ਹੈਰੋਇਨ ਸਣੇ ਦੋ ਗ੍ਰਿਫਤਾਰ, ਮਾਮਲਾ ਦਰਜ
Thursday, Aug 24, 2017 - 07:02 AM (IST)
ਤਰਨਤਾਰਨ, (ਰਾਜੂ)- ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਹੈਰੋਇਨ ਸਣੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਏ. ਐੱਸ. ਆਈ. ਜਸਪਾਲ ਸਿੰਘ ਪੁਲਸ ਪਾਰਟੀ ਸਮੇਤ ਨਾਕਾ ਲਾ ਕੇ ਖੜ੍ਹੇ ਸਨ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਇਕ ਮੋਟਰਸਾਈਕਲ ਜੰਡਿਆਲਾ ਗੁਰੂ ਵਾਲੇ ਪਾਸਿਓਂ ਬੜੀ ਤੇਜ਼ੀ ਨਾਲ ਆਇਆ, ਜਿਸ 'ਤੇ ਦੋ ਨੌਜਵਾਨ ਸਵਾਰ ਸਨ, ਜਿਨ੍ਹਾਂ ਦੀ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 10-10 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਵਿਅਕਤੀਆਂ ਨੇ ਆਪਣੀ ਪਛਾਣ ਰਾਹੁਲ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਜੰਡਿਆਲਾ ਗੁਰੂ ਅਤੇ ਅਜੇਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਜੰਡਿਆਲਾ ਗੁਰੂ ਵਜੋਂ ਦੱਸੀ। ਪੁਲਸ ਨੇ ਫੜੇ ਗਏ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
