ਨਾਜਾਇਜ਼ ਸ਼ਰਾਬ ਸਣੇ 2 ਗ੍ਰਿਫਤਾਰ, 1 ਫਰਾਰ

10/16/2017 6:45:55 AM

ਫਿਰੋਜ਼ਪੁਰ/ਗੁਰੂਹਰਸਹਾਏ, (ਕੁਮਾਰ, ਆਵਲਾ)- ਪਿੰਡ ਦੁਲਚੀ ਕੇ ਦੇ ਇਲਾਕੇ ਵਿਚ ਪੁਲਸ ਨੇ ਐੱਚ. ਸੀ. ਗੁਰਨਾਮ ਸਿੰਘ ਦੀ ਅਗਵਾਈ ਹੇਠ ਬਿੱਟੂ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ, ਜਦਕਿ ਜੰਮੂ ਨਾਂ ਦਾ ਵਿਅਕਤੀ ਪੁਲਸ ਨੂੰ ਦੇਖਦੇ ਫਰਾਰ ਹੋ ਗਿਆ। ਪੁਲਸ ਨੇ ਨਾਮਜ਼ਦ ਦੋਵਾਂ ਵਿਅਕਤੀਆਂ ਖਿਲਾਫ ਥਾਣਾ ਸਦਰ ਫਿਰੋਜ਼ਪੁਰ ਵਿਚ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ।
ਫਾਜ਼ਿਲਕਾ, (ਨਾਗਪਾਲ, ਲੀਲਾਧਰ)—ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਪਿੰਡ ਮਹਾਤਮ ਨਗਰ ਵਿਚ ਇਕ ਵਿਅਕਤੀ ਕੋਲੋਂ 10 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। 
ਜਾਣਕਾਰੀ ਅਨੁਸਾਰ ਐੱਚ. ਸੀ. ਗੁਰਬਖਸ਼ ਸਿੰਘ 14 ਅਕਤੂਬਰ ਨੂੰ ਸ਼ਾਮ ਲਗਭਗ 8 ਵਜੇ ਜਦੋਂ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਪਿੰਡ ਮਹਾਤਮ ਨਗਰ ਵਿਚ ਸਥਿਤ ਦਰਿਆ ਦੇ ਪੁਲ ਨੇੜੇ ਗੁਪਤ ਸੂਚਨਾ ਮਿਲੀ ਕਿ ਸੰਦੀਪ ਸਿੰਘ ਵਾਸੀ ਪਿੰਡ ਦੋਨਾ ਨਾਨਕਾ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਆਦੀ ਹੈ ਅਤੇ ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਹੋ ਸਕਦੀ ਹੈ, ਜਦੋਂ ਪੁਲਸ ਨੇ ਰੇਡ ਕੀਤੀ ਤਾਂ ਉਕਤ ਵਿਅਕਤੀ ਤੋਂ 10 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।