ਅਜਨਾਲਾ ਦੇ ਪਿੰਡ ਜੱਟਾ ''ਚ ਬੰਬ ਧਮਾਕੇ ਦੇ ਮਾਮਲੇ ''ਚ ਦੋ ਮੁਲਜ਼ਮ ਅਦਾਲਤ ''ਚ ਪੇਸ਼, 5 ਦਿਨ ਦਾ ਮਿਲਿਆ ਪੁਲਸ ਰਿਮਾਂਡ

Tuesday, Aug 25, 2026 - 06:14 PM (IST)

ਅਜਨਾਲਾ ਦੇ ਪਿੰਡ ਜੱਟਾ ''ਚ ਬੰਬ ਧਮਾਕੇ ਦੇ ਮਾਮਲੇ ''ਚ ਦੋ ਮੁਲਜ਼ਮ ਅਦਾਲਤ ''ਚ ਪੇਸ਼, 5 ਦਿਨ ਦਾ ਮਿਲਿਆ ਪੁਲਸ ਰਿਮਾਂਡ

ਅਜਨਾਲਾ(ਬਾਠ)-ਅਜਨਾਲਾ ਖੇਤਰ ਦੇ ਸਰਹੱਦੀ ਪਿੰਡ ਜੱਟਾ ਵਿੱਚ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਦੋ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੋ ਨੌਜਵਾਨਾਂ ਨੂੰ ਅੱਜ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਮਲੇ ਦੀ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ 5 ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ। ਹੁਣ ਪੁਲਸ ਰਿਮਾਂਡ ਦੌਰਾਨ ਦੋਵਾਂ ਤੋਂ ਬੰਬ ਧਮਾਕੇ ਦੀ ਵਾਰਦਾਤ ਸਬੰਧੀ ਪੁੱਛਗਿੱਛ ਕਰੇਗੀ। ਜਾਣਕਾਰੀ ਅਨੁਸਾਰ ਪਿੰਡ ਜੱਟਾ ਵਿੱਚ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਦੋ ਬੰਬ ਧਮਾਕੇ ਕੀਤੇ ਗਏ ਸਨ। ਇਸ ਮਾਮਲੇ ਵਿੱਚ ਥਾਣਾ ਰਮਦਾਸ ਦੀ ਪੁਲਸ ਵੱਲੋਂ ਗੈਂਗਸਟਰ ਹੈੱਪੀ ਪਸ਼ਿਆਂ ਅਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਪੁਲਸ ਨੇ ਇਸ ਵਾਰਦਾਤ ਵਿੱਚ ਕਥਿਤ ਤੌਰ ’ਤੇ ਸ਼ਾਮਲ ਹੋਣ ਦੇ ਦੋਸ਼ ਹੇਠ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਵਿਸ਼ਵਾਸਪ੍ਰੀਤ ਸਿੰਘ ਵਾਸੀ ਪਿੰਡ ਅਲੀਵਾਲ ਅਤੇ ਉਸ ਦੇ ਇੱਕ ਹੋਰ ਸਾਥੀ ਵਜੋਂ ਦੱਸੀ ਗਈ ਹੈ।

