ਫ਼ਰੀਦਕੋਟ ''ਚ ਗੈਰ-ਕਾਨੂੰਨੀ ਹਥਿਆਰਾਂ ਸਣੇ 2 ਮੁਲਜ਼ਮ ਗ੍ਰਿਫ਼ਤਾਰ

Thursday, Sep 17, 2026 - 01:43 PM (IST)

ਫ਼ਰੀਦਕੋਟ ''ਚ ਗੈਰ-ਕਾਨੂੰਨੀ ਹਥਿਆਰਾਂ ਸਣੇ 2 ਮੁਲਜ਼ਮ ਗ੍ਰਿਫ਼ਤਾਰ

ਫਰੀਦਕੋਟ : ਫਰੀਦਕੋਟ ਪੁਲਸ ਨੇ ਅੰਤਰਰਾਸ਼ਟਰੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਕੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਹਾਂ ਦੇ ਕਬਜ਼ੇ 'ਚੋਂ 10 ਨਾਜਾਇਜ਼ ਪਿਸਤੌਲਾਂ ਅਤੇ 20 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਪੁਲਸ ਮੁਤਾਬਕ ਮਾਮਲੇ ਦੀ ਜਾਂਚ ਦੌਰਾਨ ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰਾਂ ਦੀਆਂ ਖ਼ੇਪਾਂ ਮੰਗਵਾਉਣ ਨਾਲ ਜੁੜੇ ਸੰਭਾਵਿਤ ਅੰਤਰਰਾਸ਼ਟਰੀ ਲਿੰਕਾਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।

ਪੁਲਸ ਅਨੁਸਾਰ 16 ਸਤੰਬਰ ਨੂੰ ਸਹਾਇਕ ਥਾਣੇਦਾਰ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਸੀਆਈਏ ਸਟਾਫ਼ ਦੀ ਟੀਮ ਕੋਟਕਪੂਰਾ ਰੋਡ ਸਥਿਤ ਪੁਲ ਨਹਿਰਾਂ, ਫ਼ਰੀਦਕੋਟ ਵਿਖੇ ਗਸ਼ਤ 'ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪੁਲਸ ਨੂੰ ਸੂਚਨਾ ਮਿਲੀ ਕਿ ਦੋ ਵਿਅਕਤੀ ਭਾਰੀ ਗਿਣਤੀ ’ਚ ਅਸਲਾ-ਐਮੂਨੇਸ਼ਨ ਲੈ ਕੇ ਤਲਵੰਡੀ ਭਾਈ ਰੋਡ ’ਤੇ ਕੇਂਦਰੀ ਮਾਡਰਨ ਜ਼ੇਲ੍ਹ ਫ਼ਰੀਦਕੋਟ ਦੇ ਨੇੜਲੇ ਇਲਾਕੇ ’ਚ ਘੁੰਮ ਰਹੇ ਹਨ ਤੇ ਹਥਿਆਰਾਂ ਨੂੰ ਅੱਗੇ ਸਪਲਾਈ ਕਰਨ ਜਾਂ ਕਿਸੇ ਅਪਰਾਧਿਕ ਵਾਰਦਾਤ ’ਚ ਵਰਤਣ ਦੀ ਤਾਕ ਵਿੱਚ ਹਨ। ਸੂਚਨਾ ਦੇ ਆਧਾਰ ’ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਵੱਖ-ਵੱਖ ਕਿਸਮ ਦੇ 10 ਨਾਜਾਇਜ਼ ਪਿਸਤੌਲ ਤੇ 20 ਜ਼ਿੰਦਾ ਰੌਂਦ ਬਰਾਮਦ ਹੋਏ।


author

Babita

Content Editor

Related News