾਰ ਜਬਕ-ਜ਼ਿਨਾਹ ਦੀ ਘਟਨਾ ਮਗਰੋਂ ਮ੍ਰਿਤਕ ਨੇ ਦੂਜੇ ਪਾਸੇ ਦੇ ਇਕ ਵਿਅਕਤੀ ਦਾ ਵੀ ਕਤਲ ਕਰ ਦਿੱਤਾ ਸੀ, ਉਸ ਨੂੰ ਇਸ ਮਾਮਲੇ ਵਿੱਚ ਵੀ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਉਹ ਆਪਣੀ ਸਜ਼ਾ ਭੁਗਤਣ ਮਗਰੋਂ ਵਾਪਸ ਆਇਆ ਸੀ। ਪੁਲਸ ਦਾ ਕਹਿਣਾ ਹੈ ਕਿ ਦੋਵਾਂ ਧਿਰਾਂ ਵਿਚਕਾਰ ਇਹ ਲੰਬੇ ਸਮੇਂ ਤੋਂ ਚੱਲੀ ਆ ਰਹੀ ਦੁਸ਼ਮਣੀ ਕਤਲ ਦਾ ਮੁੱਖ ਕਾਰਨ ਬਣੀ। 

PunjabKesari

ਦੋ ਪਿਸਤੌਲ, ਤਿੰਨ ਮੈਗਜ਼ੀਨ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ
ਪੁਲਸ ਨੇ ਦੋ ਗ੍ਰਿਫ਼ਤਾਰ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ, ਤਿੰਨ ਮੈਗਜ਼ੀਨ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਸ ਮੁਤਾਬਕ ਘਟਨਾ ਦੌਰਾਨ ਲਗਭਗ ਚਾਰ ਗੋਲ਼ੀਆਂ ਚਲਾਈਆਂ ਗਈਆਂ ਸਨ। ਹਥਿਆਰਾਂ ਤੋਂ ਇਲਾਵਾ ਪੁਲਸ ਕਤਲ ਵਿੱਚ ਵਰਤੇ ਗਏ ਵਾਹਨ ਅਤੇ ਹੋਰ ਸਾਮਾਨ ਦੀ ਬਰਾਮਦਗੀ ਦੀ ਵੀ ਜਾਂਚ ਕਰ ਰਹੀ ਹੈ।

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ ਨੇ ਬੱਸ ਸਟੈਂਡ 'ਤੇ...

ਮੁਲਜ਼ਮ ਚਾਰ ਦਿਨਾਂ ਦੇ ਪੁਲਸ ਰਿਮਾਂਡ 'ਤੇ
ਦੋਵੇਂ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਚਾਰ ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ। ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਵਾਰਦਾਤ ਵਿੱਚ ਵਰਤੀ ਗਈ ਗੱਡੀ ਅਤੇ ਹੋਰ ਸਾਮਾਨ ਬਰਾਮਦ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਜ਼ਖ਼ਮੀ ਭਰਾ ਦੀ ਹਾਲਤ ਸਥਿਰ ਹੈ, ਬਾਕੀ ਮੁਲਜ਼ਮਾਂ ਦੀ ਭਾਲ ਜਾਰੀ 
ਮ੍ਰਿਤਕ ਦਾ ਭਰਾ ਹਰਸ਼ਦੀਪ ਵੀ ਘਟਨਾ ਵਿੱਚ ਜ਼ਖ਼ਮੀ ਹੋ ਗਿਆ ਸੀ ਅਤੇ ਉਸ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਪੁਲਸ ਅਨੁਸਾਰ ਉਸ ਦੀ ਹਾਲਤ ਇਸ ਸਮੇਂ ਸਥਿਰ ਹੈ। ਪੁਲਸ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਮਨੁੱਖੀ ਖ਼ੁਫ਼ੀਆ ਜਾਣਕਾਰੀ ਅਤੇ ਤਕਨੀਕੀ ਸਹਾਇਤਾ ਦੀ ਵਰਤੋਂ ਕਰਕੇ ਛਾਪੇਮਾਰੀ ਕਰ ਰਹੀ ਹੈ।

ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News