ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਵਾਲੇ ਦੋ ਮੁਲਜ਼ਮ ਗ੍ਰਿਫ਼
Thursday, Oct 08, 2026 - 06:13 PM (IST)
ਜਲੰਧਰ (ਕੁੰਦਨ, ਪੰਕਜ)- ਕਮਿਸ਼ਨਰੇਟ ਪੁਲਸ ਜਲੰਧਰ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਪਾਬੰਦੀਸ਼ੁਦਾ ਜਥੇਬੰਦੀ 'ਸਿੱਖਸ ਫਾਰ ਜਸਟਿਸ' (ਐੱਸ. ਐੱਫ਼. ਜੇ) ਦੇ ਦੋ ਕਾਰਕੁਨਾਂ ਨੂੰ ਜਲੰਧਰ ਸਥਿਤ ਰੈੱਡ ਕਰਾਸ ਭਵਨ ਦੀ ਕੰਧ 'ਤੇ ਖਾਲਿਸਤਾਨ-ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਪ੍ਰੀਤ ਸਿੰਘ ਅਤੇ ਰਾਜਦੀਪ ਸਿੰਘ ਦੋਵੇਂ ਵਾਸੀ ਪਿੰਡ ਨਿਹਾਲੂਵਾਲ, ਜਲੰਧਰ ਦਿਹਾਤੀ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਰਿਹਾ ਹੈ ਅਤੇ ਉਨ੍ਹਾਂ ਵਿਰੁੱਧ ਅਸਲਾ ਐਕਟ ਅਤੇ ਐੱਨ. ਡੀ. ਪੀ. ਐੱਸ. ਐਕਟ ਆਦਿ ਤਹਿਤ ਕਈ ਮਾਮਲੇ ਦਰਜ ਹਨ। ਪੁਲਸ ਨੇ ਵਾਰਦਾਤ 'ਚ ਵਰਤਿਆ ਜਾਣ ਵਾਲਾ ਹੀਰੋ ਸਪਲੈਂਡਰ ਵੀ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ ਰੁਪਏ ਦੀ ਲਾਟਰੀ
ਜਾਣਕਾਰੀ ਮੁਤਾਬਕ 29 ਸਤੰਬਰ 2026 ਨੂੰ ਇਥੇ ਰੈੱਡ ਕਰਾਸ ਭਵਨ ਦੀ ਬਾਹਰੀ ਕੰਧ 'ਤੇ ਖਾਲਿਸਤਾਨ-ਪੱਖੀ ਨਾਅਰੇ ਲਿਖੇ ਹੋਏ ਮਿਲੇ ਸਨ। ਬਾਅਦ 'ਚ ਪਾਬੰਦੀਸ਼ੁਦਾ ਜਥੇਬੰਦੀ ਦੇ ਮੁੱਖ ਸਾਜ਼ਿਸ਼ਕਰਤਾ ਗੁਰਪਤਵੰਤ ਸਿੰਘ ਪੰਨੂ ਨੇ ਇਸ ਸਬੰਧੀ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਇੱਕ ਵੀਡੀਓ ਵੀ ਵਾਇਰਲ ਕੀਤੀ ਸੀ।
ਪੁਲਸ ਕਮਿਸ਼ਨਰ ਜਲੰਧਰ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਟੀਮਾਂ ਨੇ ਤੁਰੰਤ ਕਾਰਵਾਈ ਕਰਦੇ ਇਕ ਐੱਫ਼. ਆਈ. ਆਰ. ਦਰਜ ਕੀਤੀ ਅਤੇ ਡੀ. ਸੀ. ਪੀ. ਸਿਟੀ ਆਦਿਤਿਆ ਐੱਸ ਵਾਰੀਅਰ IPS ਅਤੇ ਡੀ. ਸੀ. ਪੀ. ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿੱਲੋਂ ਡੀ. ਸੀ. ਪੀ. ਦੀ ਨਿਗਰਾਨੀ ਹੇਠ ਜਾਂਚ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਪੁਲਸ ਟੀਮਾਂ ਨੇ ਸਫਲਤਾਪੂਰਵਕ ਦੋਵਾਂ ਸ਼ੱਕੀਆਂ ਦੀ ਪਛਾਣ ਕਰਕੇ ਗ੍ਰਿਫ਼ਤਾਰ ਕਰ ਲਿਆ।
ਪੁਲਸ ਕਮਿਸ਼ਨਰ ਜਲੰਧਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਨੇ ਖ਼ੁਲਾਸਾ ਕੀਤਾ ਕਿ 14 ਅਤੇ 15 ਸਤੰਬਰ 2026 ਦੀ ਦਰਮਿਆਨੀ ਰਾਤ ਨੂੰ ਉਨ੍ਹਾਂ ਨੇ ਹੁਸ਼ਿਆਰਪੁਰ ਦੇ ਚੱਬੇਵਾਲ ਨੇੜਲੇ ਪਿੰਡ ਬਾੜੀਆਂ ਕਲਾਂ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਭੰਨ-ਤੋੜ ਵੀ ਕੀਤੀ ਸੀ। ਇਸ ਸਬੰਧ 'ਚ ਥਾਣਾ ਚੱਬੇਵਾਲ ਵਿਖੇ ਭਾਰਤੀ ਨਿਆ ਸੰਹਿਤਾ (ਬੀ. ਐੱਨ. ਐੱਸ) ਦੀ ਧਾਰਾ 298 ਤਹਿਤ ਮਿਤੀ 15.09.2026 ਨੂੰ ਐੱਫ਼. ਆਈ. ਆਰ. ਨੰਬਰ 130 ਪਹਿਲਾਂ ਹੀ ਦਰਜ ਹੈ।
ਇਹ ਵੀ ਪੜ੍ਹੋ: ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ! ਕਾਰਾ ਜਾਣ ਹੋਵੋਗੇ ਹੈਰਾਨ
ਇਸ ਸਬੰਧੀ ਬੀ. ਐੱਨ. ਐੱਸ. ਦੀਆਂ ਧਾਰਾਵਾਂ 147, 152, 196, 61(2) ਅਤੇ ਆਈ. ਟੀ. ਐਕਟ ਦੀ ਧਾਰਾ 66 ਐੱਫ਼. ਤਹਿਤ ਜਲੰਧਰ ਦੀ ਪੁਲਸ ਡਿਵੀਜ਼ਨ ਨੰਬਰ 6 ਵਿਖੇ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਦੋਵਾਂ ਮੁਲਜ਼ਮਾਂ ਨੂੰ ਸਥਾਨਕ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਇਸ ਮਾਮਲੇ ਨਾਲ ਜੁੜੀਆਂ ਪਿਛਲੀਆਂ ਅਤੇ ਅਗਲੀਆਂ ਕੜੀਆਂ ਦਾ ਪਤਾ ਲਗਾਇਆ ਜਾ ਸਕੇ ਅਤੇ ਇਸ ਸਾਜ਼ਿਸ਼ 'ਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕੀਤੀ ਜਾ ਸਕੇ।
ਇਹ ਵੀ ਪੜ੍ਹੋ: ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ ਦੀ ਭਿਆਨਕ ਹਾਦਸੇ 'ਚ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
