ਨਸ਼ੇ ਵਾਲੀਆਂ ਗੋਲੀਆਂ, ਮੋਟਰਸਾਈਕਲ ਤੇ ਹੈਰੋਇਨ ਨਾਲ ਲਿਬੜੀ ਪੰਨੀ ਸਮੇਤ 2 ਗ੍ਰਿਫਤਾਰ

Saturday, Mar 31, 2018 - 04:38 AM (IST)

ਨਸ਼ੇ ਵਾਲੀਆਂ ਗੋਲੀਆਂ, ਮੋਟਰਸਾਈਕਲ ਤੇ ਹੈਰੋਇਨ ਨਾਲ ਲਿਬੜੀ ਪੰਨੀ ਸਮੇਤ 2 ਗ੍ਰਿਫਤਾਰ

ਬਟਾਲਾ, (ਸੈਂਡੀ, ਬੇਰੀ)- ਥਾਣਾ ਕਿਲਾ ਲਾਲ ਸਿੰਘ ਦੇ ਏ. ਐੱਸ. ਆਈ. ਦਲਜੀਤ ਸਿੰਘ ਅਤੇ ਏ. ਐੱਸ. ਆਈ. ਸੁੱਚਾ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਪੁਲ ਸੂਆ ਮਿਰਜਾਜਾਨ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਇਕ ਵਿਅਕਤੀ ਬਿਨਾਂ ਨੰਬਰੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਿਹਾ ਸੀ, ਜਿਸ ਨੂੰ ਰੋਕ ਕੇ ਤਲਾਸ਼ੀ ਲੈਣ 'ਤੇ ਉਸ ਕੋਲੋਂ ਨਸ਼ੇ ਵਾਲੀਆਂ 100 ਗੋਲੀਆਂ ਬਰਾਮਦ ਕੀਤੀਆਂ ਗਈਆਂ ਅਤੇ ਉਸ ਦਾ ਮੋਟਰਸਾਈਕਲ ਵੀ ਚੋਰੀ ਦਾ ਪਾਇਆ ਗਿਆ। ਉਕਤ ਵਿਅਕਤੀ ਦੀ ਪਛਾਣ ਚਰਨਜੀਤ ਸਿੰਘ ਪੁੱਤਰ ਕੁੰਨਣ ਸਿੰਘ ਵਾਸੀ ਅਕਰਪੁਰਾ ਕਲਾਂ ਵਜੋਂ ਹੋਈ ਹੈ। ਇਸ ਨੂੰ ਗ੍ਰਿਫਤਾਰ ਕਰ ਕੇ ਉਸ ਖਿਲਾਫ ਕੇਸ ਦਰਜ ਕਰ ਦਿੱਤਾ ਗਿਆ ਹੈ। 
ਬਟਾਲਾ, (ਸੈਂਡੀ, ਬੇਰੀ)-ਥਾਣਾ ਸਦਰ ਦੇ ਏ. ਐੱਸ. ਆਈ. ਹਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪਿੰਡ ਸੁਨੱਈਆ ਬਾਈਪਾਸ 'ਤੇ ਨਾਕਾਬੰਦੀ ਦੌਰਾਨ ਗੁਰਲਾਲ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਧੀਰ ਕੋਲੋਂ ਇਕ ਪੰਨੀ ਹੈਰੋਇਨ ਨਾਲ ਲਿਬੜੀ ਹੋਈ, ਇਕ ਨਿੱਕੀ ਪੰਨੀ ਸੂਟਾ ਲਾਉਣ ਵਾਲੀ ਅਤੇ ਇਕ ਲਾਈਟਰ ਬਰਾਮਦ ਕੀਤਾ ਗਿਆ। ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਖਿਲਾਫ਼ ਕੇਸ ਦਰਜ ਕਰ ਲਿਆ ਹੈ।


Related News