ਇਹ ਵੀ ਪੜ੍ਹੋ- ‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ ਉੱਡੇ ਹੋਸ਼

ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤੇ ਜਾਣ ਮੌਕੇ ਉਨ੍ਹਾਂ ਦੇ ਵਕੀਲ ਐਡਵੋਕੇਟ ਮਨਦੀਪ ਸਿੰਘ ਮੁਹਾਰ ਨੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਅਦਾਲਤ ਦੇ ਸਾਹਮਣੇ ਦਾਅਵਾ ਕੀਤਾ ਗਿਆ ਕਿ ਪਿੰਡ ਜੱਟਾ ਵਿੱਚ ਹੋਏ ਬੰਬ ਧਮਾਕਿਆਂ ਦੀ ਵਾਰਦਾਤ ਵਿੱਚ ਇਨ੍ਹਾਂ ਦੋਵਾਂ ਨੌਜਵਾਨਾਂ ਦੀ ਕਥਿਤ ਭੂਮਿਕਾ ਸਾਹਮਣੇ ਆਈ ਹੈ। ਪੁਲਸ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਅਤੇ ਮਾਮਲੇ ਦੀ ਅਗਲੀ ਜਾਂਚ ਲਈ ਅਦਾਲਤ ਤੋਂ 10 ਦਿਨ ਦਾ ਪੁਲਸ ਰਿਮਾਂਡ ਮੰਗਿਆ ਸੀ। ਐਡਵੋਕੇਟ ਮਨਦੀਪ ਸਿੰਘ ਮੁਹਾਰ ਦੇ ਮੁਤਾਬਕ, ਉਨ੍ਹਾਂ ਨੇ ਅਦਾਲਤ ਵਿੱਚ ਮੁਲਜ਼ਮਾਂ ਦੀ ਤਰਫ਼ੋਂ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਣਯੋਗ ਅਦਾਲਤ ਨੇ ਪੁਲਸ ਨੂੰ 10 ਦਿਨ ਦੀ ਬਜਾਏ 5 ਦਿਨ ਦਾ ਰਿਮਾਂਡ ਦਿੱਤਾ ਹੈ। ਹੁਣ ਰਿਮਾਂਡ ਦੀ ਮਿਆਦ ਪੂਰੀ ਹੋਣ ਉਪਰੰਤ ਦੋਵਾਂ ਮੁਲਜ਼ਮਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਦਵਾਈਆਂ 'ਤੇ ਲੱਗੀ ਰੋਕ, ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ, ਕੈਮਿਸਟਾਂ ਨੂੰ ਦਿੱਤੇ ਨਿਰਦੇਸ਼

ਵਕੀਲ ਨੇ ਕਿਹਾ ਕਿ ਫਿਲਹਾਲ ਪੁਲਸ ਵੱਲੋਂ ਕਿਸੇ ਵੱਡੀ ਬਰਾਮਦਗੀ ਸਬੰਧੀ ਜਾਣਕਾਰੀ ਅਦਾਲਤ ਦੇ ਸਾਹਮਣੇ ਨਹੀਂ ਰੱਖੀ ਗਈ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਮਾਮਲੇ ਨਾਲ ਜੁੜੇ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਇਸੇ ਆਧਾਰ ’ਤੇ ਪੁਲਸ ਵੱਲੋਂ ਰਿਮਾਂਡ ਦੀ ਮੰਗ ਕੀਤੀ ਗਈ ਸੀ। ਐਡਵੋਕੇਟ ਮੁਹਾਰ ਨੇ ਕਿਹਾ ਕਿ ਉਨ੍ਹਾਂ ਦੇ ਖ਼ਿਲਾਫ਼ ਲਗਾਏ ਗਏ ਦੋਸ਼ਾਂ ਦੀ ਜਾਂਚ ਅਜੇ ਜਾਰੀ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਪੁੱਛਗਿੱਛ ਪੂਰੀ ਹੋਣ ਤੋਂ ਬਾਅਦ ਸੱਚਾਈ ਸਾਹਮਣੇ ਆ ਜਾਵੇਗੀ।  ਉਨ੍ਹਾਂ ਕਿਹਾ ਕਿ ਜੇਕਰ ਮੁਲਜ਼ਮਾਂ ਦੀ ਸ਼ਮੂਲੀਅਤ ਸਾਬਤ ਨਹੀਂ ਹੁੰਦੀ ਤਾਂ ਉਹ ਬੇਕਸੂਰ ਸਾਬਤ ਹੋ ਕੇ ਬਾਹਰ ਆਉਣਗੇ। ਹੁਣ ਪੁਲਸ ਦੇ ਸਾਹਮਣੇ 5 ਦਿਨ ਦੇ ਰਿਮਾਂਡ ਦੌਰਾਨ ਬੰਬ ਧਮਾਕਿਆਂ ਦੀ ਵਾਰਦਾਤ, ਮੁਲਜ਼ਮਾਂ ਦੀ ਕਥਿਤ ਭੂਮਿਕਾ, ਵਰਤੇ ਗਏ ਵਿਸਫੋਟਕ ਅਤੇ ਇਸ ਮਾਮਲੇ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕਰਨ ਦੀ ਚੁਣੌਤੀ ਹੈ। ਦੋਵਾਂ ਮੁਲਜ਼ਮਾਂ ਨੂੰ 30 ਅਗਸਤ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ-ਪੰਜਾਬ: ਆੜ੍ਹਤੀਏ ਦੇ ਘਰ 'ਤੇ ਸੁੱਟਿਆ ਪੈਟਰੋਲ ਬੰਬ ਤੇ ਚਲਾਈਆਂ ਗੋਲੀਆਂ, ਧਮਾਕੇ ਦੀ ਆਵਾਜ਼ ਨੇ ਦਹਿਲਿਆ ਇਲਾਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News