ਘਰ ਦੀ ਭੰਨ੍ਹਤੋੜ ਕਰਨ ਤੇ ਗੋਲੀਆਂ ਚਲਾਉਣ ਵਾਲੇ ਦੋ ਮੁਲਜ਼ਮ ਚੜੇ ਪੁਲਸ ਅੜਿੱਕੇ
Monday, Apr 07, 2025 - 07:18 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਵਿਧਾਨ ਸਭਾ ਹਲਕਾ ਦੀਨਾਨਗਰ ਦੇ ਅਧੀਨ ਆਉਂਦੇ ਪੁਲਸ ਸਟੇਸ਼ਨ ਦੌਰਾਗਲਾ ਦੇ ਪਿੰਡ ਬੈਂਸ ਵਿਖੇ ਪਿਛਲੇ ਦਿਨੀ ਇਕ ਘਰ ਦੇ ਬਾਹਰ ਕੁਝ ਨੌਜਵਾਨਾਂ ਵੱਲੋਂ ਤੇਜ਼ ਹਥਿਆਰਾਂ ਨਾਲ ਘਰ ਦੀ ਭੰਨਤੋੜ ਤੇ ਹਵਾਈ ਫਾਇਰ ਕਰਨ ਦੇ ਤਹਿਤ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਸੀ। ਇਸੇ ਮਾਮਲੇ ਤਹਿਤ ਪੁਲਸ ਨੇ ਅੱਜ ਦੋ ਨੌਜਵਾਨਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਕਪਤਾਨ ਪੁਲਸ ਗੁਰਦਾਸਪੁਰ ਅਦਿੱਤਿਆ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਬਲਜੀਤ ਸਿੰਘ ਉਰਫ ਲੀਡਰ ਪੁੱਤਰ ਧਰਮ ਸਿੰਘ ਵਾਸੀ ਬੈਂਸ ਨੇ ਦੱਸਿਆ ਕਿ ਬੀਤੇ ਦਿਨੀ ਰਾਤ ਘਰ ਦੀ ਗਲੀ ਵਿਚ ਕੁਝ ਨੌਜਵਾਨਾਂ ਵੱਲੋਂ ਹਵਾਈ ਫਾਇਰ ਕੀਤੇ ਗਏ ਅਤੇ ਘਰ ਦੇ ਗੇਟ ਦੀ ਭੰਨਤੋੜ ਕੀਤੀ ਗਈ ਸੀ ਜਿਸ ਤੋਂ ਬਾਅਦ ਤੁਰੰਤ ਪੁਲਸ ਨੇ ਜਾਂਚ ਪੜਤਾਲ ਕਰਨ ਨੂੰ ਉਪਰੰਤ ਮੁਲਜ਼ਮ ਜਸਕਰਨ ਸਿੰਘ ਤੇ ਗੁਰਚਰਨਦੀਪ ਸਿੰਘ ਉਰਫ ਮੇਜਰ ਵਾਸੀ ਵਜੀਰਪੁਰ ਅਫਗਾਨਾ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਉਨ੍ਹਾਂ ਦੇ ਕੋਲੋਂ ਇੱਕ ਨਜਾਇਜ਼ ਦੇਸੀ ਪਿਸਟਲ 32 ਬੋਰ ਸਮੇਤ ਮੈਗਜ਼ੀਨ ਅਤੇ ਇੱਕ ਦਾਤਰ ਬਰਾਮਦ ਕੀਤਾ। ਪੁਲਸ ਨੇ ਇਨ੍ਹਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8