ਪੰਜਾਬ 'ਚ ਵੱਡਾ ਹਾਦਸਾ! ਚਾਵਾਂ ਨਾਲ ਛੁੱਟੀ ਕੱਟਣ ਘਰ ਜਾ ਰਹੇ ਫ਼ੌਜ ਦੇ ਦੋ ਜਵਾਨਾਂ ਦੀ ਦਰਦਨਾਕ ਮੌਤ

Monday, Oct 06, 2025 - 01:24 PM (IST)

ਪੰਜਾਬ 'ਚ ਵੱਡਾ ਹਾਦਸਾ! ਚਾਵਾਂ ਨਾਲ ਛੁੱਟੀ ਕੱਟਣ ਘਰ ਜਾ ਰਹੇ ਫ਼ੌਜ ਦੇ ਦੋ ਜਵਾਨਾਂ ਦੀ ਦਰਦਨਾਕ ਮੌਤ

ਸ੍ਰੀ ਚਮਕੌਰ ਸਾਹਿਬ (ਕੌਸ਼ਲ)- ਪੰਜਾਬ ਵਿਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸ੍ਰੀ ਚਮਕੌਰ ਸਾਹਿਬ-ਰੋਪੜ ਮਾਰਗ ’ਤੇ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ’ਚ ਮਾਰੂਤੀ ਅਤੇ ਬੋਲੈਰੋ ਪਿਕਅੱਪ ਵਿਚਾਲੇ ਹੋਈ ਭਿਆਨਕ ਟੱਕਰ ਹੋਣ ਕਾਰਨ ਛੁੱਟੀ ਕੱਟਣ ਜਾ ਰਹੇ ਦੋ ਫ਼ੌਜੀ ਜਵਾਨਾਂ ਦੀ ਮੌਕੇ ’ਤੇ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਦਲੀਪ ਕੁਮਾਰ ਅਤੇ ਧਮੇਸ਼ਵਰ ਸਿੰਘ (ਦੋਵੇਂ ਵਾਸੀ ਹਿਮਾਚਲ) ਵਜੋਂ ਹੋਈ ਹੈ। ਉਨ੍ਹਾਂ ਦਾ ਸਾਥੀ ਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਹੈ। ਜ਼ਖ਼ਮੀ ਸੁਸ਼ੀਲ ਕੁਮਾਰ ਵਾਸੀ ਸਿਰਮੌਰ ਜ਼ਿਲ੍ਹਾ ਹਿਮਾਚਲ ਸ੍ਰੀ ਚਮਕੌਰ ਸਾਹਿਬ ਦੇ ਹਸਪਤਾਲ ’ਚ ਜ਼ੇਰੇ ਇਲਾਜ ਹੈ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਨੂੰ CM ਮਾਨ ਦਾ ਵੱਡਾ ਤੋਹਫ਼ਾ! ਸ੍ਰੀ ਅਨੰਦਪੁਰ ਸਾਹਿਬ 'ਚ ਹੈਰੀਟੇਜ ਸਟਰੀਟ ਦਾ ਰੱਖਿਆ ਨੀਂਹ ਪੱਥਰ

ਜਾਣਕਾਰੀ ਮੁਤਾਬਕ ਜ਼ਖ਼ਮੀ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਉਹ ਤਿੰਨੋ ਫਿਰੋਜ਼ਪੁਰ ਦੀ 20 ਜ਼ੋਗਰਡ ਰੈਜ਼ੀਮੈਂਟ ’ਚ ਸਿਪਾਹੀ ਤਾਇਨਾਤ ਹਨ ਅਤੇ ਛੁੱਟੀ ਲੈ ਕੇ ਘਰ ਜਾ ਰਹੇ ਸਨ। ਹਾਦਸਾ ਮਾਰੂਤੀ ਫਰੌਂਕਸ ਕਾਰ ਅਤੇ ਬੋਲੈਰੋ ਮੈਕਸ (ਪਿੱਕਡ) ਵਿਚਾਲੇ ਹੋਇਆ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਆਹਮੋ-ਸਾਹਮਣੇ ਹੋਈ ਟੱਕਰ ਦੌਰਾਨ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਨ੍ਹਾਂ ਨਾਲ ਪਿਕਅੱਪ ਚਾਲਕ ਪ੍ਰਿੰਸ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਕਾਰ ਚਾਲਕ ਨੇ ਗਲਤ ਸਾਈਡ ਤੋਂ ਆ ਕੇ ਟੱਕਰ ਮਾਰੀ। ਪੁਲਸ ਮੁਤਾਬਕ ਹਾਦਸੇ ਦੀ ਜਾਂਚ ਸ਼ੁਰੂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਮਸ਼ਹੂਰ ਗਾਇਕ ਦੀ ਮੌਤ, ਛਾਈ ਸੋਗ ਦੀ ਲਹਿਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News