ਅਜਨਾਲਾ ''ਚ 2 ਕਿਲੋ ਅਫੀਮ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

Thursday, Apr 30, 2026 - 05:27 PM (IST)

ਅਜਨਾਲਾ ''ਚ 2 ਕਿਲੋ ਅਫੀਮ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ (ਜ.ਬ.)- ਅੰਮ੍ਰਿਤਸਰ ਦੇ ਅਜਨਾਲਾ ਇਲਾਕੇ 'ਚ ਪੁਲਸ ਨੂੰ ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਡੀ ਸਫਲਤਾ ਮਿਲੀ ਹੈ। ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲਸ ਅਧਿਕਾਰੀ ਕੂਲਵਿੰਦਰ ਸਿੰਘ ਨੇ ਦੱਸਿਆ ਕਿ 29 ਅਪ੍ਰੈਲ 2026 ਨੂੰ ਸਬ ਇੰਸਪੈਕਟਰ ਹਰਮਨ ਕੌਰ ਆਪਣੀ ਟੀਮ ਨਾਲ ਗਸ਼ਤ ਕਰ ਰਹੀ ਸੀ ਅਤੇ ਥਾਣਾ ਅਜਨਾਲਾ ਤੋਂ ਨੰਗਲ ਪੰਜਾਂ ਵਾਲਾ ਵੱਲ ਜਾ ਰਹੀ ਸੀ। ਇਸ ਦੌਰਾਨ ਰਸਤੇ ਵਿੱਚ ਦੋ ਨੌਜਵਾਨ ਮੋਟਰਸਾਈਕਲ ’ਤੇ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪੁੱਤ ਨੇ ਮਾਰ'ਤੀ ਮਾਂ

ਤਲਾਸ਼ੀ ਦੌਰਾਨ ਪੁਲਸ ਨੇ ਉਨ੍ਹਾਂ ਕੋਲੋਂ 2 ਕਿਲੋ 50 ਗ੍ਰਾਮ ਅਫੀਮ ਬਰਾਮਦ ਕੀਤੀ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਸੁੱਚਾ ਸਿੰਘ ਪੁੱਤਰ ਬੇਲ ਸਿੰਘ ਵਾਸੀ ਭਿੰਡੀ ਸ਼ਾਹ ਅਤੇ ਗੁਰਜੀਤ ਸਿੰਘ ਪੁੱਤਰ ਸੱਚਾ ਸਿੰਘ ਵਾਸੀ ਠਟਾਣਾ ਵਜੋਂ ਹੋਈ ਹੈ। ਇਸ ਸਬੰਧ ਵਿੱਚ ਮੁਕੱਦਮਾ ਨੰਬਰ 125 ਮਿਤੀ 29-04-2026 ਅਧੀਨ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਸ ਅਨੁਸਾਰ ਮੁੱਢਲੀ ਜਾਂਚ ਤੋਂ ਇਹ ਸੰਕੇਤ ਮਿਲ ਰਹੇ ਹਨ ਕਿ ਦੋਵੇਂ ਮੁਲਜ਼ਮ ਵੱਡੀ ਮਾਤਰਾ ਵਿੱਚ ਅਫੀਮ ਕਿਸੇ ਥਾਂ ਸਪਲਾਈ ਕਰਨ ਲਈ ਲੈ ਕੇ ਜਾ ਰਹੇ ਸਨ। ਹਾਲਾਂਕਿ ਅਜੇ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਇਹ ਨਸ਼ਾ ਕਿੱਥੋਂ ਲਿਆ ਗਿਆ ਸੀ ਅਤੇ ਕਿੱਥੇ ਪਹੁੰਚਾਇਆ ਜਾਣਾ ਸੀ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨਾਂ ਲਈ ਕੱਪੜੇ ਦੀਆਂ ਮਾਰਕੀਟਾਂ ਬੰਦ

ਪੁਲਸ ਵੱਲੋਂ ਦੋਵੇਂ ਦੋਸ਼ੀਆਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਅੱਜ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਪੁਲਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ, ਤਾਂ ਜੋ ਹੋਰ ਗਹਿਰਾਈ ਨਾਲ ਜਾਂਚ ਕੀਤੀ ਜਾ ਸਕੇ। ਪੁਲਸ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਇਸ ਮਾਮਲੇ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਖੰਗਾਲੇ ਜਾਣਗੇ, ਤਾਂ ਜੋ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਸ ਤੋਂ ਇਲਾਵਾ ਪੁਲਸ ਦੋਵੇਂ ਮੁਲਜ਼ਮਾਂ ਦੇ ਪੁਰਾਣੇ ਰਿਕਾਰਡ ਦੀ ਵੀ ਜਾਂਚ ਕਰ ਰਹੀ ਹੈ। ਪੁਲਸ ਨੇ ਸਪਸ਼ਟ ਕੀਤਾ ਹੈ ਕਿ ਜਾਂਚ ਦੇ ਨਤੀਜਿਆਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News