ਜਲੰਧਰ ''ਚ ਟਾਰਗੇਟ ਕਿਲਿੰਗ ਦੀ ਫਿਰਾਕ ''ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ
Thursday, Jul 30, 2026 - 12:17 PM (IST)
ਜਲੰਧਰ (ਸ. ਹ.)- ਵਿਦੇਸ਼ ਬੈਠੇ ਅੱਤਵਾਦੀ ਦੇ ਕਹਿਣ 'ਤੇ ਟਾਰਗੈੱਟ ਕਿਲਿੰਗ ਕਰਨ ਦੀ ਫਿਰਾਕ ਵਿਚ ਬੈਠੇ ਨਕੋਦਰ ਦੇ 2 ਬਦਮਾਸ਼ਾਂ ਨੂੰ ਸੀ. ਆਈ. ਏ. ਸਟਾਫ਼ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਤੋਂ 32 ਬੋਰ ਦੀਆਂ 2 ਪਿਸਤੌਲਾਂ ਅਤੇ ਗੋਲ਼ੀਆਂ ਬਰਾਮਦ ਹੋਈਆਂ ਹਨ। ਜਾਂਚ ਵਿਚ ਪਤਾ ਲੱਗਾ ਕਿ ਜਿਸ ਵਿਅਕਤੀ ਦਾ ਕਤਲ ਕੀਤਾ ਜਾਣਾ ਸੀ, ਉਸ ਦੀ ਇਨ੍ਹਾਂ ਲੋਕਾਂ ਨੇ ਰੇਕੀ ਵੀ ਕਰ ਲਈ ਸੀ। ਮੁਲਜ਼ਮਾਂ ਨੇ ਕੁਝ ਸਮਾਂ ਪਹਿਲਾਂ ਹੀ ਪੜ੍ਹਾਈ ਖ਼ਤਮ ਕੀਤੀ ਹੈ। ਸੀ. ਆਈ. ਏ. ਸਟਾਫ਼ ਦੇ ਇੰਚਾਰਜ ਸੁਰਿੰਦਰ ਕੁਮਾਰ ਕੰਬੋਜ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨਕੋਦਰ ਦੇ 2 ਨੌਜਵਾਨ ਵਿਦੇਸ਼ ਬੈਠੇ ਅੱਤਵਾਦੀ ਦੇ ਟੱਚ ਵਿਚ ਹਨ, ਜਿਨ੍ਹਾਂ ਨੂੰ ਫਿਰੌਤੀ ਲਈ ਧਮਕਾਉਣ, ਰੇਕੀ ਕਰਨ ਅਤੇ ਫਿਰ ਵਾਰਦਾਤ ਨੂੰ ਅੰਜਾਮ ਦੇਣ ਲਈ ਤਿਆਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ ਹੋਣਾ ਸੀ ਵਿਆਹ

ਪੁਲਸ ਨੇ ਇਨਪੁਟ ਮਿਲਣ ਮਗਰੋਂ ਜਾਂਚ ਅੱਗੇ ਵਧਾਈ ਤਾਂ ਪਤਾ ਲੱਗਾ ਕਿ ਉਕਤ ਲੋਕਾਂ ਨੂੰ ਜ਼ਿਲ੍ਹੇ ਦੇ ਇਕ ਵਿਅਕਤੀ ਦਾ ਕਤਲ ਕਰਨ ਦਾ ਟਾਰਗੈੱਟ ਮਿਲਿਆ ਹੈ, ਜਿਸ ਦੀ ਉਹ ਰੇਕੀ ਵੀ ਕਰ ਚੁੱਕੇ ਹਨ। ਪੁਲਸ ਨੇ ਬਿਨਾਂ ਮੌਕਾ ਗੁਆਏ ਉਕਤ ਦੋਵਾਂ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ। ਪੁਲਸ ਨੂੰ ਸੂਚਨਾ ਮਿਲੀ ਕਿ ਦੋਵੇਂ ਮੁਲਜ਼ਮ ਮਕਸੂਦਾਂ ਚੌਕ ਕੋਲ ਘੁੰਮ ਰਹੇ ਹਨ। ਸੀ. ਆਈ. ਏ. ਸਟਾਫ਼ ਨੇ ਤੁਰੰਤ ਮਕਸੂਦਾਂ ਚੌਕ ’ਤੇ ਟ੍ਰੈਪ ਲਗਾ ਕੇ ਦੋਵਾਂ ਨੂੰ ਕਾਬੂ ਕਰ ਲਿਆ। ਪੁਲਸ ਨੇ ਦੋਵਾਂ ਨੌਜਵਾਨਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਤੋਂ 32 ਬੋਰ ਦੀਆਂ 2 ਪਿਸਤੌਲਾਂ ਅਤੇ ਗੋਲ਼ੀਆਂ ਬਰਾਮਦ ਹੋਈਆਂ।
ਇਹ ਵੀ ਪੜ੍ਹੋ: ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
ਮੁਲਜ਼ਮਾਂ ਦੀ ਪਛਾਣ ਵਿਸ਼ਾਲ ਕੁਮਾਰ ਪੁੱਤਰ ਜਗਦੀਸ਼ ਕੁਮਾਰ ਅਤੇ ਮਾਨਵਜੀਤ ਸਿੰਘ ਪੁੱਤਰ ਪਰਮਜੀਤ ਸਿੰਘ ਦੋਵੇਂ ਵਾਸੀ ਮੁਜ਼ੱਫਰਾਪੁਰ, ਨਕੋਦਰ ਵਜੋਂ ਹੋਈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਸੋਸ਼ਲ ਮੀਡੀਆ ਰਾਹੀਂ ਵਿਦੇਸ਼ ਵਿਚ ਬੈਠੇ ਅੱਤਵਾਦੀ ਦੇ ਸੰਪਰਕ ਵਿਚ ਸਨ। ਪੁਲਸ ਨੇ ਅੱਤਵਾਦੀ ਦਾ ਨਾਂ ਜਨਤਕ ਨਹੀਂ ਕੀਤਾ ਪਰ ਦੱਸਿਆ ਜਾ ਰਿਹਾ ਹੈ ਕਿ ਉਕਤ ਅੱਤਵਾਦੀ ਨੂੰ ਵੀ ਪੁਲਸ ਨੇ ਨਾਮਜ਼ਦ ਕਰ ਲਿਆ ਹੈ। ਦੋਵਾਂ ਨੂੰ ਪੁਲਸ ਨੇ ਪੁੱਛਗਿੱਛ ਲਈ 3 ਦਿਨਾਂ ਦੇ ਪੁਲਸ ਰਿਮਾਂਡ ’ਤੇ ਲਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ, 12 ਜ਼ਿਲ੍ਹਿਆਂ 'ਚ Alert ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
