ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਲੱਖਾਂ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
Saturday, Aug 23, 2025 - 06:12 PM (IST)

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਵੱਡੀ ਸਫਲਤਾ ਹਾਸਲ ਕਰਦਿਆਂ ਪੁਲਸ ਨੇ ਸੂਚਨਾਂ ਦੇ ਅਧਾਰ 'ਤੇ ਦੋ ਵਿਅਕਤੀਆਂ ਕੋਲੋਂ ਲੱਖਾਂ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਪ੍ਰਾਪਤ ਕੀਤੀ ਹੈ। ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਡੀਐੱਸਪੀ ਦੀਨਾਨਗਰ ਰਜਿੰਦਰ ਸਿੰਘ ਮਿਨਹਾਸ ਨੇ ਦੱਸਿਆ ਕਿ ਪੁਲਸ ਨੂੰ ਸੁਨੀਲ ਕੁਮਾਰ ਵਾਸੀ ਤਲਾਬਿਪੁਰ ਪੰਡੋਰੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਸਰਕਲ 'ਚ ਠੇਕੇ ਦਾ ਕਰਿੰਦਾ ਕਮਲਦੀਪ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਸੰਤਨਗਰ ਥਾਣਾ ਸਿਟੀ ਗੁਰਦਾਸਪੁਰ ਜਾਅਲੀ ਭਾਰਤੀ ਕਰੰਸੀ ਦੀ ਵਰਤੋਂ ਕਰਦਾ ਹੈ। ਇਸ 'ਤੇ ਕਾਰਵਾਈ ਕਰਦਿਆਂ ਥਾਣਾ ਦੌਰਾਗਲਾਂ ਦੀ ਪੁਲਸ ਟੀਮ ਵੱਲੋਂ ਮੁਲਜ਼ਮ ਕਮਲਦੀਪ ਸਿੰਘ ਨੂੰ ਕਾਬੂ ਕਰਕੇ ਉਸ ਕੋਲੋਂ 7 ਨੋਟ ਜਾਅਲੀ ਭਾਰਤੀ ਕਰੰਸੀ ਨੋਟ 500 ਰੁਪਏ ਦੇ ਕਰੀਬ( 3500 ਰੁਪਏ) ਦੀ ਜਾਅਲੀ ਕਰੰਸੀ ਬਰਾਮਦ ਕੀਤੀ ਗਈ ।
ਇਹ ਵੀ ਪੜ੍ਹੋ-ਪੰਜਾਬ ਦੀ ਵੱਡੀ ਦਾਣਾ ਮੰਡੀ 'ਚ ਲੱਗੀਆਂ ਵਿਸ਼ੇਸ਼ ਪਾਬੰਦੀਆਂ, ਆੜ੍ਹਤੀਆ ਐਸੋਸੀਏਸ਼ਨ ਨੇ ਬਣਾਏ ਨਵੇਂ ਨਿਯਮ
ਜਦ ਉਸ ਦੀ ਸਖ਼ਤੀ ਨਾਲ ਪੁੱਛਗਿਛ ਕੀਤੀ ਗਈ ਤਾਂ ਉਸਦੇ ਬੈਕਵਰਡ ਲਿੰਕ ਬਾਰੇ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਗਈ ਤਾਂ ਮੁਲਜ਼ਮ ਨਿਰਮਲ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਬਸੰਤਕੋਟ ਥਾਣਾ ਕੋਟਲੀ ਸੂਰਤ ਮੱਲੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਦੇ ਕਬਜ਼ੇ 'ਚੋਂ 400 ਭਾਰਤੀ ਕਰੰਸੀ ਨੋਟ 500 ਰੁਪਏ ਦੇ (ਕਰੀਬ 2 ਲੱਖ ਰੁਪਏ ) ਜਾਅਲੀ ਕਰੰਸੀ ਬਰਾਮਦ ਹੋਈ ਹੈ ।
ਇਹ ਵੀ ਪੜ੍ਹੋ- ਹੋਟਲ 'ਚ ਮੁੰਡੇ ਤੇ ਕੁੜੀਆਂ ਦੀ ਵਾਇਰਲ ਵੀਡੀਓ ਨੇ ਮਚਾਈ ਤਰਥੱਲੀ
ਡੀਐੱਸਪੀ ਨੇ ਦੱਸਿਆ ਕਿ ਇਨ੍ਹਾ ਦੋਵਾਂ ਦਾ ਪੁਲਸ ਰਿਮਾਂਡ ਲੈ ਕੇ ਪੂਰੀ ਸਖ਼ਤੀ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ । ਆਉਣ ਵਾਲੇ ਦਿਨਾਂ 'ਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਖ਼ਿਲਾਫ਼ ਪੁਲਸ ਨੇ ਥਾਣਾ ਦੌਰਾਗਲਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 27 ਤਰੀਖ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8