ਲੁਧਿਆਣਾ: VIP ਨੰਬਰ ਵਾਲੀ ਫਾਰਚਿਊਨਰ ''ਤੇ ਲਾਲ ਬੱਤੀ ਲਾ ਕੇ ਹੁੱਲੜਬਾਜ਼ੀ ਕਰਨ ਵਾਲੇ 2 ਕਾਬੂ, 3 ਫ਼ਰਾਰ

Friday, Sep 11, 2026 - 05:26 AM (IST)

ਲੁਧਿਆਣਾ: VIP ਨੰਬਰ ਵਾਲੀ ਫਾਰਚਿਊਨਰ ''ਤੇ ਲਾਲ ਬੱਤੀ ਲਾ ਕੇ ਹੁੱਲੜਬਾਜ਼ੀ ਕਰਨ ਵਾਲੇ 2 ਕਾਬੂ, 3 ਫ਼ਰਾਰ

ਲੁਧਿਆਣਾ (ਗੌਤਮ) : ਫਾਰਚਿਊਨਰ ਕਾਰ 'ਤੇ ਲਾਲ ਬੱਤੀ ਲਗਾ ਕੇ ਇਲਾਕੇ ਵਿਚ ਹੁੱਲੜਬਾਜ਼ੀ ਕਰਕ ਰਹੇ 2 ਵਿਅਕਤੀਆਂ ਨੂੰ ਥਾਣਾ ਸਦਰ ਦੀ ਪੁਲਸ ਨੇ ਕਾਬੂ ਕਰ ਲਿਆ, ਜਦੋਂਕਿ ਉਨ੍ਹਾਂ ਦੇ ਤਿੰਨ ਸਾਥੀ ਮੌਕੇ ’ਤੇ ਫਰਾਰ ਹੋ ਗਏ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਵੀ.ਆਈ.ਪੀ. ਨੰਬਰ ਲੱਗੀ ਇਕ ਫਾਰਚਿਊਨਰ ਵੀ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਦੇ ਖਿਲਾਫ ਕੇਸ ਦਰਜ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪੁਲਸ ਨੇ ਪਿੰਡ ਘੋਬੜ ਬੇਟ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਅਤੇ ਸੁਭਾਸ਼ ਨਗਰ ਦੇ ਰਹਿਣ ਵਾਲੇ ਗੁਲਸ਼ਨ ਸਿੰਘ ਦੇ ਰੂਪ ਵਿਚ ਕੀਤੀ ਹੈ, ਜਦੋਂਕਿ ਫਰਾਰ ਮੁਲਜ਼ਮਾਂ ਦੀ ਪਛਾਣ ਖੰਨਾ ਦੇ ਅਰਸ਼ਦੀਪ ਸਿੰਘ, ਬੇਗੋਵਾਲ ਦੇ ਦਵਿੰਦਰ ਮਾਂਗਟ ਅਤੇ ਮੋਹਨ ਸਿੰਘ ਵਜੋਂ ਕੀਤੀ ਹੈ।

ਇਹ ਵੀ ਪੜ੍ਹੋ : ਜਲੰਧਰ-ਲੁਧਿਆਣਾ ਹਾਈਵੇਅ 'ਤੇ ਵੱਡਾ ਹਾਦਸਾ ਟਲ਼ਿਆ! ਡੀਜ਼ਲ ਨਾਲ ਭਰੇ ਕੈਂਟਰ ਦੇ ਟਾਇਰਾਂ ਨੂੰ ਲੱਗੀ ਅੱਗ

ਸਬ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ ਇਲਾਕੇ ਵਿਚ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਕਤ ਮੁਲਜ਼ਮ ਫਾਰਚਿਊਲਰ ਕਾਰ ’ਤੇ ਲਾਲ ਬੱਤੀ ਲਗਾ ਕੇ ਘੁੰਮ ਰਹੇ ਹਨ। ਮੁਲਜ਼ਮ ਪਿਛਲੇ ਕਈ ਦਿਨਾਂ ਤੋਂ ਇਲਾਕੇ ਵਿਚ ਹੁੱਲੜਬਾਜ਼ੀ ਕਰਦੇ ਹੋਏ ਘੁੰਮ ਰਹੇ ਹਨ। ਮੁਲਜ਼ਮ ਇਲਾਕੇ ਦੇ ਲੋਕਾਂ ਨੂੰ ਧਮਕਾ ਕੇ ਉਨ੍ਹਾਂ ਦੇ ਨਾਲ ਧੋਖੇਬਾਜ਼ੀ ਕਰਕੇ ਪੈਸੇ ਵਸੂਲ ਰਹੇ ਹਨ। ਨਾਕਾਬੰਦੀ ਦੌਰਾਨ ਸੂਚਨਾ ਮਿਲੀ ਕਿ ਉਕਤ ਮੁਲਜ਼ਮ ਅਜੇ ਵੀ ਇਲਾਕੇ ਵਿਚ ਘੁੰਮਦੇ ਹੀ ਨਾਕੇ ਵੱਲ ਆ ਰਹੇ ਹਨ ਜਿਸ ‘ਤੇ ਚੌਕਸੀ ਦਿਖਾਉਂਦੇ ਪੁਲਸ ਪਾਰਟੀ ਨੇ ਮੁਲਜ਼ਮਾਂ ਨੂੰ ਚੈਕਿੰਗ ਲਈ ਰੋਕਿਆ ਤਾਂ ਤਿੰਨ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਕਾਬੂ ਕੀਤੇ ਗਏ ਮੁਲਜਮਾਂ ਤੋਂ ਪੁੱਛਗਿੱਛ ਕਰਕੇ ਪਤਾ ਲਗਾਇਆ ਜਾ ਰਿਹਾ ਹੈ ਕਿ ਫਾਰਚਿਊਨਰ ਕਾਰ ਕਿਸ ਦੀ ਹੈ। ਮੁਲਜ਼ਮਾਂ ਦੇ ਸਾਥੀਆਂ ਦੀ ਵੀ ਭਾਲ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News